Welcome to Canadian Punjabi Post
Follow us on

01

July 2025
 
ਅੰਤਰਰਾਸ਼ਟਰੀ

ਇਟਲੀ ਵਿੱਚ ਗੁਰਦੁਆਰਾ ਸਿੰਘ ਸਭਾ ਪੁਨਤੀਨੀਆ ਦੀ ਇਮਾਰਤ ਦੀ ਮਾਲਕੀ ਦਾ ਵਿਵਾਦ ਭਖਿਆ

August 18, 2022 12:40 AM

ਰੋਮ, 17 ਅਗਸਤ, (ਪੋਸਟ ਬਿਊਰੋ)- ਗੁਰਦੁਆਰਾ ਸਾਹਿਬ ਸਿੰਘ ਸਭਾ ਪੁਨਤੀਨੀਆ (ਲਾਤੀਨਾ) ਦੀ ਮਾਲਕੀ ਦੇ ਬਾਰੇ ਚੱਲਦਾ ਵਿਵਾਦ ਦਿਨੋ-ਦਿਨ ਵਧਦਾ ਜਾਂਦਾ ਹੈ। ਇਸ ਨੂੰ ਸੁਲਝਾਉਣ ਲਈ ਪੁਨਤੀਨੀਆ ਦੀ ਸੰਗਤ ਨੇ ਇਟਲੀ ਦੀ ਸਿੱਖ ਜੱਥੇਬੰਦੀ ਯੂਨੀਅਨ ਸਿੱਖ ਇਟਲੀ ਕਮੇਟੀ ਨੂੰ ਗੁਹਾਰ ਲਾਈ ਕਿ ਉਹ ਇਸ ਦਾ ਕੋਈ ਹੱਲ ਕੱਢੇ।
ਕੱਲ੍ਹ ਇਸ ਬਾਰੇ ਇੱਕ ਕਮੇਟੀ ਯੂਨੀਅਨ ਸਿੱਖ ਇਟਲੀ ਦੇ ਪ੍ਰਧਾਨ ਸਤਵਿੰਦਰ ਸਿੰਘ ਬਾਜਵਾ ਦੀ ਅਗਵਾਈ ਵਿੱਚ ਜਦੋਂ ਗੁਰਦੁਆਰਾ ਸਾਹਿਬ ਪੁਨਤੀਨੀਆ ਗਈ ਤਾਂ ਪੁਲਸ ਨੇ ਗੁਰਦੁਆਰਾ ਸਾਹਿਬ ਦੇ ਮੁਖੀ ਦਲਜੀਤ ਸਿੰਘ ਵੱਲੋਂ ਸੁਨੇਹਾ ਦੇ ਦਿੱਤਾ ਕਿ ਉਹ ਗੁਰਦੁਆਰਾ ਸਾਹਿਬ ਨਹੀਂ ਜਾ ਸਕਦੇ। ਉਨ੍ਹਾਦੱਸਿਆ ਕਿ ਉਨ੍ਹਾਂ ਦੀ ਸੰਸਥਾ, ਜਿਸ ਦਾ ਪਹਿਲਾ ਨਾਮ ਨੈਸਨਲ ਧਰਮ ਪ੍ਰਚਾਰ ਕਮੇਟੀ ਸੀ, ਅੱਜਕੱਲ੍ਹ ਯੂਨੀਅਨ ਸਿੱਖ ਇਟਲੀ (ਰਜਿਸਟਰਡ) ਹੈ ਤੇ ਇਸ ਨੂੰ ਇਟਲੀ ਦੀਆਂ 50 ਤੋ ਵੱਧ ਗੁਰਦੁਆਰਾ ਕਮੇਟੀਆਂ ਦਾ ਸਮਰਥਨ ਹੈ। ਉਨ੍ਹਾਂ ਦੱਸਿਆ ਕਿ ਉਹ ਪੁਨਤੀਨੀਆ ਗੁਰਦੁਆਰਾ ਸਾਹਿਬ ਗਏ ਤਾਂ ਇਟਲੀ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈਕਿ ਕਿਸੇ ਸਿੱਖ ਜੱਥੇਬੰਦੀ ਨੂੰ ਗੁਰਦੁਆਰਾ ਸਾਹਿਬ ਦੇ ਹਾਲ ਵਿੱਚਮੀਟਿੰਗਤੋਂ ਰੋਕ ਦਿੱਤਾ ਗਿਆ। ਇਸ ਪਿੱਛੋਂ ਉਨ੍ਹਾਂ ਨੇ ਇੱਕ ਹੋਟਲ ਵਿੱਚ ਜਾਕੇ ਬੈਠਕ ਕੀਤੀ। ਸਤਵਿੰਦਰ ਸਿੰਘ ਬਾਜਵਾ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਪਾਸੇ ਧਿਆਨ ਦੇਣ।
ਦੂਸਰੇ ਪਾਸੇ ਦਲਜੀਤ ਸਿੰਘ ਸੋਢੀ ਨੇ ਕਿਹਾ ਕਿ ਉਹ ਕੰਮ ਕਾਰਨ ਗੁਰਦੁਆਰਾ ਸਾਹਿਬ ਵਿੱਚ ਨਹੀਂ ਸਨ ਅਤੇ ਉਨ੍ਹਾਂ ਦੀ ਗੈਰ-ਹਾਜ਼ਰੀ ਵਿੱਚ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ, ਜਿਸ ਨਾਲ ਗੁਰੂ ਸਾਹਿਬ ਦੀ ਬੇਅਦਬੀ ਹੋਵੇ, ਇਸ ਲਈ ਪ੍ਰਸ਼ਾਸ਼ਨ ਨੂੰ ਕਿਹਾ ਸੀ ਕਿ ਕਿਸੇ ਨੂੰ ਗੁਰਦੁਆਰਾ ਸਾਹਿਬ ਦੇ ਹਾਲ ਵਿੱਚ ਨਾ ਬੈਠਣ ਦੇਵੇ।ਗੁਰਦੁਆਰਾ ਸਾਹਿਬ ਦੀ ਮਾਲਕੀ ਬਾਰੇ ਉਨ੍ਹਾ ਕਿਹਾ ਕਿ ਗੁਰਦੁਆਰੇ ਦੀ ਨਵੀਂ ਇਮਾਰਤ ਵਾਸਤੇ ਉਸ ਨੇ 3 ਲੱਖ 20 ਹਜ਼ਾਰ ਦੀ ਗਾਰੰਟੀ ਨਿੱਜੀ ਤੌਰ ਉੱਤੇ ਦਿੱਤੀ ਹੋਣ ਕਾਰਨ ਜਾਇਦਾਦ ਉਸ ਦੇ ਨਾਂ ਹੈ, ਪਿੱਛੋਂ ਸੱਤ ਮੈਂਬਰੀ ਕਮੇਟੀ ਨੂੰ ਦੇ ਦੇਣਗੇ, ਜਿਸ ਵਿੱਚ ਉਹ ਵੀ ਹਨ। ਸਤਵਿੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਉਹ ਗੁਰਦੁਆਰਾ ਸਾਹਿਬ ਦੇ 3 ਲੱਖ 20 ਹਜ਼ਾਰ ਯੂਰੋ ਯੂਨੀਅਨ ਸਿੱਖ ਇਟਲੀ ਵੱਲੋਂ ਦੇਣ ਨੂੰ ਤਿਆਰ ਹਨ, ਦਲਜੀਤ ਸਿੰਘ ਸੰਗਤ ਦੀ ਜਾਇਦਾਦ ਗੁਰਦੁਆਰਾ ਸਾਹਿਬ ਦੇ ਨਾਮ ਕਰ ਦੇਵੇ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ