Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਨਵੇਂ ਭਾਜਪਾ ਸੰਸਦੀ ਬੋਰਡ ਦਾ ਐਲਾਨ: ਇਕਬਾਲ ਸਿੰਘ ਲਾਲਪੁਰਾ, ਸੁਧਾ ਯਾਦਵ ਤੇ ਹੋਰ ਆਗੂਆਂ ਨੂੰ ਐਂਟਰੀ, ਸਿ਼ਵਰਾਜ ਤੇ ਗਡਕਰੀ ਬਾਹਰ

August 18, 2022 12:41 AM

* ਸੰਤ ਭਿੰਡਰਾਂਵਾਲੇ ਨੂੰ ਫੜਨ ਵਾਲੇ ਪੁਲਸ ਅਫਸਰ ਹਨ ਇਕਬਾਲ ਸਿੰਘ


ਨਵੀਂ ਦਿੱਲੀ, 17 ਅਗਸਤ, (ਪੋਸਟ ਬਿਊਰੋ)- ਭਾਰਤੀ ਜਨਤਾ ਪਾਰਟੀ ਨੇ ਨਵਾਂ ਪਾਰਲੀਮੈਂਟਰੀ ਬਣਾ ਲਿਆ ਹੈ, ਜਿਸ ਵਿੱਚ ਕੁਝ ਨਵੇਂ ਚਿਹਰੇ ਪਾਏ ਗਏ ਤੇ ਕੁਝ ਆਗੂਕੱਢ ਦਿੱਤੇ ਹਨ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸਿ਼ਵਰਾਜ ਸਿੰਘ ਚੌਹਾਨ ਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਪਾਰਲੀਮੈਂਟਰੀ ਬੋਰਡ ਵਿੱਚੋਂਕੱਢ ਦਿੱਤਾ ਹੈ। ਨਿਤਿਨ ਗਡਕਰੀ ਦੋ ਵਾਰੀ ਭਾਜਪਾ ਦੇ ਪ੍ਰਧਾਨ ਰਹਿ ਚੁੱਕੇ ਹਨ ਅਤੇ ਭਾਜਪਾ ਦੇ ਸਿਖਰਲੇ ਆਗੂਆਂ ਵਿੱਚ ਗਿਣੇ ਜਾਂਦੇ ਰਹੇ ਹਨ।
ਇਸ ਨਵੇਂ ਭਾਜਪਾ ਪਾਰਲੀਮੈਂਟਰੀ ਬੋਰਡ ਦੇ ਚੇਅਰਮੈਨ ਭਾਜਪਾ ਦੇ ਪ੍ਰਧਾਨ ਜਗਤ ਪ੍ਰਸਾਦ ਨੱਡਾ ਹੋਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਇਸ ਬੋਰਡ ਵਿੱਚ ਸ਼ਾਮਲ ਹਨ। ਨਵੇਂ ਪਾਰਲੀਮੈਂਟਰੀ ਬੋਰਡ ਵਿੱਚ ਕਰਨਾਟਕਾ ਦੇ ਸਾਬਕਾ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ, ਆਸਾਮ ਦੇ ਸਾਬਕਾ ਮੁੱਖ ਮੰਤਰੀ ਸਰਬਾਨੰਦ ਸੋਨੋਵਾਲ, ਕੇ. ਲਕਸ਼ਮਣ, ਇਕਬਾਲ ਸਿੰਘ ਲਾਲਪੁਰਾ, ਸੁਧਾ ਯਾਦਵ, ਸਤਿਆਨਾਰਾਇਣ ਜਾਟੀਆ ਵੀ ਮੈਂਬਰ ਅਤੇ ਬੀਐਲ ਸੰਤੋਸ਼ ਮੈਂਬਰ ਸੈਕਟਰੀ ਬਣਾਏ ਹਨ।ਭਾਜਪਾ ਨੇ ਕੇਂਦਰੀ ਚੋਣ ਕਮੇਟੀ ਵੀ ਬਣਾਈ ਹੈ, ਜਿਸਵਿੱਚ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਵੀ ਰੱਖੇ ਹਨ। ਜੇਪੀ ਨੱਡਾ ਇਸ ਦੇ ਚੇਅਰਮੈਨ ਹੋਣਗੇ। ਪ੍ਰਮੁੱਖ ਮੁਸਲਮਾਨ ਚਿਹਰੇ ਸ਼ਾਹਨਵਾਜ਼ ਹੁਸੈਨ ਨੂੰ ਇਸ ਵਾਰੀ ਕਿਸੇ ਬੋਰਡ ਵਿੱਚ ਨਹੀਂ ਰੱਖਿਆ ਗਿਆ।
ਭਾਰਤੀ ਜਨਤਾ ਪਾਰਟੀ ਦੇ ਨਵੇਂ 11 ਮੈਂਬਰੀ ਪਾਰਲੀਮੈਂਟਰੀ ਬੋਰਡ ਵਿੱਚਪੰਜਾਬ ਤੋਂ ਸਾਬਕਾ ਪੁਲਸ ਅਧਿਕਾਰੀ ਇਕਬਾਲ ਸਿੰਘ ਲਾਲਪੁਰਾ ਨੂੰ ਲਿਆ ਗਿਆ ਹੈ। ਇਕਬਾਲ ਸਿੰਘ ਲਾਲਪੁਰਾ ਉਨ੍ਹਾਂ ਤਿੰਨ ਸਾਬਕਾ ਪੁਲਸ ਅਫਸਰਾਂ ਵਿੱਚੋਂ ਹਨ, ਜਿਨ੍ਹਾਂ ਨੇਸਾਲ 1981 ਵਿੱਚ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਗ੍ਰਿਫਤਾਰੀ ਦੀ ਜਿ਼ੰਮੇਵਾਰੀ ਨਿਭਾਈ ਸੀ।ਕਿਹਾ ਜਾਂਦਾ ਹੈ ਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਨੇ ਆਪਣੀ ਗ੍ਰਿਫ਼ਤਾਰੀ ਦੀ ਸ਼ਰਤ ਰੱਖੀ ਸੀ ਕਿ ਸਿਰਫ਼ ਸਿੱਖੀ ਦਾ ਪਾਲਣ ਕਰਨ ਵਾਲਾ (ਅੰਮ੍ਰਿਤਧਾਰੀ) ਪੁਲਿਸ ਅਫ਼ਸਰ ਹੀ ੳਨ੍ਹਾਂ ਨੂੰ ਗ੍ਰਿਫ਼ਤਾਰ ਕਰੇਗਾ। ਇਸ ਕਾਰਨ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਵਾਲੀ ਟੀਮ ਵਿੱਚ ਐਸਐਸਪੀ ਜਰਨੈਲ ਸਿੰਘ ਚਾਹਲਅਤੇ ਹੋਰਨਾਂ ਨਾਲ ਇਕਬਾਲ ਸਿੰਘਨੂੰ ਰੱਖਿਆ ਗਿਆ ਸੀ।ਫਿਰਇਕਬਾਲ ਸਿੰਘ ਲਾਲਪੁਰਾ ਦੀ ਪੁਲਿਸ ਅਫਸਰ ਵਜੋਂ ਖਾੜਕੂ ਨੌਜਵਾਨਾਂ ਨੂੰ ਮੁੱਖ ਧਾਰਾ ਵਿੱਚ ਜੋੜਨ ਵਿੱਚ ਵੱਡੀ ਭੂਮਿਕਾ ਸੀ।ਉਹ ਅੰਮ੍ਰਿਤਸਰ, ਕਪੂਰਥਲਾ ਅਤੇ ਤਰਨਤਾਰਨ ਜਿ਼ਲ੍ਹਿਆਂ ਵਿੱਚਪੁਲਸ ਮੁਖੀ (ਐਸਐਸਪੀ) ਰਹਿ ਚੁੱਕੇ ਹਨ।
ਪੁਲਿਸ ਤੋਂ ਸੇਵਾਮੁਕਤੀ ਪਿੱਛੋਂ ਇਕਬਾਲ ਸਿੰਘ ਲਾਲਪੁਰਾ 2012 ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਤਾਂ ਭਾਜਪਾ ਨੇ ਉਨ੍ਹਾਂ ਨੂੰ ਰਾਸ਼ਟਰੀ ਬੁਲਾਰਾ ਬਣਾਇਆ ਅਤੇ 2021 ਵਿੱਚਘੱਟ ਗਿਣਤੀਆਂ ਦੇ ਕੌਮੀ ਕਮਿਸ਼ਨ ਦੇ ਚੇਅਰਮੈਨ ਬਣਵਾ ਦਿੱਤਾ ਸੀ। ਜਨਵਰੀ 2022 ਵਿੱਚ ਉਨ੍ਹਾਂ ਨੇ ਇਸ ਅਹੁਦੇ ਤੋਂ ਅਸਤੀਫਾ ਦੇ ਕੇ ਪੰਜਾਬ ਵਿਧਾਨ ਸਭਾ ਦੀ ਚੋਣ ਲੜੀ, ਪਰ ਹਾਰਨ ਪਿੱਛੋਂ ਉਨ੍ਹਾ ਨੂੰ ਫਿਰਘੱਟ ਗਿਣਤੀਆਂ ਦੇ ਕੌਮੀ ਕਮਿਸ਼ਨ ਦੇ ਮੁਖੀ ਬਣਾਇਆ ਗਿਆ। ਇਕਬਾਲ ਸਿੰਘ ਲਾਲਪੁਰਾ ਲੇਖਕ ਵੀ ਹਨ ਅਤੇ ਪੰਜਾਬੀ ਭਾਸ਼ਾ ਵਿੱਚ ਸਿੱਖ ਤੇ ਪੰਜਾਬੀ ਸੱਭਿਅਤਾ ਬਾਰੇ 14 ਕਿਤਾਬਾਂ ਲਿਖ ਚੁੱਕੇ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼