Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਮੁੱਖ ਮੰਤਰੀ ਗਹਿਲੋਤ ਵੱਲੋਂ ਦੋਸ਼ ਭਾਜਪਾ ਪੈਸਾ ਲਿਆਉਣ ਲਈ ਨੀਮ ਫੌਜੀ ਬਲਾਂ ਦੇ ਟਰੱਕ ਵਰਤਦੀ ਹੈ

August 17, 2022 04:00 PM

ਜੈਪੁਰ, 17 ਅਗਸਤ (ਪੋਸਟ ਬਿਊਰੋ)- ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਦੋਸ਼ ਲਾਇਆ ਹੈ ਕਿ ਭਾਰਤੀ ਜਨਤਾ ਪਾਰਟੀ ਆਪਣੇ ਦਫਤਰਾਂ ਵਿੱਚ ਗੈਰ ਕਾਨੂੰਨੀ ਪੈਸਾ ਲਿਆਉਣ ਲਈ ਨੀਮ ਫੌਜੀ ਬਲਾਂ ਅਤੇ ਪੁਲਸ ਦੇ ਵਾਹਨਾਂ ਦੀ ਵਰਤੋਂ ਕਰਦੀ ਹੈ। ਦੂਜੇ ਪਾਸੇ ਭਾਜਪਾ ਦੇ ਸੂਬਾ ਪ੍ਰਧਾਨ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁੁਨਿਆਦ ਕਿਹਾ ਹੈ।
ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਆਜ਼ਾਦੀ ਦਿਹਾੜੇ ਮੌਕੇ ਇੱਥੇ ਸ਼ਹੀਦੀ ਯਾਦਗਾਰ ਉੱਤੇ ਹੋਏ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ ਜਿੱਥੇ ਵੀ ਭਾਜਪਾ ਦੀ ਸਰਕਾਰ ਹੋਵੇ, ਉਥੇ ਨੀਮ ਫੌਜੀ ਬਲਾਂ ਜਾਂ ਪੁਲਸ ਦੇ ਟਰੱਕਾਂ ਦੀ ਵਰਤੋਂ ਪਾਰਟੀ ਦੇ ਹੈਡਕੁਆਰਟਰ ਵਿੱਚ ਪੈਸਿਆਂ ਨਾਲ ਭਰੇ ਬਕਸੇ ਜਮ੍ਹਾਂ ਕਰਨ ਲਈ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਵਾਹਨ ਪੁਲਸ ਨਾਲ ਸਬੰਧਤ ਹੁੰਦੇ ਹਨ, ਇਸ ਲਈ ਇਨ੍ਹਾਂ ਨੂੰ ਕੋਈ ਰੋਕਦਾ ਨਹੀਂ ਅਤੇ ਲੋਕਾਂ ਨੂੰ ਲੱਗਦਾ ਹੈ ਕਿ ਇਹ ਮੱਦਦ ਲਈ ਆਏ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 500 ਤੇ 1000 ਰੁਪਏ ਦੇ ਨੋਟ ਬੰਦ ਕਰ ਕੇ 2000 ਹਜ਼ਾਰ ਰੁਪਏ ਦੇ ਨੋਟ ਲਿਆਂਦੇ ਸਨ ਤਾਂ ਜੋ ਇਨ੍ਹਾਂ ਦੀ ਢੋਆ-ਢੁਆਈ ਸੌਖੀ ਹੋ ਸਕੇ। ਕਾਂਗਰਸ ਆਗੂ ਨੇ ਕਿਹਾ ਕਿ ਦੇਸ਼ ਵਿੱਚ ਵੱਡੀ ਸਾਜ਼ਿਸ ਰਚੀ ਜਾ ਰਹੀ ਹੈ, ਪਰ ਕਾਂਗਰਸ ਵਰਕਰਾਂ ਨੂੰ ਡਰਨ ਦੀ ਲੋੜ ਨਹੀਂ ਕਿਉਂਕਿ ਆਖਰੀ ਜਿੱਤ ਕਾਂਗਰਸ ਅਤੇ ਇਸ ਦੇ ਵਰਕਰਾਂ ਦੀ ਹੋਵੇਗੀ।
ਦੂਜੇ ਪਾਸੇ ਭਾਜਪਾ ਦੇ ਸੂਬਾ ਪ੍ਰਧਾਨ ਸਤੀਸ਼ ਪੂਨੀਆ ਨੇ ਗਹਿਲੋਤ ਦਾ ਦਾਅਵਾ ਰੱਦ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਪੂਰੀ ਤਰ੍ਹਾਂ ਗੈਰ ਜ਼ਿੰਮੇਵਾਰੀ ਵਾਲੀ, ਤਰਕਹੀਣ ਤੇ ਬੇਬੁਨਿਆਦ ਗੱਲ ਕਹਿੰਦੇ ਹਨ। ਉਨ੍ਹਾਂ ਕਿਹਾ, ‘‘ਮੁੱਖ ਮੰਤਰੀ ਨੂੰ ਆਪਣੀ ਕੁਰਸੀ ਜਾਣ ਦਾ ਖਤਰਾ ਹੈ। ਇਸ ਲਈ ਉਹ ਸਭ ਦਾ ਧਿਆਨ ਭਟਕਾਉਣਾ ਚਾਹੁੰਦੇ ਹਨ।''

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼