Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਪੰਜਾਬ ਦੇ 20,000 ਵਿੱਚੋਂ 400 ਸਰਕਾਰੀ ਸਕੂਲ ਅਧਿਆਪਕ ਤੋਂ ਵਾਂਝੇ

August 17, 2022 03:30 PM

ਚੰਡੀਗ਼ੜ੍ਹ, 17 ਜੁਲਾਈ (ਪੋਸਟ ਬਿਊਰੋ)- ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਉਨ੍ਹਾਂ ਦੇ ਵਿਭਾਗ ਵੱਲੋਂ ਕਰਵਾਏ ਸਰਵੇਖਣ ਦਾ ਹਵਾਲਾ ਦੇ ਕੇ ਦੱਸਿਆ ਕਿ ਸੂਬੇ ਦੇ 20,000 ਸਰਕਾਰੀ ਸਕੂਲਾਂ ਵਿੱਚੋਂ 400 ਅਧਿਆਪਕਾਂ ਤੋਂ ਬਿਨਾਂ ਹਨ ਅਤੇ 1600 ਸਕੂਲਾਂ ਵਿੱਚ ਸਿਰਫ਼ ਇੱਕ ਅਧਿਆਪਕ ਹੈ।
ਹਰਜੋਤ ਸਿੰਘ ਬੈਂਸ ਨੇ ਇਹ ਗੱਲ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਹੀ। ਉਨ੍ਹਾ ਕਿਹਾ ਕਿ ਪੰਜਾਬ ਵਿੱਚ ਬੁਨਿਆਦੀ ਢਾਂਚੇ ਦੇ ਆਧਾਰ ਉੱਤੇ ਸਕੂਲਾਂ ਦੀ ਪਛਾਣ ਲਈ ਸਰਵੇਖਣ ਚੱਲ ਰਿਹਾ ਹੈ, ਜਿਸ ਵਿੱਚ ਕਲਾਸਰੂਮ, ਲੈਬ, ਸਟਾਫ਼, ਖੇਡ ਮੈਦਾਨ, ਪਖਾਨੇ, ਡੈਸਕ ਸ਼ਾਮਲ ਹਨ। ਬੈਂਸ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਆਜ਼ਾਦੀ ਦੇ 75 ਸਾਲਾਂ ਬਾਅਦ ਵੀ ਸੂਬੇ ਦੇ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਤਸੱਲੀਬਖਸ਼ ਨਹੀਂ। ਸਿੱਖਿਆ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ 60 ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਕੈਨੇਡਾ, ਯੂ ਕੇ ਅਤੇ ਸਿੰਗਾਪੁਰ ਭੇਜਣ ਲਈ ਰਸਮੀ ਕਾਰਵਾਈਆਂ ਨੂੰ ਅੰਤਮ ਰੂਪ ਦੇਣ ਦੀ ਪ੍ਰਕਿਰਿਆ ਵਿੱਚ ਹੈ ਜਿੱਥੇ ਉਨ੍ਹਾਂ ਨੂੰ ਉਚ ਸਿਖਲਾਈ ਦਿੱਤੀ ਜਾਵੇਗੀ, ਜਿਸ ਨਾਲ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉਚਾ ਚੁੱਕਣ ਵਿੱਚ ਮਦਦ ਮਿਲੇਗੀ।
ਇਸ ਮੌਕੇ ਸਿੱਖਿਆ ਮੰਤਰੀ ਨੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਵਿੱਚ ਉਦਮੀ ਹੁਨਰ ਵਿਕਸਤ ਕਰਨ ਲਈ ਪਾਇਲਟ ਪ੍ਰੋਜੈਕਟ ਵਜੋਂ 100 ਸਰਕਾਰੀ ਸਕੂਲਾਂ ਵਿੱਚ ‘ਬਿਜਨਸ ਬਲਾਸਟਰ' ਪ੍ਰੋਗਰਾਮ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਹਰ ਵਿਦਿਆਰਥੀ ਨੂੰ 2,000 ਰੁਪਏ ਦੀ ਸੀਡ ਮਨੀ ਦਿੱਤੀ ਜਾਵੇਗੀ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ