Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਕੈਨੇਡਾ

ਬੱਚਿਆਂ ਲਈ ਤਰਲ ਟਾਇਨੌਲ ਤੋਂ ਬਾਅਦ ਐਸੇਟਾਮਿਨਫੇਨ ਚਿਊਏਬਲ ਦੀ ਘਾਟ ਵੀ ਪੈਦਾ ਹੋਈ

August 18, 2022 08:55 AM

ਓਟਵਾ, 18 ਅਗਸਤ (ਪੋਸਟ ਬਿਊਰੋ) : ਜੈਨਰਿਕ ਤੇ ਸਟੋਰ-ਬ੍ਰੈਂਡ ਦਵਾਈਆਂ ਦਾ ਨਿਰਮਾਣ ਕਰਨ ਵਾਲੀ ਲੈਬਰੇਟੌਇਰ ਰੀਵਾ ਕੰਪਨੀ ਨੇ ਦੱਸਿਆ ਕਿ ਬੱਚਿਆਂ ਲਈ ਤਿਆਰ ਕੀਤੀ ਜਾਣ ਵਾਲੀ ਐਸੇਟਾਮਿਨਫੇਨ ਚਿਊਏਬਲ ਟੇਬਲੈਟ ਦੀ ਘਾਟ ਵੀ ਪੈਦਾ ਹੋ ਗਈ ਹੈ।
DrugShortagesCanada.ca, ਜੋ ਕਿ ਹੈਲਥ ਕੈਨੇਡਾ ਦੀ ਵੈੱਬਸਾਈਟ ਹੈ ਜਿਹੜੀ ਡਰੱਗ ਵਿਕਰੇਤਾਵਾਂ ਨੂੰ ਦੱਸਦੀ ਹੈ ਕਿ ਉਹ ਡਿਮਾਂਡ ਪੂਰੀ ਕਰਨ ਤੋਂ ਕਦੋਂ ਅਸਮਰੱਥ ਹਨ, ਅਨੁਸਾਰ ਕਿਊਬਿਕ ਸਥਿਤ ਇਸ ਕੰਪਨੀ ਦਾ ਕਹਿਣਾ ਹੈ ਕਿ ਡਿਮਾਂਡ ਵਧਣ ਕਾਰਨ ਹੀ ਇਹ ਘਾਟ ਪੈਦਾ ਹੋਈ ਹੈ।ਇੱਥੇ ਦੱਸਣਾ ਬਣਦਾ ਹੈ ਕਿ ਬੱਚਿਆਂ ਦੀ ਦਵਾਈ ਟਾਇਨੌਲ ਦੀ ਘਾਟ ਵੀ ਸਪਲਾਈ ਚੇਨ ਦੇ ਮੁੱਦਿਆਂ ਤੇ ਗੈਰਮੌਸਮੀ ਮੰਗ ਵੱਧ ਜਾਣ ਕਾਰਨ ਪੈਦਾ ਹੋਈ ਹੈ। ਟੋਰਾਂਟੋ ਦੇ ਹੌਸਪਿਟਲ ਫੌਰ ਸਿੱਕ ਕਿੱਡਜ਼ ਵੱਲੋਂ ਐਸੇਟਾਮਿਨਫੇਨ ਤੇ ਇਬੂਪ੍ਰੋਫਿਨ ਦੇ ਤਰਲ ਰੂਪ ਨੂੰ ਹਾਸਲ ਕਰਨ ਵਿੱਚ ਆਉਣ ਵਾਲੀਆਂ ਚੁਣੌਤੀਆਂ ਬਾਰੇ ਕੇਅਰਗਿਵਰਜ਼ ਤੇ ਮਰੀਜ਼ਾਂ ਨੂੰ ਸੋਮਵਾਰ ਨੂੰ ਹੀ ਜਾਣੂ ਕਰਵਾ ਦਿੱਤਾ ਗਿਆ ਸੀ।
ਓਟਵਾ ਦੇ ਸੀਐਚਈਂਓ (ਚਿਲਡਰਨਜ਼ ਹੌਸਪਿਟਲ ਆਫ ਈਸਟਰਨ ਓਨਟਾਰੀਓ) ਨੇ ਆਖਿਆ ਕਿ ਉਨ੍ਹਾਂ ਦੇ ਮਰੀਜ਼ਾਂ ਲਈ ਸਪਲਾਈ ਵਿੱਚ ਕੋਈ ਗੜਬੜੀ ਨਾ ਹੋਵੇ ਇਸ ਲਈ ਉਚੇਚੇ ਕਦਮ ਚੁੱਕੇ ਜਾ ਰਹੇ ਹਨ।ਇਸ ਦੌਰਾਨ ਬੁੱਧਵਾਰ ਨੂੰ ਕੈਨੇਡੀਅਨ ਫਾਰਮਾਸਿਸਟਸ ਐਸੋਸਿਏਸ਼ਨ ਵੱਲੋਂ ਵੀ ਬਿਆਨ ਜਾਰੀ ਕਰਕੇ ਇਹ ਸਪਸ਼ਟ ਕੀਤਾ ਗਿਆ ਕਿ ਤਰਲ ਰੂਪ ਵਿੱਚ ਟਾਇਨੌਲ ਤੇ ਐਡਵਿਲ ਖਰੀਦਣ ਲਈ ਕਿਸੇ ਤਰ੍ਹਾਂ ਦੇ ਡਾਕਟਰੀ ਨੁਸਖੇ ਦੀ ਲੋੜ ਨਹੀਂ ਹੈ। ਆਰਗੇਨਾਈਜ਼ੇਸ਼ਨ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਲੋੜੋਂ ਵੱਧ ਦਵਾਈਆਂ ਖਰੀਦ ਕੇ ਨਾ ਰੱਖੀਆਂ ਜਾਣ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾ ਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤ ਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀ ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ