Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਮੰਗ ਪੱਤਰ ਦੇਣ ਗਏ ਪੰਥਕ ਆਗੂਆਂ ਨਾਲ ਝੜਪ

August 17, 2022 03:57 PM

ਨਵੀਂ ਦਿੱਲੀ, 17 ਅਗਸਤ (ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਮੰਗ ਪੱਤਰ ਦੇਣ ਗਏ ਪੰਥਕ ਆਗੂਆਂ ਦੀ ਆਪਸ ਵਿੱਚ ਝੜਪ ਹੋ ਗਈ।
ਵਰਨਣ ਯੋਗ ਹੈ ਕਿ ਇਹ ਪੰਥਕ ਵਫਦ ਨਿੱਜੀ ਤੌਰ ਉੱਤੇ ਹਰਮੀਤ ਸਿੰਘ ਕਾਲਕਾ ਨੂੰ ਮਿਲ ਕੇ ਸ੍ਰੀ ਰਕਾਬ ਗੰਜ ਸਾਹਿਬ ਦੇ ਅਸਥਾਨ ਉੱਤੇ ਭਾਈ ਲੱਖੀ ਸ਼ਾਹ ਵਣਜਾਰਾ ਵਰਗੀ ਪ੍ਰਸਿੱਧ ਸਿੱਖ ਹਸਤੀ ਦੀ ਯਾਦ ਵਿੱਚ ਕਰਵਾਏ ਸਮਾਗਮਾਂ ਵਿੱਚ ਬੇਅਦਬੀ ਦੀਆਂ ਕਾਰਵਾਈਆਂ, ਰੀਤ-ਨਾਚ ਅਤੇ ਬੀੜੀਆਂ-ਸਿਗਰਟਾਂ ਦੇ ਸੇਵਨ ਦਾ ਸਪੱਸ਼ਟੀਕਰਨ ਮੰਗਣ ਗਏ ਸਨ। ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਜੀ ਕੇ ਦੀ ਅਗਵਾਈ ਹੇਠਲੇ ਵਫਦ ਨੂੰ ਹਰਮੀਤ ਸਿੰਘ ਕਾਲਕਾ ਨਾਲ ਮਿਲਣ ਨਾ ਦਿੱਤਾ ਗਿਆ ਤਾਂ ਦੋਵਾਂ ਧਿਰਾਂ ਦੀ ਝੜਪ ਹੋਈ। ਸਰਨਾ ਨੇ ਕਿਹਾ ਕਿ ਉਹ ਇਸ ਸਬੰਧ ਵਿੱਚ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਮੰਗ ਪੱਤਰ ਦੇਣਗੇ। ਉਨ੍ਹਾ ਦੱਸਿਆ ਕਿ ਭਾਈ ਲੱਖੀ ਸਾਹ ਵਣਜਾਰਾ ਦੇ 444ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਮੌਕੇ ਮਹਿਮਾਨਾਂ ਵੱਲੋਂ ਪਵਿੱਤਰ ਅਸਥਾਨ ਉੱਤੇ ਸਿਗਰਟ, ਬੀੜੀ, ਪਾਨ ਦਾ ਸੇਵਨ ਕੀਤਾ ਗਿਆ ਹੈ, ਜਦ ਕਿ ਅਜਿਹੀ ਸਿੱਖ ਸ਼ਖਸੀਅਤ ਦੇ ਜਨਮ ਦਿਹਾੜੇ ਨੂੰ ਮਨਾਉਣ ਦਾ ਪੰਥਕ ਤਰੀਕਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਕੀਰਤਨ ਦਰਬਾਰ ਕਰਵਾਉਣਾ ਹੈ।ਸਰਨਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ, ਸ਼੍ਰੋਮਣੀ ਅਕਾਲੀ ਦਲ ਤੇ ਜਾਗੋ ਪਾਰਟੀ ਨਾਲ ਸਬੰਧਤ ਦਿੱਲੀ ਕਮੇਟੀ ਮੈਂਬਰ ਅਤੇ ਪਾਰਟੀ ਵਰਕਰ ਇਸ ਮੌਕੇ ਮੌਜੂਦ ਸਨ। ਇਸ ਮੌਕੇ ਹਰਵਿੰਦਰ ਸਿੰਘ ਸਰਨਾ ਨੇ ਹਰਮੀਤ ਸਿੰਘ ਕਾਲਕਾ ਨੂੰ ਕਿਹਾ ਕਿ ਏਦਾਂ ਦੇ ਪ੍ਰੋਗਰਾਮ ਪਹਿਲਾਂ ਵੀ ਹੁੰਦੇ ਰਹੇ ਸਨ ਅਤੇ ਅੱਗੇ ਵੀ ਹੁੰਦੇ ਰਹਿਣਗੇ। ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ ਕੇ ਨੇ ਕਿਹਾ ਕਿ ਕਾਲਕਾ ਵੱਲੋਂ ਕੋਈ ਸਾਰਥਕ ਜਵਾਬ ਨਹੀਂ ਮਿਲਿਆ, ਗੁਰੂ ਸਾਹਿਬ ਦੇ ਸ਼ਹੀਦੀ ਅਸਥਾਨ ਉੱਤੇ ਬੇਅਬੀ ਹੋਈ ਹੈ ਜਿਸ ਨੂੰ ਕਾਬਜ਼ ਧਿਰ ਮੰਨਣ ਨੂੰ ਤਿਆਰ ਨਹੀਂ ਹੈ, ਜਿਸ ਉੱਤੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਕਾਰਵਾਈ ਕਰਨੀ ਚਾਹੀਦੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼