Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਪੰਜਾਬ ਵਿੱਚ ਉਦਯੋਗਿਕ ਵਿਕਾਸ ਲਈ ਸਾਜ਼ਗਾਰ ਮਾਹੌਲ ਸਿਰਜਣ ਵਾਸਤੇ ਸਰਕਾਰ ਵਚਨਬੱਧ : ਅਮਨ ਅਰੋੜਾ

August 18, 2022 06:57 AM

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਡੇਰਾਬੱਸੀ ਦੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਸੁਣੀਆਂ
ਮੰਤਰੀ ਵੱਲੋਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਇੰਡਸਟਰੀਜ਼ ਵਿਭਾਗ ਵੱਲੋਂ ਮਿਲ ਕੇ ਲਾਗੂ ਕੀਤੇ ਜਾ ਰਹੇ ਪ੍ਰਾਜੈਕਟਾਂ ਦੀ ਸਮੀਖਿਆ


ਚੰਡੀਗੜ੍ਹ, 18 ਅਗਸਤ (ਪੋਸਟ ਬਿਊਰੋ): ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਡੇਰਾਬੱਸੀ ਦੇ ਸਨਅਤਕਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਧਿਆਨ ਨਾਲ ਸੁਣਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗਿਕ ਵਿਕਾਸ ਲਈ ਸਾਜ਼ਗਾਰ ਮਾਹੌਲ ਸਿਰਜਣ ਵਾਸਤੇ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ‘ਤੇ ਗ਼ੌਰ ਕਰੇਗੀ।
ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਅਤੇ ਇੰਡਸਟਰੀਜ਼ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਪੁੱਡਾ ਭਵਨ, ਐਸ.ਏ.ਐਸ.ਨਗਰ ਵਿਖੇ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਆਰਥਿਕ ਵਿਕਾਸ ਵਿੱਚ ਉਦਯੋਗਾਂ ਦੀ ਭੂਮਿਕਾ ਅਤੇ ਲੋੜਾਂ ਨੂੰ ਚੰਗੀ ਤਰ੍ਹਾਂ ਸਮਝਦੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਇੰਡਸਟਰੀਜ਼ ਵਿਭਾਗ ਵੱਲੋਂ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰੀਆਂ ਜਾਣਗੀਆਂ ਅਤੇ ਉਦਯੋਗਾਂ ਦੇ ਵਿਕਾਸ ਲਈ ਸੁਖਾਂਵਾ ਤੇ ਉਦਯੋਗ-ਪੱਖੀ ਮਾਹੌਲ ਸਿਰਜਣ ਵਾਸਤੇ ਕਦਮ ਚੁੱਕੇ ਜਾਣਗੇ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਵੇਂ ਉਦਯੋਗਾਂ ਦੀ ਸਥਾਪਨਾ ਨਾਲ ਸੂਬੇ ਵਿੱਚ ਆਉਣ ਵਾਲੇ ਨਿਵੇਸ਼ ਅਤੇ ਇਸ ਨਾਲ ਪੈਦਾ ਹੋਣ ਵਾਲੇ ਰੋਜ਼ਗਾਰ ਦੇ ਮੌਕਿਆਂ ਤੋਂ ਭਲੀ-ਭਾਂਤ ਜਾਣੂ ਹੈ। ਇਸ ਲਈ ਨਿਯਮਾਂ ਨੂੰ ਸੁਖਾਲਾ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਸੂਬੇ ਭਰ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਮਿਲ ਸਕੇ।
ਇੰਡਸਟਰੀਜ਼ ਅਤੇ ਕਾਮਰਸ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਹੋਰ ਮੀਟਿੰਗ ਵਿੱਚ ਕੈਬਨਿਟ ਮੰਤਰੀ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਅਤੇ ਸਨਅਤ ਤੇ ਵਣਜ ਵਿਭਾਗ ਵੱਲੋਂ ਮਿਲ ਕੇ ਸੂਬੇ ਵਿੱਚ ਲਾਗੂ ਕੀਤੇ ਜਾ ਰਹੇ ਪ੍ਰਾਜੈਕਟਾਂ ਦੀ ਸਥਿਤੀ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਪ੍ਰਾਜੈਕਟਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜਲਦੀ ਤੋਂ ਜਲਦੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ ਤਾਂ ਜੋ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ।
ਮੀਟਿੰਗ ਵਿੱਚ ਉਦਯੋਗ ਤੇ ਵਣਜ ਵਿਭਾਗ ਦੇ ਪ੍ਰਮੁੱਖ ਸਕੱਤਰ  ਦਲੀਪ ਕੁਮਾਰ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਦੇ ਪ੍ਰਮੁੱਖ ਸਕੱਤਰ ਅਜੋਏ ਕੁਮਾਰ ਸਿਨਹਾ ਅਤੇ ਇਨ੍ਹਾਂ ਦੋਵਾਂ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ