Welcome to Canadian Punjabi Post
Follow us on

29

March 2024
 
ਪੰਜਾਬ

ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ

August 17, 2022 03:35 PM

ਡੇਰਾਬੱਸੀ, 17 ਜੁਲਾਈ (ਪੋਸਟ ਬਿਊਰੋ)- ਬੇਰੁਜ਼ਗਾਰ ਹੋਣ ਕਾਰਨ ਪ੍ਰੇਸ਼ਾਨ ਤਿ੍ਰਵੇਦੀ ਕੈਂਪ ਦੇ ਇੱਕ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ਉੱਤੇ ਕੇਸ ਦਰਜ ਕੀਤਾ ਹੈ।
ਮ੍ਰਿਤਕ ਦੀ ਪਛਾਣ ਰਮਨ ਰਾਣਾ (32) ਪੁੱਤਰ ਦਲੀਪ ਰਾਣਾ ਵਾਸੀ ਤਿ੍ਰਵੇਦੀ ਕੈਪ ਡੇਰਾਬੱਸੀ ਵਜੋਂ ਹੋਈ ਹੈ। ਉਸ ਦੀ ਮਾਤਾ ਦੀ ਦੋ ਸਾਲ ਪਹਿਲਾਂ ਮੌਤ ਹੋ ਗਈ ਸੀ ਅਤੇ ਉਹ ਆਪਣੇ ਛੋਟੇ ਭਰਾ ਸ਼ਿਵਮ ਨਾਲ ਘਰ ਵਿੱਚ ਰਹਿੰਦਾ ਸੀ। ਦੋਵੇਂ ਜਣੇ ਹਾਲੇ ਕੁਆਰੇ ਸਨ।ਮੁਬਾਰਕਪੁਰ ਪੁਲਸ ਚੌਕੀ ਦੇ ਇੰਚਾਰਜ ਕੁਲਵੰਤ ਸਿੰਘ ਨੇ ਦੱਸਿਆ ਕਿ ਰਮਨ ਰਾਣਾ ਕੋਰੋਨਾ ਕਾਲ ਤੋਂ ਬਾਅਦ ਕੰਮ ਠੱਪ ਹੋਣ ਜਾਣ ਕਾਰਨ ਪ੍ਰੇਸ਼ਾਨ ਸੀ। ਕੱਲ੍ਹ ਸਵੇਰੇ ਕਰੀਬ ਸਾਢੇ 9 ਵਜੇ ਉਸ ਨੇ ਆਪਣੇ ਕਮਰੇ ਦੀ ਛੱਤ ਵਾਲੇ ਪੱਖੇ ਨਾਲ ਰੱਸੀ ਦਾ ਫੰਦਾ ਬਣਾ ਕੇ ਫਾਹਾ ਲੈ ਲਿਆ। ਉਸ ਦੀ ਲਾਸ਼ ਉਸ ਦੇ ਛੋਟੇ ਭਰਾ ਸ਼ਿਵਮ ਨੂੰ ਪੱਖੇ ਨਾਲ ਲਟਕੀ ਹੋਈ ਮਿਲੀ। ਉਨ੍ਹਾਂ ਲਾਸ਼ ਨੂੰ ਉਤਾਰ ਕੇ ਗੁਆਂਢੀਆਂ ਦੀ ਮੱਦਦ ਨਾਲ ਸਿਵਲ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਕੋਲੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ। ਰਮਨ ਰਾਣਾ ਦੇ ਪਿਤਾ ਦੀ ਉਸਦੇ ਛੋਟੇ ਹੁੰਦਿਆਂ ਹੀ ਮੌਤ ਹੋ ਗਈ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ