Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਉਚ ਜਾਤੀ ਦੇ ਘੜੇ ਵਿੱਚੋਂ ਪਾਣੀ ਪੀਣ ਦਾ ਮਾਮਲਾ: ਵਿਦਿਆਰਥੀ ਦੇ ਕਤਲ ਦੇ ਵਿਰੋਧ ਵਿੱਚ 12 ਕਾਂਗਰਸੀ ਕੌਂਸਲਰਾਂ ਵੱਲੋਂ ਅਸਤੀਫਾ

August 17, 2022 04:13 PM

ਜੈਪੁਰ, 17 ਜੁਲਾਈ (ਪੋਸਟ ਬਿਊਰੋ)- 20 ਜੁਲਾਈ ਨੂੰ ਰਾਜਸਥਾਨ ਦੇ ਜਲੌਰ ਦੇ ਸੁਰਾਣਾ ਪਿੰਡ ਵਿੱਚ ਨਿੱਜੀ ਸਕੂਲ ਦੇ ਇੰਦਰਾ ਮੇਘਵਾਲ ਨਾਮੀ ਦਲਿਤ ਵਿਦਿਆਰਥੀ ਦੀ ਮੌਤ ਦਾ ਮਾਮਲਾ ਤੂਲ ਫੜ ਗਿਆ ਹੈ। ਵਿਦਿਆਰਥੀ ਦੀ 13 ਅਗਸਤ ਨੂੰ ਅਹਿਮਦਾਬਾਦ ਦੇ ਹਸਪਤਾਲ ਵਿੱਚ ਮੌਤ ਹੋ ਗਈ ਸੀ।
ਹੈਡਮਾਸਟਰ ਨੇ ਵਿਦਿਆਰਥੀ ਦੀ ਸਿਰਫ਼ ਇਸ ਲਈ ਕੁੱਟਮਾਰ ਕੀਤੀ ਕਿ ਉਸ ਨੇ ਉਚ ਜਾਤੀ ਦੇ ਬੱਚਿਆਂ ਅਤੇ ਅਧਿਆਪਕਾਂ ਲਈ ਰੱਖੇ ਘੜੇ ਵਿੱਚੋਂ ਪਾਣੀ ਪੀਤਾ ਸੀ। ਇਸ ਦੇ ਵਿਰੁੱਧ ਬਾਰਾਂ ਨਗਰ ਕੌਂਸਲ ਦੇ 12 ਕਾਂਗਰਸੀ ਕੌਂਸਲਰਾਂ ਨੇ ਅਸਤੀਫੇ ਭੇਜ ਦਿਤੇ ਹਨ। ਉਨ੍ਹਾਂ ਨੇ ਪਾਰਟੀ ਦੇ ਬਾਰਨ-ਅਟਰੂ ਵਿਧਾਇਕ ਪੰਨਾ ਚੰਦ ਮੇਘਵਾਲ ਦਾ ਸਮਰਥਨ ਕੀਤਾ, ਜਿਸ ਨੇ ਕੱਲ੍ਹ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਅਸਤੀਫ਼ਾ ਭੇਜਦੇ ਹੋਏ ਕਿਹਾ ਕਿ ਜੇ ਉਹ ਆਪਣੇ ਭਾਈਚਾਰੇ ਦੀ ਰਾਖੀ ਨਹੀਂ ਕਰ ਸਕਦੇ ਤਾਂ ਉਨ੍ਹਾਂ ਨੂੰ ਵਿਧਾਇਕ ਬਣੇ ਰਹਿਣ ਦਾ ਅਧਿਕਾਰ ਨਹੀਂ ਹੈ।
ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ਼ ਚਾਈਲਡ ਰਾਈਟਸ ਨੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਮਾਮਲਾ ਗੰਭੀਰ ਹੈ ਤੇ ਸੱਤ ਦਿਨਾਂ ਅੰਦਰ ਕੇਸ ਅਤੇ ਪ੍ਰਸ਼ਾਸਨ ਤੇ ਪੁਲਸ ਤੋਂ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੇ ਵੇਰਵੇ ਮੰਗੇ ਹਨ। ਰਾਜਸਥਾਨ ਦੇ ਸਿੱਖਿਆ ਮੰਤਰੀ ਬੀ ਡੀ ਕਾਲਾ ਨੇ ਕਿਹਾ ਕਿ ਸਰਕਾਰ ਉਸ ਨਿੱਜੀ ਸਕੂਲ ਦੀ ਮਾਨਤਾ ਰੱਦ ਕਰਨ ਲੱਗੀ ਹੈ, ਜਿੱਥੇ ਇਹ ਘਟਨਾ ਵਾਪਰੀ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼