Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

10 ਡਾਲਰ ਰੋਜ਼ਾਨਾ ਵਾਲੇ ਚਾਈਲਡ ਕੇਅਰ ਪ੍ਰੋਗਰਾਮ ਦੀ ਡੈੱਡਲਾਈਨ ਵਿੱਚ ਦੋ ਮਹੀਨੇ ਦਾ ਕੀਤਾ ਗਿਆ ਵਾਧਾ

August 17, 2022 11:31 PM

ਓਨਟਾਰੀਓ, 17 ਅਗਸਤ (ਪੋਸਟ ਬਿਊਰੋ) : 10 ਡਾਲਰ ਰੋਜ਼ਾਨਾ ਵਾਲੇ ਪ੍ਰੋਗਰਾਮ ਵਿੱਚ ਚਾਈਲਡ ਕੇਅਰ ਆਪਰੇਟਰਜ਼ ਨੂੰ ਸ਼ਾਮਲ ਕਰਨ ਲਈ ਓਨਟਾਰੀਓ ਸਰਕਾਰ ਵੱਲੋਂ ਡੈੱਡਲਾਈਨ ਵਿੱਚ ਦੋ ਮਹੀਨੇ ਦਾ ਵਾਧਾ ਕੀਤਾ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਡੇਅਕੇਅਰ ਆਪਰੇਟਰਜ਼ ਕੋਲ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਪਹਿਲੀ ਸਤੰਬਰ ਤੱਕ ਦਾ ਸਮਾਂ ਸੀ।ਹੁਣ ਇਹ ਡੈੱਡਲਾਈਨ ਵਧਾ ਕੇ ਪਹਿਲੀ ਨਵੰਬਰ ਕਰ ਦਿੱਤੀ ਗਈ ਹੈ। ਬੁੱਧਵਾਰ ਨੂੰ ਸਿੱਖਿਆ ਮੰਤਰੀ ਸਟੀਫਨ ਲਿਚੇ ਨੇ ਆਖਿਆ ਕਿ ਇਸ ਸਿਸਟਮ ਨੂੰ ਸਹੀ ਢੰਗ ਨਾਲ ਚਲਾਉਣ ਲਈ ਹੀ ਵਾਧੂ ਸਮਾਂ ਦਿੱਤਾ ਜਾ ਰਿਹਾ ਹੈ। ਸਰਕਾਰ ਚਾਹੁੰਦੀ ਹੈ ਕਿ ਵੱਧ ਤੋਂ ਵੱਧ ਡੇਅਕੇਅਰ ਆਪਰੇਟਰਜ਼ ਇਸ ਪ੍ਰੋਗਰਾਮ ਨਾਲ ਜੁੜ ਸਕਣ।
ਇਸ ਨਾਲ ਕਾਰਵਾਈ ਕਰਨ ਲਈ ਜਿੱਥੇ ਵਧੇਰੇ ਸਮਾਂ ਮਿਲ ਸਕੇਗਾ ਉੱਥੇ ਹੀ ਲਾਲ ਫੀਤਾਸ਼ਾਹੀ ਨੂੰ ਘਟਾਇਆ ਜਾਵੇਗਾ ਤੇ 2023 ਲਈ ਹੋਰ ਫੰਡ ਮੁਹੱਈਆ ਕਰਵਾਉਣ ਦੀ ਕਵਾਇਦ ਨੂੰ ਅਮਲ ਵਿੱਚ ਲਿਆਂਦਾ ਜਾ ਸਕੇਗਾ। ਇਸ ਨਾਲ ਵੱਧ ਤੋਂ ਵੱਧ ਆਪਰੇਟਰਜ਼ ਇਸ ਪ੍ਰੋਗਰਾਮ ਵਿੱਚ ਹਿੱਸਾ ਲੈ ਸਕਣਗੇ।ਇਸ ਬਾਰੇ ਕੁਈਨਜ ਪਾਰਕ ਤੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਖਿਆ ਮੰਤਰੀ ਸਟੀਫਨ ਲਿਚੇ ਨੇ ਹੋਰ ਵੇਰਵੇ ਤਾਂ ਮੁਹੱਈਆ ਨਹੀਂ ਕਰਵਾਏ ਪਰ ਮਿਊਂਸਪੈਲਿਟੀਜ਼ ਨੂੰ ਭੇਜੇ ਪੱਤਰ ਵਿੱਚ ਇਹ ਆਖਿਆ ਗਿਆ ਹੈ ਕਿ ਇਸ ਨਾਲ ਆਪਰੇਟਰਜ਼ ਨੂੰ ਫੈਸਲਾ ਲੈਣ ਵਿੱਚ ਵੱਧ ਸਮਾਂ ਮਿਲੇਗਾ ਤੇ ਮਾਪਿਆਂ ਵੱਲੋਂ ਬਚਤ ਯਕੀਨੀ ਬਣਾਈ ਜਾ ਸਕੇਗੀ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ ਫੋਰਡ ਸਰਕਾਰ ਬਣਾ ਰਹੀ ਹੈ ਗੋ ਟਰੇਨ ਲਾਈਨਜ਼ ਉੱਤੇ 300 ਨਵੇਂ ਟਰਿੱਪ ਸ਼ੁਰੂ ਕਰਨ ਦੀ ਯੋਜਨਾ