Welcome to Canadian Punjabi Post
Follow us on

29

March 2024
 
ਪੰਜਾਬ

ਪੰਜਾਬ ਸਰਕਾਰ ਪ੍ਰਾਈਵੇਟ ਖੰਡ ਮਿੱਲਾਂ ਦਾ ਨਿੱਜੀ ਆਡਿਟ ਕਰਵਾਏਗੀ

August 17, 2022 03:29 PM

ਚੰਡੀਗੜ੍ਹ, 17 ਅਗਸਤ (ਪੋਸਟ ਬਿਊਰੋ)- ਪੰਜਾਬ ਸਰਕਾਰ ਪ੍ਰਾਈਵੇਟ ਖੰਡ ਮਿੱਲਾਂ ਦਾ ਵਿਸ਼ੇਸ਼ ਆਡਿਟ ਕਰਵਾਏਗੀ ਤਾਂ ਕਿ ਗੰਨੇ ਦੀ ਬਕਾਏ ਦੀ ਅਦਾਇਗੀ ਵਿੱਚ ਦੇਰੀ ਦੀ ਸਮੱਸਿਆ ਨਾਲ ਨਜਿੱਠਿਆ ਜਾ ਸਕੇ।
ਇਸ ਸੰਬੰਧ ਵਿੱਚ ਪੰਜਾਬ ਦੇ ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੱਲ੍ਹ ਖੇਤੀ ਵਿਭਾਗ ਦੇ ਉਚ ਅਫਸਰਾਂ ਦੀ ਮੀਟਿੰਗ ਵਿੱਚ ਨਿਰਦੇਸ਼ ਦਿੱਤੇ ਕਿ ਸਾਰੀਆਂ ਪ੍ਰਾਈਵੇਟ ਮਿੱਲਾਂ ਦਾ ਸਪੈਸ਼ਲ ਆਡਿਟ ਕਰਾਇਆ ਜਾਵੇਗਾ। ਉਨ੍ਹਾਂ ਹਰ ਪ੍ਰਾਈਵੇਟ ਖੰਡ ਮਿੱਲ ਵਿੱਚ ਖੇਤੀ ਮਹਿਕਮੇ ਦੇ ਇੱਕ-ਇੱਕ ਅਧਿਕਾਰੀ ਦੀ ਤੈਨਾਤੀ ਲਈੂ ਵੀ ਕਿਹਾ ਹੈ। ਸਰਕਾਰ ਵੱਲੋਂ ਪ੍ਰਾਈਵੇਟ ਮਿੱਲਾਂ ਉੱਤੇ ਦਬਾਅ ਬਣਾਉਣ ਅਤੇ ਗੰਨੇ ਵਾਲੇ ਕਿਸਾਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਫੈਸਲਾ ਕੀਤਾ ਗਿਆ ਹੈ ਕਿ ਕੋਆਪਰੇਟਿਵ ਖੰਡ ਮਿੱਲਾਂ ਦਾ ਆਡਿਟ ਮਿੱਲਾਂ ਵੱਲੋਂ ਆਪਣੇ ਪੱਧਰ ਉੱਤੇਹੀ ਕੀਤਾ ਜਾਵੇਗਾ, ਪਰ ਪ੍ਰਾਈਵੇਟ ਖੰਡ ਮਿੱਲਾਂ ਦੇ ਆਡਿਟ ਵਿੱਚ ਦੇਖਿਆ ਜਾਵੇਗਾ ਕਿ ਖੰਡ ਮਿੱਲਾਂ ਵਿੱਚ ਕਿੰਨਾ ਗੰਨਾ ਆਉਂਦਾ ਅਤੇ ਕਿੰਨੇ ਦੀ ਪਿੜਾਈ ਹੁੰਦੀ ਹੈ ਅਤੇ ਕੀ ਖੰਡ ਮਿੱਲਾਂ ਵੱਲੋਂ ਕੋਟੇ ਮੁਤਾਬਕ ਖੰਡ ਵੇਚੀ ਜਾਂਦੀ ਹੈ।
ਵਰਨਣ ਯੋਗ ਹੈ ਕਿ ਪੰਜਾਬ ਵਿੱਚ ਸੱਤ ਪ੍ਰਾਈਵੇਟ ਖੰਡ ਮਿੱਲਾਂ ਹਨ, ਜਿਨ੍ਹਾਂ ਵਿੱਚ ਅਮਲੋਹ ਖੰਡ ਮਿੱਲ, ਦਸੂਹਾ ਤੇ ਕੀੜੀ ਅਫਗਾਨਾ ਦੀਆਂ ਮਿੱਲ ਨੇ ਬਕਾਏ ਕਲੀਅਰ ਕਰ ਦਿਤੇ ਹਨ। ਕੋਆਪਰੇਟਿਵ ਖੰਡ ਮਿੱਲਾਂ ਦੇ ਕਰੀਬ 195 ਕਰੋੜ ਦੇ ਬਕਾਏ ਦੇਣ ਵਾਲੇ ਸਨ, ਜਿਸ ਵਿੱਚੋਂ 15 ਅਗਸਤ ਨੂੰ 100 ਕਰੋੜ ਦੇ ਬਕਾਏ ਸੂਬਾ ਸਰਕਾਰ ਨੇ ਜਾਰੀ ਕਰਨੇ ਸਨ। ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸੱਤ ਸਤੰਬਰ ਤਕ ਸਾਰੇ ਬਕਾਏ ਕਲੀਅਰ ਕਰ ਦਿੱਤੇ ਜਾਣਗੇ। ਨਿੱਜੀ ਖੇਤਰ ਦੀ ਫਗਵਾੜਾ ਖੰਡ ਮਿੱਲ ਨੇ 72 ਕਰੋੜ ਦੇ ਬਕਾਏ ਨਹੀਂ ਦਿੱਤੇ। ਪੰਜਾਬ ਸਰਕਾਰ ਇਸ ਮਿੱਲ ਦੀ ਪ੍ਰਾਪਰਟੀ ਵੇਚ ਕੇ ਗੰਨਾ ਕਾਸ਼ਤਕਾਰਾਂ ਨੂੰ ਬਕਾਏ ਦੀ ਅਦਾਇਗੀ ਕਰਨਾ ਚਾਹੁੰਦੀ ਹੈ। ਪ੍ਰਾਈਵੇਟ ਖੰਡ ਮਿੱਲਾਂ ਵਿੱਚੋਂ ਮੁਕੇਰੀਆਂ, ਧੂਰੀ ਅਤੇ ਬੁੱਟਰ ਸਿਵੀਆਂ ਦੀਆਂ ਮਿੱਲਾਂ ਵੱਲ ਵੀ ਕਰੀਬ 55 ਏਕੜ ਦੇ ਬਕਾਏ ਖੜ੍ਹੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ