Welcome to Canadian Punjabi Post
Follow us on

29

March 2024
 
ਪੰਜਾਬ

ਪੁਲਿਸ ਅਧਿਕਾਰੀ ਦੀ ਗੱਡੀ ਥੱਲੇ ਬੰਬ ਲਾਉਣ ਵਾਲੇ ਦੋਵੇਂ ਦੋਸ਼ੀ ਕਾਬੂ

August 18, 2022 12:39 AM

ਅੰਮ੍ਰਿਤਸਰ, 17 ਅਗਸਤ, (ਪੋਸਟ ਬਿਊਰੋ)- ਏਥੋਂ ਦੇ ਰਣਜੀਤ ਐਵੇਨਿਊ ਇਲਾਕੇ ਵਿੱਚ ਪੁਲਿਸ ਸੀਆਈਏ ਸਟਾਫ਼ ਦੇ ਸਬ-ਇੰਸਪੈਕਟਰ ਦੀ ਗੱਡੀ ਹੇਠਾਂ ਧਮਾਕਾਖੇਜ਼ ਸਮਗਰੀ ਬੀੜਨ ਦੇ ਦੋਸ਼ੀ ਪੁਲਿਸ ਨੇ ਫੜ ਲਏ ਹਨ।
ਵਰਨਣ ਯੋਗ ਹੈ ਕਿ ਧਮਾਕੇ ਵਾਲੀ ਸਮਗਰੀ ਸਬ-ਇੰਸਪੈਕਟਰ ਦਿਲਬਾਗ ਸਿੰਘ ਦੀ ਬੋਲੇਰੋ ਜੀਪ ਦੇ ਹੇਠਾਂ ਰੱਖੀ ਹੋਣ ਦਾ ਪਤਾ ਸਭ ਤੋਂ ਪਹਿਲਾਂ ਕਾਰ ਧੋਣ ਵਾਲੇ ਨੂੰ ਲੱਗਾ ਸੀ। ਸਬ-ਇੰਸਪੈਕਟਰ ਨੇ ਉੱਚ ਅਧਿਕਾਰੀਆਂ ਨੂੰ ਦੱਸਿਆ ਕਿ ਕਾਰ ਧੋਣ ਵਾਲੇ ਨੇ ਉਸ ਨੂੰ ਜਾਣਕਾਰੀ ਦਿੱਤੀ ਹੈ ਕਿ ਕਾਰ ਦੇ ਹੇਠਾਂ ਕੁਝ ਸ਼ੱਕੀ ਸਮਗਰੀਰੱਖੀ ਹੈ। ਪੁਲਿਸ ਨੇ ਇਲਾਕੇ ਦੇ ਸੀਸੀਟੀਵੀ ਕੈਮਰੇ ਵੇਖੇ ਤਾਂ ਪਤਾ ਲੱਗਾ ਕਿ ਦੋ ਅਣਪਛਾਤੇ ਮੋਟਰਸਾਈਕਲ ਸਵਾਰ, ਜਿਨ੍ਹਾਂ ਵਿੱਚਇੱਕਪੱਗ ਵਾਲਾ ਸੀ, ਨੇ ਜੀਪ ਹੇਠਾਂ ਇਹ ਧਮਾਕਾਖੇਜ਼ ਸਮਗਰੀਰੱਖੀ ਹੈ।ਉਨ੍ਹਾਂਨੇ ਇਹ ਧਮਾਕਾਖੇਜ਼ ਸਮਗਰੀ ਕਾਰ ਦੇ ਹੇਠਾਂ ਫਿੱਟ ਕੀਤੀ ਸੀ, ਪਰ ਇਹ ਡਿੱਗ ਪੈਣ ਕਾਰਨ ਕਾਰ ਧੋਣ ਵਾਲੇ ਦੀ ਨਜ਼ਰ ਵਿੱਚ ਆ ਗਈ। ਇਸ ਦੇ ਬਾਅਦ ਜਾਂਚ ਦੌਰਾਨ ਪਤਾ ਲੱਗਾ ਕਿ ਦੋਵੇਂ ਦੋਸ਼ੀ ਵਿਦੇਸ਼ ਦੌੜਨ ਦੇ ਚੱਕਰ ਵਿੱਚ ਹਨ ਤਾਂ ਉਨ੍ਹਾਂ ਨੂੰ ਦਿੱਲੀ ਏਅਰਪੋਰਟ ਤੋਂ ਫੜ ਲਿਆ ਗਿਆ। ਇਹ ਦੋਵੇਂ ਹਰਪਾਲ ਸਿੰਘ ਅਤੇ ਫਤਹਿਦੀਪ ਸਿੰਘ ਤਰਨ ਤਾਰਨ ਜਿ਼ਲੇ ਦੇ ਪੱਟੀ ਤਸੀਲ ਹੇਠਲੇ ਪਿੰਡ ਸਭਰਾ ਨਾਲ ਸੰਬੰਧਸ ਹੋਣ ਦੀ ਖਬਰ ਹੈ, ਜਿਨ੍ਹਾਂ ਵਿੱਚੋਂ ਇੱਕ ਜਣਾ ਪੁਲਸ ਕਰਮਚਾਰੀ ਦੱਸਿਆ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ