Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਬਾਇਡੇਨ ਬਾਰੇ ਟਿੱਪਣੀ ਉੱਤੇ ਹਾਈ ਕੋਰਟ ਵੱਲੋਂ ਰਾਮਦੇਵ ਨੂੰ ਝਾੜ

August 18, 2022 04:18 PM

ਨਵੀਂ ਦਿੱਲੀ, 18 ਅਗਸਤ (ਪੋਸਟ ਬਿਊਰੋ)- ਕੋਰੋਨਾ ਟੀਕੇ ਬਾਰੇ ਪਿੱਛੇ ਜਿਹੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡੇਨ ਬਾਰੇ ਯੋਗਗੁਰੂ ਬਾਬਾ ਰਾਮਦੇਵ ਦੇ ਬਿਆਨ ਉੱਤੇ ਹਾਈ ਕੋਰਟ ਨੇ ਚਿੰਤਾ ਪ੍ਰਗਟਾਈ ਹੈ।
ਜਸਟਿਸ ਏ ਜੇ ਭੰਬਾਨੀ ਦੇ ਬੈਂਚ ਨੇ ਕਿਹਾ ਕਿ ਇਹ ਬਿਆਨ ਹੋਰ ਦੇਸ਼ਾਂ ਨਾਲ ਰਿਸ਼ਤਿਆਂ ਨੂੰ ਪ੍ਰਭਾਵਤ ਕਰਨ ਤੋਂ ਇਲਾਵਾ ਆਯੁਰਵੈਦ ਦੇ ਮਾਣ-ਸਨਮਾਨ ਨੂੰ ਵੀ ਖਰਾਬ ਕਰ ਸਕਦੇ ਹਨ। ਆਯੁਰਵੈਦ ਦਾ ਸਨਮਾਨ ਬਣਾਈ ਰੱਖੋ, ਪਰ ਐਲੋਪੈਥੀ ਖਿਲਾਫ ਬਿਆਨ ਦੇ ਕੇ ਜਨਤਾ ਨੂੰ ਗੁੰਮਰਾਹ ਨਾ ਕਰੋ।
ਵੱਖ-ਵੱਖ ਮੈਡੀਕਲ ਸੰਸਥਾਵਾਂ ਵੱਲੋਂ ਦਾਇਰ ਕੇਸ ਉੱਤੇਕੱਲ੍ਹ ਹਾਈ ਕੋਰਟ ਨੇ ਸੁਣਵਾਈ ਮੌਕੇ ਬੈਂਚ ਨੇ ਕਿਹਾ ਕਿ ਰਾਮਦੇਵ ਪਤੰਜਲੀ ਦੇ ਉਤਪਾਦ ਕੋਰੋਨਿਲ ਦੇ ਹੱਕ ਵਿੱਚ ਹੱਕ ਤੋਂ ਵੱਧ ਕੁਝ ਕਹਿਣ ਤੋਂ ਪ੍ਰਹੇਜ਼ ਕਰਨ। ਆਯੁਰਵੈਦ ਦੇ ਵਧੀਆ ਨਾਂਅ ਨੂੰ ਕਿਸੇ ਵੀ ਤਰ੍ਹਾਂ ਖਰਾਬ ਨਹੀਂ ਕਰਨਾ ਚਾਹੀਦਾ। ਸੁਣਵਾਈ ਮੌਕੇਮੈਡੀਕਲ ਸੰਸਥਾਵਾਂ ਵੱਲੋਂ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਚਾਰ ਅਗਸਤ ਨੂੰ ਹਰਿਦੁਆਰ ਵਿੱਚ ਦਿੱਤੇ ਰਾਮਦੇਵ ਦੇ ਬਿਆਨ ਬਾਰੇ ਦੱਸਿਆ। ਇਸ ਵਿੱਚ ਯੋਗੀ ਰਾਮਦੇਵ ਨੇ ਕਿਹਾ ਸੀ ਕਿ ਅਮਰੀਕੀ ਰਾਸ਼ਟਰਪਤੀ ਟੀਕਾਕਰਨ ਦੇ ਬਾਵਜੂਦ ਤੀਜੀ ਵਾਰ ਕੋਰੋਨਾ ਪੀੜਤ ਹੋਏ ਹਨ। ਸਿੱਬਲ ਨੇ ਕਿਹਾ ਕਿ ਵੀਡੀਓ ਵਿੱਚ ਰਾਮਦੇਵ ਨੂੰ ਕਹਿੰਦੇ ਸੁਣਿਆ ਜਾ ਸਕਦਾ ਹੈ ਕਿ ਮੈਡੀਕਲ ਵਿਗਿਆਨ ਹਾਲੇ ਬਾਲ ਅਵਸਥਾ ਵਿੱਚ ਹੈ ਅਤੇ ਮੈਂ ਬੱਚਿਆਂ ਦੀ ਆਲੋਚਨਾ ਨਹੀਂ ਕਰਨੀ ਚਾਹੁੰਦਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼