Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਆਪ ਵਿਧਾਇਕ ਪਠਾਣਮਾਜਰਾ ਵਿਵਾਦਾਂ ਵਿੱਚ: ਦੂਸਰੀ ਪਤਨੀ ਨੇ ਤਲਾਕ ਬਿਨਾਂ ਵਿਆਹ ਅਤੇ ਕੁੱਟਮਾਰ ਦੇ ਦੋਸ਼ ਲਾਏ

August 18, 2022 12:40 AM

ਚੰਡੀਗੜ੍ਹ, 17 ਅਗਸਤ, (ਪੋਸਟ ਬਿਊਰੋ)- ਪਟਿਆਲਾ ਜਿ਼ਲੇ ਵਿੱਚੋਂ ਹਲਕਾ ਸਨੌਰ ਤੋਂ ਜਿੱਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵਿਵਾਦ ਵਿੱਚਆ ਗਏ ਹਨ। ਮੰਗਲਵਾਰ ਸ਼ਾਮ ਹਰਮੀਤ ਸਿੰਘ ਪਠਾਣਮਾਜਰਾ ਦੀ ਜ਼ੀਰਕਪੁਰ ਵਿੱਚ ਰਹਿੰਦੀ ਦੂਸਰੀ ਪਤਨੀ ਨੇ ਜ਼ੀਰਕਪੁਰ ਥਾਣੇ ਵਿੱਚਉਨ੍ਹਾਂ ਦੇ ਖ਼ਿਲਾਫ ਤਲਾਕ ਲਏ ਬਿਨਾਂ ਧੋਖੇ ਨਾਲ ਦੂਸਰਾ ਵਿਆਹ ਕਰਵਾਉਣ ਅਤੇ ਉਸ ਨਾਲ ਕੁੱਟਮਾਰ ਕਰਨ ਦੇ ਦੋਸ਼ ਲਾਏ ਹਨ।
ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾਦੀ ਦੂਸਰੀ ਪਤਨੀ ਗੁਰਪ੍ਰੀਤ ਕੌਰ ਨੇ ਦੱਸਿਆ ਹੈ ਕਿ ਪਿਛਲੇ ਸਾਲ 14 ਅਗਸਤ ਨੂੰ ਉਨ੍ਹਾਂ ਦਾ ਵਿਆਹ ਹੋਇਆ ਸੀ। ਇਸ ਦੌਰਾਨ ਸੋਸ਼ਲ ਮੀਡੀਆ ਉੱਤੇ ਅਸ਼ਲੀਲ ਵੀਡੀਓ ਵਾਇਰਲ ਹੋਈ ਹੈ, ਜਿਹੜੀ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਦੱਸ ਗਈ ਹੈ। ਪਠਾਣਮਾਜਰਾ ਮੁਤਾਬਕ ਵੀਡੀਓ ਉਨ੍ਹਾਂ ਦੀ ਦੂਸਰੀ ਪਤਨੀ ਨੇ ਬਣਾਈ ਤੇ ਵਾਇਰਲ ਕੀਤੀ ਹੈ। ਵਿਧਾਇਕਨੇ ਕਿਹਾ ਕਿ ਇਕ ਸਾਲ ਪਹਿਲਾਂ ਉਨ੍ਹਾਂ ਨੇ ਦੂਸਰਾ ਵਿਆਹ ਕੀਤਾਤਾਂ ਰਿਸ਼ਤਾ ਨਿਭਾਇਆ ਸੀ, ਪਰ ਉਨ੍ਹਾਂ ਨੂੰ ਨਹੀਂ ਪਤਾ ਕਿ ਦੂਸਰੀ ਪਤਨੀ ਕੀ ਸਾਜਿਸ਼ਾਂ ਖੇਡ ਰਹੀ ਹੈ। ਪਠਾਣਮਾਜਰਾ ਨੇ ਦੋਸ਼ ਲਾਇਆ ਕਿ ਉਨ੍ਹਾਂ ਉੱਤੇ ਬਦਲੀਆਂ ਕਰਾਉਣ ਅਤੇ ਰਿਸ਼ਵਤ ਲੈਣ ਲਈ ਦਬਾਅ ਪਾਇਆ ਜਾ ਰਿਹਾ ਸੀ, ਜਿਸ ਤੋਂ ਨਾਂਹ ਕਰਨ ਉੱਤੇ ਵੀਡੀਓ ਵਾਇਰਲ ਕੀਤੀ ਗਈ ਤੇ ਉਨ੍ਹਾਂ ਦੀ ਦੂਸਰੀ ਪਤਨੀ ਗੁਰਪ੍ਰੀਤ ਕੌਰ ‘ਸਿਆਸੀ’ ਵਿਰੋਧੀਆਂ ਦੇ ਸੰਪਰਕ ਵਿੱਚ ਹੈ। ਉਨ੍ਹਾਂ ਕਿਹਾ ਕਿ ਗੁਰਪ੍ਰੀਤ ਕੌਰ ਨਾਲ ਪਿਛਲੇ 6-7 ਸਾਲਾਂ ਤੋਂ ਸੰਬੰਧ ਸਨ ਤੇ ਉਸ ਨੇ ਬਲੈਕਮੇਲ ਕਰਕੇ ਮੇਰੇ ਨਾਲ ਵਿਆਹ ਕਰਾਇਆ ਸੀ ਤੇ ਮੇਰੇ ਅਤੇ ਪਾਰਟੀ ਖ਼ਿਲਾਫ਼ ਪੋਸਟਾਂ ਪਾਉਂਦੀ ਰਹੀ ਹੈ। ਪਠਾਣਮਾਜਰਾ ਨੇ ਕਿਹਾ ਕਿ ਉਨ੍ਹਾਂ ਨੇ ਦੂਸਰੀ ਪਤਨੀ ਗੁਰਪ੍ਰੀਤ ਕੌਰ ਨੂੰ ਜ਼ੀਰਕਪੁਰ ਵਿੱਚ ਘਰ ਵੀ ਲੈ ਕੇ ਦਿੱਤਾ ਹੈ, ਜਦ ਕਿ ਉਨ੍ਹਾਂ ਦੀ ਪਹਿਲੀ ਪਤਨੀ ਵੀ ਉਨ੍ਹਾਂ ਨਾਲ ਰਹਿੰਦੀ ਹੈ ਤੇ ਪਹਿਲੀ ਪਤਨੀ ਦੀ ਸਹਿਮਤੀ ਨਾਲ ਦੂਸਰਾ ਵਿਆਹ ਕਰਵਾਇਆ ਸੀ।
ਦੂਸਰੇ ਪਾਸੇ ਹਰਮੀਤ ਪਠਾਣਮਾਜਰਾ ਦੀ ਦੂਸਰੀ ਪਤਨੀ ਗੁਰਪ੍ਰੀਤ ਕੌਰ ਨੇ ਪੁਲਿਸ ਉੱਤੇ ਸੁਣਵਾਈ ਨਾ ਕਰਨ ਦੇ ਦੋਸ਼ ਲਾਏ ਅਤੇ ਕਿਹਾ ਕਿ ਉਸ ਕੋਲ ਆਪਣੇ ਵਿਆਹ ਦੇ ਪੱਕੇ ਸਬੂਤ ਹਨ। ਉਸਨੇ ਪੰਜਾਬ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ ਹੈ, ਜਦ ਕਿ ਜ਼ੀਰਕਪੁਰ ਪੁਲਿਸ ਆਪਣੇ ਤੌਰ ਉੱਤੇ ਪੜਤਾਲ ਕਰ ਰਹੀ ਹੈ।
ਹਰਮੀਤ ਸਿੰਘ ਪਠਾਣਮਾਜਰਾ ਪਹਿਲਾਂ ਅਕਾਲੀ ਦਲ ਅਤੇ ਕਾਂਗਰਸ ਵਿੱਚ ਰਹਿ ਚੁੱਕੇ ਹਨ।ਓਦੋਂ ਵੀ ਉਨ੍ਹਾਂ ਬਾਰੇ ਕਈ ਵਿਵਾਦ ਚੱਲ ਸਨ। ਅਕਾਲੀ ਦਲ ਵਿੱਚ ਹੁੰਦਿਆਂ ਉਨ੍ਹਾਂ ਉੱਤੇ ਸਰਕਾਰੀ ਦਫ਼ਤਰ ਵਿੱਚ ਇਕ ਅਫਸਰ ਉੱਤੇ ਹਮਲਾ ਕਰਨ ਦੇ ਦੋਸ਼ ਲੱਗੇ ਸਨ। ਇਸ ਸਾਲਅਸੈਂਬਲੀ ਚੋਣਾਂ ਮੌਕੇ ਚੋਣ ਕਮਿਸ਼ਨ ਨੂੰ ਦਿੱਤੇ ਐਫੀਡੇਵਿਟ ਵਿੱਚ ਉਸ ਨੇ ਆਪਣੇ ਖਿਲਾਫ ਕੇਸ ਦਰਜ ਹੋਣ ਦੀ ਜਾਣਕਾਰੀ ਨਹੀਂ ਸੀਦਿੱਤੀ, ਜਿਸ ਬਾਰੇ ਕੇਸ ਦਰਜ ਹੋਇਆ ਸੀ। ਉਸ ਦੇ ਪਿਤਾ ਕਾਂਗਰਸੀ ਸਰਪੰਚ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਨ। 1994 ਵਿਚ ਹਰਮੀਤ ਸਿੰਘ ਆਪਣੇ ਪਿਤਾ ਸਣੇ ਕਾਂਗਰਸ ਛੱਡ ਕੇ ਅਕਾਲੀ ਬਣ ਗਿਆ ਤੇ 2008 ਵਿੱਚ ਉਨ੍ਹਾਂ ਨੂੰ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਅਹੁਦੇਦਾਰ ਬਣਾਇਆ ਗਿਆ ਤੇ ਉਹ ਭੁਨਰਹੇੜੀ ਬਲਾਕ ਸੰਮਤੀ ਦਾ ਚੇਅਰਮੈਨ ਵੀ ਰਿਹਾ। ਹਲਕਾ ਸਨੌਰ ਤੋਂ ਚੋਣ ਲੜਨ ਲਈ ਉਸ ਨੇ 2017 ਵਿਚ ਕਾਂਗਰਸ ਦਾ ਪੱਲਾ ਫੜਿਆ, ਪਰ ਟਿਕਟ ਹਰਿੰਦਰਪਾਲ ਸਿੰਘ ਹੈਰੀਮਾਨ ਨੂੰ ਮਿਲ ਗਈ ਤਾਂਉਸ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਅਤੇ ਹਾਰਨ ਪਿੱਛੋਂਸੁਖਪਾਲ ਸਿੰਘ ਖਹਿਰਾ ਦੀ ਪੰਜਾਬ ਏਕਤਾ ਪਾਰਟੀ ਵਿੱਚ ਚਲਾ ਗਿਆ।ਅਪੈਲ 2019 ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਉਹ ਕਾਂਗਰਸੀ ਬਣ ਗਿਆਅਤੇ ਉਹ ਦਸੰਬਰ 2020 ਵਿਚ ਭਗਵੰਤ ਮਾਨ ਤੇ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਚਲਾ ਗਿਆ ਅਤੇ ਵਿਧਾਇਕ ਬਣ ਗਿਆ ਸੀ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ