Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਜੈਪੁਰ ਵਿੱਚ ਮਹਿਲਾ ਟੀਚਰ ਨੂੰ ਪੈਟਰੋਲ ਪਾ ਕੇ ਜਿ਼ੰਦਾ ਸਾੜਿਆ

August 18, 2022 12:39 AM

ਜੈਪੁਰ, 17 ਅਗਸਤ, (ਪੋਸਟ ਬਿਊਰੋ)- ਰਾਜਸਥਾਨ ਦੀ ਰਾਜਧਾਨੀ ਜੈਪੁਰ ਜਿ਼ਲ੍ਹੇ ਦੇ ਰਾਏਸਰ ਪਿੰਡ ਵਿੱਚ ਬਦਮਾਸ਼ਾਂ ਨੇ ਇੱਕ ਮਹਿਲਾ ਟੀਚਰ ਨੂੰ ਜਿ਼ੰਦਾ ਸਾੜ ਦਿੱਤਾ। ਸੱਤ ਦਿਨ ਪਹਿਲਾਂ ਦੀ ਇਸ ਘਟਨਾ ਦਾ ਵੀਡੀਓ ਬੁੱਧਵਾਰ ਨੂੰ ਵਾਇਰਲ ਹੋਇਆ। ਮਹਿਲਾ ਟੀਚਰ ਇੱਕ ਦੋਸ਼ੀ ਤੋਂ ਇੱਕ ਸਾਲ ਪਹਿਲਾਂ ਉਧਾਰ ਦਿੱਤੇ ਪੈਸਿਆਂ ਦੀ ਮੰਗ ਕਰਦੀ ਸੀ। ਦੋਸ਼ੀਆਂ ਨੇ ਪੈਟਰੋਲ ਪਾ ਕੇ ਉਸ ਨੂੰ ਅੱਗ ਲਾ ਦਿੱਤੀ। ਬੁਰੀ ਤਰ੍ਹਾਂ ਝੁਲਸ ਗਈ ਮਹਿਲਾ ਅਧਿਆਪਕਾ ਦੀ ਮੰਗਲਵਾਰ ਦੇਰ ਰਾਤ ਐਸਐਮਐਸ ਹਸਪਤਾਲ ਵਿੱਚ ਮੌਤ ਹੋਣ ਦੇ ਬਾਅਦ ਪੁਲਸ ਹਰਕਤ ਵਿੱਚ ਆਈ ਹੈ।
ਰੇਗਰ ਕਲੋਨੀ ਦੇ ਵੀਨਾ ਮੈਮੋਰੀਅਲ ਸਕੂਲ ਵਿੱਚ ਪੜ੍ਹਾਉਂਦੀ ਅਨੀਤਾ ਰੇਗਰ (32) 10 ਅਗਸਤ ਸਵੇਰੇ ਆਪਣੇ ਲੜਕੇ ਰਾਜਵੀਰ (6) ਨਾਲ ਸਕੂਲ ਚੱਲੀਤਾਂ ਅੱਧੀ ਦਰਜਨ ਬਦਮਾਸ਼ਾਂ ਨੇ ਉਸਉੱਤੇ ਹਮਲਾ ਕਰ ਦਿੱਤਾ।ਉਹ ਬਚਣ ਲਈ ਨੇੜੇ ਕਾਲੂਰਾਮ ਦੇ ਘਰ ਜਾ ਵੜੀ ਤੇ ਪੁਲੀਸ ਦੇ 100 ਨੰਬਰ ਉੱਤੇ ਫੋਨ ਕੀਤਾ। ਪੁਲਿਸ ਨਾ ਆਈ ਤਾਂ ਬਦਮਾਸ਼ਾਂ ਨੇ ਅਨੀਤਾ ਨੂੰ ਪੈਟਰੋਲ ਪਾ ਕੇ ਅੱਗ ਲਾ ਦਿੱਤੀ। ਉਹ ਚੀਕਦੀ ਰਹੀ ਤੇ ਬਦਮਾਸ਼ ਇਸ ਘਟਨਾ ਦੀ ਵੀਡੀਓ ਬਣਾਉਂਦੇ ਰਹੇ। ਪਤਾ ਲੱਗਾ ਹੈ ਕਿ ਬਦਮਾਸ਼ਾਂ ਤੋਂ ਡਰਦੇ ਲੋਕਾਂ ਨੇ ਅਨੀਤਾ ਦੀ ਮਦਦ ਨਹੀਂ ਕੀਤੀ। ਘਟਨਾ ਦਾ ਪਤਾ ਲੱਗਾ ਤਾਂ ਅਨੀਤਾ ਦੇ ਪਤੀ ਤਾਰਾਚੰਦ ਆਪਣੇ ਰਿਸ਼ਤੇਦਾਰਾਂ ਨਾਲ ਗਏ ਤੇ 70 ਫੀਸਦੀ ਝੁਲਸ ਚੁੱਕੀ ਅਨੀਤਾ ਨੂੰ ਸਰਕਾਰੀ ਹਸਪਤਾਲਭਰਤੀ ਕਰਵਾਇਆ, ਜਿੱਥੇ ਮੰਗਲਵਾਰ ਰਾਤ ਉਸ ਦੀ ਮੌਤ ਹੋ ਗਈ।ਇਸ ਤੋਂ ਪਹਿਲਾਂ ਅਨੀਤਾ ਨੇ ਆਪਣੇ ਪਤੀ ਨੂੰ ਦੋਸ਼ੀਆਂ ਦੇ ਨਾਂ ਦੱਸੇ ਸਨ।ਉਸ ਨੇ ਦੋਸ਼ੀਆਂ ਨੂੰ ਢਾਈ ਲੱਖ ਰੁਪਏ ਉਧਾਰ ਦਿੱਤੇ ਸਨ। ਜਦੋਂ ਉਹ ਵਾਰ-ਵਾਰ ਪੈਸੇ ਮੰਗਦੀ ਤਾਂ ਇਹ ਲੋਕ ਗਾਲੀ-ਗਲੋਚ ਅਤੇ ਕੁੱਟ-ਮਾਰ ਕਰਦੇ ਸਨ। ਇਸ ਬਾਰੇ ਥਾਣਾ ਰਾਏਸਰ ਵਿਖੇ 7 ਮਈ ਨੂੰ ਕੇਸ ਦਰਜ ਕੀਤਾ ਗਿਆ ਸੀ।ਤਾਰਾਚੰਦ ਨੇ ਦੱਸਿਆ ਕਿ ਪੁਲਿਸ ਨੇ ਉਸ ਨੂੰ ਕੇਸ ਦਰਜ ਕਰਨ ਪਿੱਛੋਂ ਭਜਾ ਦਿੱਤਾ ਸੀ।ਉਸ ਨੇਦੱਸਿਆ ਕਿ ਪਿੰਡ ਦੇ ਗੋਕੁਲ, ਆਨੰਦੀ, ਰਾਮਕਰਨ, ਬਾਬੂਲਾਲ, ਪ੍ਰਹਿਲਾਦ ਰੇਗਰ, ਮੂਲਚੰਦ, ਸੁਰੇਸ਼ ਚੰਦ, ਸੁਲੋਚਨਾ, ਸਰਸਵਤੀ, ਵਿਮਲਾ ਨੇ ਪੈਟਰੋਲ ਪਾ ਕੇ ਅੱਗ ਲਾਈ ਤਾਂ ਉਸ ਦੀ ਪਤਨੀ ਨੇ ਲੋਕਾਂ ਨੂੰ ਜਾਨ ਬਚਾਉਣ ਲਈ ਮਿੰਨਤਾਂ ਕੀਤੀਆਂ, ਪਰ ਬਦਮਾਸ਼ਾਂ ਦੇ ਡਰ ਕਾਰਨ ਕਿਸੇ ਨੇ ਉਸ ਦੀ ਮਦਦ ਨਹੀਂ ਕੀਤੀ। ਇਸ ਪਿੱਛੋਂ 12 ਅਗਸਤ ਨੂੰ ਤਾਰਾਚੰਦ ਨੇ ਪੁਲਿਸ ਡਾਇਰੈਕਟਰ ਜਨਰਲ (ਡੀ ਜੀ ਪੀ) ਨਾਲ ਮੁਲਾਕਾਤ ਕੀਤੀ, ਪਰ ਹਾਲੇ ਤਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼