Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਘਪਲਾ ਪਰਾਲੀ ਸੰਭਾਲ ਮਸ਼ੀਨਾਂ ਦਾ: 150 ਕਰੋੜ ਦੇ ਘਪਲੇ ਦੀ ਜਾਂਚ ਖੇਤੀਬਾੜੀ ਮੰਤਰੀ ਵੱਲੋਂ ਵਿਜੀਲੈਂਸ ਦੇ ਹਵਾਲੇ

August 18, 2022 12:42 AM

ਚੰਡੀਗੜ੍ਹ, 17 ਅਗਸਤ, (ਪੋਸਟ ਬਿਊਰੋ)- ਪੰਜਾਬ ਵਿੱਚ ਪਿਛਲੀਆਂ ਸਰਕਾਰਾਂ ਵੇਲੇ ਲੋਕਾਂ ਦੇ ਪੈਸੇ ਦੀ ਲੁੱਟ ਕਰ ਚੁੱਕੇ ਸਰਕਾਰੀ ਅਧਿਕਾਰੀਆਂ ਅਤੇ ਰਾਜਸੀ ਆਗੂਆਂ ਵਿਰੁੱਧ ਕਾਰਵਾਈ ਦੀ ਮੁਹਿੰਮ ਹੇਠ ਖੇਤੀਬਾੜੀ ਵਿਭਾਗ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ ਲਈ ਕਿਸਾਨਾਂ ਨੂੰ ਦਿੱਤੀਆਂ ਮਸ਼ੀਨਾਂ ਦੀ ਵੰਡ ਵਿੱਚ ਮੁੱਢਲੇ ਤੌਰ ਉੱਤੇ 150 ਕਰੋੜ ਰੁਪਏ ਦਾ ਘਪਲਾ ਹੋਣ ਦੀ ਸੰਭਾਵਨਾ ਜਤਾਈ ਗਈ ਸੀ। ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਕੇਸ ਦੀ ਗੰਭੀਰਤਾ ਕਾਰਨ ਇਸ ਦੀ ਜਾਂਚ ਵਿਜੀਲੈਂਸ ਤੋਂ ਕਰਵਾਉਣ ਲਈ ਹਰੀ ਝੰਡੀ ਦੇ ਦਿੱਤੀ ਅਤੇ ਇਸ ਕੇਸ ਵਾਲੀ ਫਾਈਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤੀ ਸੀ, ਜਿੱਥੋਂ ਇਹ ਵਿਜੀਲੈਂਸ ਬਿਊਰੋ ਨੂੰ ਭੇਜ ਦਿੱਤੀ ਗਈ ਹੈ।
ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮੁਤਾਬਕ ਪੰਜਾਬ ਸਰਕਾਰ ਨੇ ਸਾਲ 2018-19 ਤੋਂ 2021-22 ਤੱਕ ਕੇਂਦਰ ਦੀ ਸਕੀਮ ਪ੍ਰਮੋਸ਼ਨ ਆਫ ਐਗਰੀਕਲਚਰ ਮੈਕਨਾਈਜੇਸ਼ਨ ਫਾਰ ਇਨਸਿਟ ਮੈਨੇਜਮੈਂਟ ਆਫ ਕਰਾਪ ਰੈਜ਼ੀਡਿਊ (ਸੀਆਰਐਮ) ਚਲਾਈ ਸੀ, ਜਿਸ ਹੇਠ ਕਿਸਾਨਾਂ/ਰਜਿਸਟਰਡ ਕਿਸਾਨ ਗਰੁੱਪਾਂ/ਕੋਆਪਰੇਟਿਵਸੋਸਾਈਟੀਜ਼/ਐੱਫਪੀਓਜ਼ ਅਤੇ ਪੰਚਾਇਤਾਂ ਨੂੰ ਪਰਾਲੀ ਸਾਂਭਣ ਵਾਲੀਆਂ 90422 ਮਸ਼ੀਨਾਂ ਮਿਲੀਆਂ ਹਨ। ਇਨ੍ਹਾਂ ਵਿੱਚੋਂ 83986 ਮਸ਼ੀਨਾਂ ਖੇਤੀਬਾੜੀ ਵਿਭਾਗ ਰਾਹੀਂ ਤੇ ਬਾਕੀ ਰਜਿਸਟਰਾਰ ਕੋਆਪਰੇਟਿਵ ਸੋਸਾਈਟੀਜ਼ ਰਾਹੀਂ ਦਿੱਤੀਆਂ ਸਨ।ਮੰਤਰੀ ਧਾਲੀਵਾਲ ਨੇ ਦੱਸਿਆ ਕਿ ਸਕੀਮ ਬਾਰੇ ਕਈ ਥਾਵਾਂ ਤੋਂ ਰਿਪੋਰਟ ਮਿਲੀ ਕਿ ਸਕੀਮ ਸਬਸਿਡੀ ਉੱਤੇਮਿਲੇ ਸੰਦ ਫੀਲਡ ਵਿੱਚ ਨਹੀਂ ਹਨ ਤਾਂ ਇਸ ਦੀ ਸਾਲ 2018-19 ਤੋਂ 2021-22 ਤੱਕ ਦੀ ਫਿਜ਼ੀਕਲ ਵੈਰੀਫਿਕੇਸ਼ਨ ਕਰਾਈ ਸੀ। ਉਨ੍ਹਾਦੱਸਿਆ ਕਿ 16 ਅਗਸਤ ਤੱਕਵਿਭਾਗ ਨੇ 83986 ਮਸ਼ੀਨਾਂ ਵਿੱਚੋਂ 79295 ਮਸ਼ੀਨਾਂ (ਕੁੱਲ ਮਸ਼ੀਨਾਂ ਦਾ 94.4 ਫੀਸਦੀ)ਬਾਰੇਇਹ ਵੈਰੀਫਿਕੇਸ਼ਨ ਕਰਵਾ ਲਈ ਹੈ ਤੇ ਪਤਾ ਲੱਗਾ ਹੈ ਕਿ ਇਨ੍ਹਾਂ ਵਿੱਚੋਂ 11275 ਮਸ਼ੀਨਾਂ (13 ਫੀਸਦੀ) ਮਸ਼ੀਨਾਂ ਲੋਕਾਂ ਕੋਲ ਨਹੀਂ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਘਪਲਾ 125-150 ਕਰੋੜ ਰੁਪਏ ਦਾ ਜਾਪਦਾ ਹੈ, ਜਿਸ ਦੀ ਬਾਰੀਕੀ ਨਾਲ ਜਾਂਚ ਅਤੇ ਦੋਸ਼ੀਆਂ ਦੇ ਖਿਲਾਫ ਕਾਰਵਾਈ ਕਰਨ ਲਈ ਵਿਜੀਲੈਂਸ ਵਿਭਾਗ ਨੂੰ ਲਿਖਿਆ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ