Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਮੋਤੀਆਬਿੰਦ ਦੇ ਅਪਰੇਸ਼ਨ ਲਈ ਵਰਵਰਾ ਰਾਓ ਨੂੰ ਹੇਠਲੀ ਅਦਾਲਤ ਤਕ ਪਹੁੰਚ ਦੀ ਆਗਿਆ ਮਿਲੀ

August 18, 2022 04:19 PM

ਨਵੀਂ ਦਿੱਲੀ, 18 ਅਗਸਤ (ਪੋਸਟ ਬਿਊਰੋ)- ਸੁਪਰੀਮ ਕੋਰਟ ਨੇ ਕੱਲ੍ਹ ਭੀਮਾ ਕੋਰੋਗਾਓਂ ਕੇਸ ਦੇ ਦੋਸ਼ੀ 82 ਸਾਲਾ ਕਵੀ ਅਤੇ ਸਮਾਜੀ ਕਾਰਕੰੁਨ ਪੀ ਵਰਵਰਾ ਰਾਓ ਨੂੰ ਮੋਤੀਆਬਿੰਦ ਦੇ ਅਪਰੇਸ਼ਨ ਲਈ ਹੈਦਰਾਬਾਦ ਜਾਣ ਲਈ ਆਪਣੀ ਅਰਜ਼ੀ ਦੇ ਨਾਲ ਹੇਠਲੀ ਅਦਾਲਤ ਦਾ ਰੁਖ਼ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਬਾਰੇ ਸੁਪਰੀਮ ਕੋਰਟ ਨੇ ਹੇਠਲੀ ਅਦਾਲਤ ਨੂੰ ਇਹ ਅਰਜ਼ੀ ਮਿਲਣ ਉੱਤੇ ਤਿੰਨ ਹਫਤਿਆਂ ਦੇ ਅੰਦਰ ਉਸ ਉਤੇ ਵਿਚਾਰ ਕਰਨ ਲਈ ਕਿਹਾ ਹੈ।
ਜਸਟਿਸ ਯੂ ਯੂ ਲਲਿਤ, ਜਸਟਿਸ ਐਸ ਆਰ ਭੱਟ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੇ ਬੈਂਚ ਨੇ ਕਿਹਾ ਕਿ 10 ਅਗਸਤ ਦੇ ਹੁਕਮਾਂ ਅਨੁਸਾਰ ਨਿਰਦੇਸ਼ ਦਿੱਤਾ ਗਿਆ ਸੀ ਕਿ ਰਾਓ ਹੇਠਲੀ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਗਰੇਟਰ ਮੁੰਬਈ ਖੇਤਰ ਤੋਂ ਬਾਹਰ ਨਹੀਂ ਜਾਣਗੇ। ਰਾਓ ਵੱਲੋਂ ਆਏ ਸੀਨੀਅਰਵਕੀਲ ਆਨੰਦ ਗਰੋਵਰ ਨੇ ਕਿਹਾ ਕਿ ਪਟੀਸ਼ਨਰ ਦੀ ਉਮਰ 82 ਸਾਲ ਹੈ ਅਤੇ ਉਨ੍ਹਾਂ ਨੂੰ ਮੋਤੀਆਬਿੰਦ ਦੇ ਅਪਰੇਸ਼ਨ ਦੀ ਸਲਾਹ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਰਾਓ ਤਿਲੰਗਾਨਾ ਦੇ ਰਹਿਣ ਵਾਲੇ ਹਨ ਅਤੇ ਹੈਦਰਾਬਾਦ ਦੇ ਵਸਨੀਕ ਹਨ। ਵਕੀਲ ਨੇ ਕਿਹਾ ਕਿ ਮੂਲ ਰੂਪ ਵਿੱਚ ਹੈਦਰਾਬਾਦ ਦੇ ਹੋਣ ਕਰ ਕੇ ਰਾਓ ਅਪਰੇਸ਼ਨ ਵਾਸਤੇ ਉਥੇ ਹੀ ਜਾਣਾ ਚਾਹੁੰਦੇ ਹਨ। ਐਨ ਆਈ ਏ ਵੱਲੋਂ ਪੇਸ਼ ਅਡੀਸ਼ਨਲ ਸਾਲਿਸਟਰ ਜਨਰਲ ਐਸ ਵੀ ਰਾਜੂ ਨੇ ਰਾਓ ਦੀ ਅਰਜ਼ੀ ਦਾ ਵਿਰੋਧ ਕੀਤਾ ਤੇ ਕਿਹਾ ਕਿ ਪਹਿਲਾਂ ਜਦੋਂ ਤਿੰਨ ਮਹੀਨੇ ਦਾ ਸਮਾਂ ਦਿੱਤਾ ਗਿਆ ਸੀ, ਉਹ ਸਰਜਰੀ ਲਈ ਨਹੀਂ ਗਏ। ਅਦਾਲਤ ਨੇ ਆਪਣੇ ਹੁਕਮਾਂ ਵਿੱਚ ਕਿਹਾ, ‘‘ਇਸ ਅਦਾਲਤ ਵੱਲੋਂ ਲਾਈਆਂ ਸ਼ਰਤਾਂ ਨੂੰ ਦੇਖਦੇ ਹੋਏ ਪਟੀਸ਼ਨਰ ਨੂੰ ਗਰੇਟਰ ਮੁੰਬਈ ਦੀ ਸੀਮਾ ਅੰਦਰ ਰਹਿਣਾ ਸੀ।'' ਬੈਂਚ ਨੇ ਕਿਹਾ,‘‘ਇਸ ਅਦਾਲਤ ਦੀ ਅਪੀਲ ਉੱਤੇ ਵਿਚਾਰ ਕਰਨ ਦੀ ਥਾਂ ਅਸੀਂ ਸਰਕਾਰੀ ਵਕੀਲ ਨੂੰ ਇੱਕ ਐਡਵਾਂਸ ਕਾਪੀ ਦੇਣ ਦੇ ਨਾਲ ਪਟੀਸ਼ਨਰ ਨੂੰ ਦੋ ਹਫਤਿਆਂ ਦੇ ਅੰਦਰ ਸਬੰਧਤ ਹੇਠਲੀ ਅਦਾਲਤ ਮੂਹਰੇ ਅਰਜ਼ੀ ਦਾਇਰ ਕਰਨ ਦੀ ਆਜ਼ਾਦੀ ਦਿੰਦੇ ਹਾਂ।''

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ