Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ
 
ਭਾਰਤ

‘ਤਲਾਕ-ਏ-ਹਸਨ’ਤਿੰਨ ਤਲਾਕ ਵਰਗਾ ਨਹੀਂ, ਔਰਤਾਂ ਕੋਲ ‘ਖੁਲ੍ਹਾਂ’ ਦਾ ਬਦਲ ਹੈ: ਸੁਪਰੀਮ ਕੋਰਟ

August 17, 2022 04:11 PM

ਨਵੀਂ ਦਿੱਲੀ, 17 ਜੁਲਾਈ (ਪੋਸਟ ਬਿਊਰੋ)- ਭਾਰਤ ਦੀ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਮੁਸਲਮਾਨਾਂ ਵਿੱਚ ‘ਤਲਾਕ-ਏ-ਹਸਨ' ਨਾਲ ਤਲਾਕ ਦੇਣ ਦੀ ਪ੍ਰਥਾ ਤਿੰਨ ਤਲਾਕ ਵਰਗੀ ਨਹੀਂ ਤੇ ਔਰਤਾਂ ਕੋਲ ‘ਖੁਲ੍ਹਾਂ' ਦਾ ਬਦਲ ਹੈ। ਤਿੰਨ ਤਲਾਕ ਵਾਂਗ ‘ਤਲਾਕ-ਏ-ਹਸਨ' ਵੀ ਤਲਾਕ ਦੇਣ ਦਾ ਇੱਕ ਤਰੀਕਾ ਹੈ, ਪਰ ਇਸ ਵਿੱਚ ਤਿੰਨ ਮਹੀਨੇ ਵਿੱਚ ਤਿੰਨ ਵਾਰ ਇੱਕ ਮਿਥੇ ਸਮੇਂ ਤੋਂ ਬਾਅਦ ਤਲਾਕ ਕਹਿ ਕੇ ਰਿਸ਼ਤਾ ਖ਼ਤਮ ਕਰ ਦਿੱਤਾ ਜਾਂਦਾ ਹੈ। ਇਸਲਾਮ ਵਿੱਚ ਮਰਦ ‘ਤਲਾਕ' ਲੈ ਸਕਦਾ ਹੈ, ਜਦਕਿ ਔਰਤ ‘ਖੁਲ੍ਹਾਂ' ਰਾਹੀਂ ਆਪਣੇ ਪਤੀ ਤੋਂ ਵੱਖ ਹੋ ਸਕਦੀ ਹੈ।
ਜਸਟਿਸ ਐਸ ਕੇ ਕੌਲ ਅਤੇ ਜਸਟਿਸ ਐਮ ਐਮ ਸੁੰਦਰੇਸ ਦੀ ਬੈਂਚ ਨੇ ਕਿਹਾ ਕਿ ਜੇਕਰ ਪਤੀ-ਪਤਨੀ ਇਕੱਠੇ ਨਹੀਂ ਰਹਿ ਸਕਦੇ ਤਾਂ ਰਿਸ਼ਤਾ ਤੋੜਨ ਦੇ ਇਰਾਦੇ ਵਿੱਚ ਕੋਈ ਬਦਲਾਅ ਨਾ ਹੋਣ ਉੱਤੇ ਸੰਵਿਧਾਨ ਦੀ ਧਾਰਾ 142 ਤਹਿਤ ਤਲਾਕ ਦਿੱਤਾ ਜਾ ਸਕਦਾ ਹੈ। ਬੈਂਚ ‘ਤਲਾਕ-ਏ-ਹਸਨ' ਅਤੇ ‘‘ਇੱਕ ਪਾਸੜ ਗ਼ੈਰ ਨਿਆਂ ਤਲਾਕ ਦੇ ਹੋਰ ਸਾਰੇ ਰੂਪਾਂ ਨੂੰ ਗ਼ੈਰ-ਕਾਨੂੰਨੀ ਅਤੇ ਗ਼ੈਰ-ਸੰਵਿਧਾਨਕ'' ਐਲਾਨ ਕਰਨ ਦੀ ਮੰਗ ਦੀ ਪਟੀਸ਼ਨ ਉੱਤੇ ਸੁਣਵਾਈ ਕਰ ਰਿਹਾ ਸੀ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਤਲਾਕ ਦੇ ਇਹ ਤਰੀਕੇ ‘ਮਨਮਾਨੇ, ਅਸੰਗਤ ਤੇ ਬੁਨਿਆਦੀ ਅਧਿਕਾਰਾਂ ਦੀ ਉਲੰਘਣਾ ਕਰਦੇ ਹਨ।’ ਬੈਂਚ ਨੇ ਕਿਹਾ ਕਿ ਇਹ ਉਸ ਤਰ੍ਹਾਂ ਦਾ ਤਿੰਨ ਤਲਾਕ ਨਹੀਂ। ਵਿਆਹ ਇੱਕ ਤਰ੍ਹਾਂ ਦਾ ਕਰਾਰ ਹੋਣ ਕਾਰਨ ਤੁਹਾਡੇ ਕੋਲ ਖੁੱਲ੍ਹਾਂ ਦਾ ਬਦਲ ਹੈ। ਜੇ ਦੋ ਵਿਅਕਤੀ ਇਕੱਠੇ ਨਹੀਂ ਰਹਿ ਸਕਦੇ, ਤਾਂ ਵਿਆਹ ਨੂੰ ਤੋੜਨ ਦਾ ਇਰਾਦਾ ਨਾ ਬਦਲਣ ਦੇ ਆਧਾਰ ਉੱਤੇ ਤਲਾਕ ਦੀ ਇਜਾਜ਼ਤ ਅਸੀਂ ਵੀ ਦਿੰਦੇ ਹਾਂ। ਜੇ ‘ਮੇਹਰ' (ਲਾੜੇ ਵੱਲੋਂ ਨਗਦ ਜਾਂ ਹੋਰ ਰੂਪ ਵਿੱਚ ਦਿੱਤਾ ਤੋਹਫਾ) ਦਿੱਤਾ ਜਾਂਦਾ ਹੈ ਤਾਂ ਕੀ ਤੁਸੀਂ ਆਪਸੀ ਸਹਿਮਤੀ ਨਾਲ ਤਲਾਕ ਲਈ ਤਿਆਰ ਹੋ?''

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼