Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਫੀਫਾ ਵੱਲੋਂ ਭਾਰਤ ਦੀ ਫੁੱਟਬਾਲ ਫੈਡਰੇਸ਼ਨ ਸਸਪੈਂਡ

August 17, 2022 04:08 PM

ਨਵੀਂ ਦਿੱਲੀ, 17 ਅਗਸਤ (ਪੋਸਟ ਬਿਊਰੋ)- ਵਿਸ਼ਵ ਫੁੱਟਬਾਲ ਦੀ ਸਰਬਉਚ ਸੰਸਥਾ ਫੀਫਾ ਨੇ ਤੀਸਰੇ ਪੱਖ ਦੇ ਗੈਰ ਜ਼ਰੂਰੀ ਦਖਲ ਦਾ ਹਵਾਲਾ ਦੇ ਕੇ ਸਰਬ ਭਾਰਤੀ ਫੁੱਟਬਾਲ ਫੈਡਰੇਸ਼ਨ (ਏ ਆਈ ਈ ਐਫ ਐਫ) ਨੂੰ ਸਸਪੈਂਡ ਕਰ ਦਿੱਤਾ ਹੈ ਤੇ ਉਸ ਤੋਂ ਅਕਤੂਬਰ ਵਿੱਚ ਹੋਣ ਵਾਲੇ ਅੰਡਰ 17 ਮਹਿਲਾ ਵਿਸ਼ਵ ਕੱਪ ਦੀ ਮੇਜ਼ਬਾਨੀ ਖੋਹ ਲਈ ਹੈ, ਜਦ ਕਿ ਦਿੱਲੀ ਹਾਈ ਕੋਰਟ ਨੇ ਭਾਰਤੀ ਓਲੰਪਿਕ ਐਸੋਸੀਏਸ਼ਨ (ਆਈ ਓ ਏ) ਦੀ ਕਮਾਨ ਪ੍ਰਸ਼ਾਸਕਾਂ ਦੀ ਕਮੇਟੀ (ਸੀ ਓ ਈ) ਨੂੰ ਸੌਂਪ ਦਿੱਤੀ ਹੈ। ਇਸ ਤੋਂ ਇਲਾਵਾ ਕੌਮਾਂਤਰੀ ਹਾਕੀ ਫੈਡਰੇਸ਼ਨ (ਐਫ ਆਈ ਐਚ) ਵੀ ਹਾਕੀ ਇੰਡੀਆ ਦੀ ਸੀ ਓ ਨਾਲ ਇੱਕ ਬੈਠਕ ਕਰੇਗਾ। ਹਾਕੀ ਇੰਡੀਆ ਉੱਤੇ ਵੀ ਸਸਪੈਂਸ਼ਨ ਦਾ ਖਤਰਾ ਹੈ।
ਫੀਫਾ ਕੌਂਸਲ ਬਿਊਰੋ ਨੇ ਤੀਜੇ ਪੱਖ ਦੇ ਗੈਰ ਜ਼ਰੂਰੀ ਪ੍ਰਭਾਵ ਕਾਰਨ ਪਰਸੋਂ ਏ ਆਈ ਈ ਐਫ ਐਫ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰਨ ਦਾ ਫੈਸਲਾ ਕੀਤਾ ਅਤੇ ਕਿਹਾ ਸੀ ਕਿ ਇਹ ਨਿਯਮਾਂ ਦੀ ਗੰਭੀਰ ਉਲੰਘਣਾ ਹੈ। ਇਸ ਦੀ ਸਸਪੈਂਸ਼ਨ ਤਦੇ ਹਟੇਗੀ, ਜਦੋਂ ਏ ਆਈ ਐਫ ਐਫ ਕਾਰਜਕਾਰੀ ਕਮੇਟੀ ਦੀ ਥਾਂ ਸੀ ਓ ਏ ਬਣਾਉਣ ਦਾ ਫੈਸਲਾ ਵਾਪਸ ਲਿਆ ਜਾਵੇਗਾ ਅਤੇ ਏ ਆਈ ਐਫ ਐਫ ਪ੍ਰਸ਼ਾਸਨ ਨੂੰ ਫੈਡਰੇਸ਼ਨ ਦੇ ਰੋਜ਼ ਦੇ ਕੰਮ ਦਾ ਪੂਰਾ ਕੰਟਰੋਲ ਕੀਤਾ ਜਾਵੇਗਾ।
ਆਈ ਓ ਏ ਅਤੇ ਰਾਸ਼ਟਰੀ ਖੇਡ ਸੰਗਠਨ (ਐਨ ਐਸ ਐਫ) ਨਾਲ ਜੁੜੀ ਇੱਕ ਪਟੀਸ਼ਨ ਉੱਤੇ 12 ਸਾਲ ਤੋਂ ਵੱਧਲੰਮੀ ਸੁਣਵਾਈ ਪਿੱਛੋਂ ਦਿੱਲੀ ਹਾਈ ਕੋਰਟ ਨੇ ਕੱਲ੍ਹ ਅਹਿਮ ਫੈਸਲਾ ਸੁਣਾਇਆ। ਜਸਟਿਸ ਨਜਮੀ ਵਜ਼ੀਰੀ ਤੇ ਜਸਟਿਸ ਮਨਮੋਹਨ ਦੇ ਬੈਂਚ ਨੇ ਖੇਡ ਜ਼ਾਬਤੇ ਦੀ ਉਲੰਘਣਾ ਕਰਨ ਵਾਲੇ ਆਈ ਓ ਏ ਦੀ ਕਮਾਨ ਸੀ ਓ ਏ ਨੂੰ ਸੌਂਪਦੇ ਹੋਏ ਕਿਹਾ ਕਿ ਬਿਹਤਰ ਖੇਡ ਪ੍ਰਸ਼ਾਸਨ ਲਈ ਕਾਨੂੰਨੀ ਵਿਵਸਥਾ ਨੂੰ ਪੂਰੀ ਤਰ੍ਹਾਂ ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਹੈ। ਫੀਫਾ ਤੇ ਬਾਕੀ ਸੰਸਾਰ ਖੇਡ ਸੰਸਥਾਵਾਂ ਭਾਰਤੀ ਖੇਡ ਸੰਸਥਾਵਾਂ ਵਿੱਚ ਤੀਜੇ ਪੱਖ ਦੇ ਦਖਲ ਦਾ ਹਮੇਸ਼ਾ ਵਿਰੋਧ ਕਰਦੀਆਂ ਹਨ। ਤੀਜੇ ਪੱਖ ਵਿੱਚ ਦੇਸ਼ ਦੀ ਸਰਕਾਰ, ਅਦਾਲਤ ਅਤੇ ਐਨ ਐਸ ਐਫ ਦੇ ਸੰਵਿਧਾਨ ਵਿੱਚ ਅਡੀਸ਼ਨਲ ਸੋਧ ਸ਼ਾਮਲ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼