Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਨਾਲ ਫੋਟੋ ਖਿਚਵਾਉਣ ਵਾਲੇ ਕਾਂਗਰਸੀ ਆਗੂ ਵਿਰੁੱਧ ਸ਼ਿਕਾਇਤ

August 18, 2022 04:19 PM

ਅੰਮ੍ਰਿਤਸਰ, 18 ਅਗਸਤ (ਪੋਸਟ ਬਿਊਰੋ)- ਪਰਸੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਾਂਗਰਸੀ ਨੌਜਵਾਨ ਵੱਲੋਂ ਦਿੱਲੀ ਦੇ ਸਿੱਖ ਕਤਲੇਆਮ ਦੇ ਮੁੱਖ ਦੋਸ਼ੀਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੀ ਫੋਟੋ ਵਾਲੀ ਟੀ-ਸ਼ਰਟ ਪਾ ਕੇ ਆਉਣ ਅਤੇ ਫੋਟੋ ਖਿਚਵਾਂ ਕੇ ਵਾਇਰਲ ਕਰਨ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੁਲਸ ਨੂੰ ਸ਼ਿਕਾਇਤ ਦੇ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਲਾਉਣ ਦੇ ਦੋਸ਼ ਹੇਠ ਉਸ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਦੇ ਐਸ ਸੀ ਵਿੰਗ ਨਾਲ ਸਬੰਧਤ ਕਮਲਜੀਤ ਸਿੰਘ ਗਿੱਲ ਨਾਂਅ ਦੇ ਨੌਜਵਾਨ ਨੇ 16 ਅਗਸਤ ਨੂੰ ਸਵੇਰੇ 6.30 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਟਾਈਟਲਰ ਵਾਲੀ ਟੀ-ਸ਼ਰਟ ਪਹਿਨ ਕੇ ਫੋਟੋ ਖਿਚਵਾਈ ਤੇ ਫਿਰ ਇਸ ਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਕਰ ਦਿੱਤਾ। ਪਤਾ ਲੱਗਾ ਹੈ ਕਿ ਉਸ ਨੇ ਕੁਝ ਸਮਾਂ ਪਹਿਲਾਂ ਅੰਮ੍ਰਿਤਸਰ ਵਿਖੇ ਟਾਈਟਲਰ ਦੀ ਫੋਟੋ ਵਾਲਾ ਇੱਕ ਹੋਰਡਿੰਗ ਵੀ ਲਾਇਆ ਸੀ, ਜਿਸ ਦਾ ਸਿੱਖ ਜਥੇਬੰਦੀਆਂ ਨੇ ਤਿੱਖਾ ਵਿਰੋਧ ਕੀਤਾ ਸੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਦੀ ਕਰੜੀ ਨਿੰਦਾ ਕਰਦਿਆਂ ਕਿਹਾ ਹੈ ਕਿ ਜਿਸ ਨੇ ਇਹ ਹਰਕਤ ਕੀਤੀ ਹੈ, ਉਸ ਖ਼ਿਲਾਫ਼ ਕਾਰਵਾਈ ਲਈ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਦੱਸਿਆ ਕਿ ਦਰਬਾਰ ਸਾਹਿਬ ਕੰਪਲੈਕਸ ਵਿਖੇ ਲੱਗੇ ਸੀ ਸੀ ਟੀ ਵੀ ਕੈਮਰਿਆਂ ਤੋਂ ਮਿਲੀ ਫੁਟੇਜ ਅਨੁਸਾਰ ਇਹ ਕਾਂਗਰਸੀ 16 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਾਲੇ ਦੁਆਰ ਤੋਂ ਸਾਧਾਰਨ ਕੱਪੜਿਆਂ ਵਿੱਚ ਪਰਿਕਰਮਾ ਰਾਹੀਂ ਆਇਆ ਅਤੇ ਆਟਾ ਮੰਡੀ ਵਾਲੇ ਦੁਆਰ ਵੱਲੋਂ ਉਸ ਨੇ ਇਸ਼ਨਾਨ ਕਰਨ ਪਿੱਛੋਂ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੀ ਫੋਟੋ ਵਾਲੀ ਟੀ-ਸ਼ਰਟ ਪਹਿਨ ਲਈ ਤੇ ਬਿਨਾਂ ਮੱਥਾ ਟੇਕਿਆਂ ਬਾਹਰ ਚਲਾ ਗਿਆ। ਇਸੇ ਦੌਰਾਨ ਏ ਸੀ ਪੀ ਕੇਂਦਰੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ਉੱਤੇ ਉਸ ਵਿਅਕਤੀ ਵਿਰੁੱਧ ਥਾਣਾ ਈ ਡਵੀਜ਼ਨ ਵਿਖੇ ਕੇਸ ਦਰਜ ਕੀਤਾ ਜਾ ਰਿਹਾ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ