Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਪੰਜਾਬ

ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਚੀਫ ਜੁਡੀਸ਼ਲ ਮੈਜਿਸਟਰੇਟ ਵੱਲੋਂ ਸੰਮਨ ਜਾਰੀ

August 18, 2022 04:20 PM

ਜਗਰਾਓਂ, 18 ਅਗਸਤ (ਪੋਸਟ ਬਿਊਰੋ)- ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਦੇ ਰਾਜ ਦੌਰਾਨ ਝੋਨੇ ਦੀ ਰਹਿੰਦ-ਖੂੰਹਦ ਤੇ ਪਰਾਲੀ ਸਾੜਨ ਦੇ ਕੇਸ ਵਿੱਚ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਜਿਨ੍ਹਾਂ ਕਿਸਾਨਾਂ ਦੇ ਚਲਾਣ ਕੱਟੇ ਸਨ, ਉਨ੍ਹਾਂ ਉੱਤੇ ਕਾਰਵਾਈ ਕਰਦਿਆਂ ਚੀਫ ਜੁਡੀਸ਼ਲ ਮੈਜਿਸਟਰੇਟ ਵੱਲੋਂਉਨ੍ਹਾ ਨੂੰ ਸੰਮਨ ਭੇਜੇ ਗਏ ਹਨ।
ਬਾਰ ਐਸੋਸੀਏਸ਼ਨ ਜਗਰਾਓਂ ਦੇ ਸਾਬਕਾ ਪ੍ਰਧਾਨ ਐਡਵੋਕੇਟ ਗੁਰਤੇਜ ਸਿੰਘ ਗਿੱਲ ਦੇ ਮੁਤਬਕ ਦੋ ਸਾਲ ਪਹਿਲਾਂ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਚਲਾਣ ਕੱਟੇ ਤੇ ਖੁਦ ਜੁਰਮਾਨੇ ਕਰਨ ਦੀ ਥਾਂ ਇਸ ਦੀਆਂਸ਼ਿਕਾਇਤਾਂ ਚੀਫ ਜੁਡੀਸ਼ਲ ਮੈਜਿਸਟਰੇਟ ਨੂੰ ਸੌਂਪ ਦਿੱਤੀਆਂ ਸਨ। ਇਹ ਸੰਮਨ ਲੈ ਕੇ ਕੁਝ ਕਿਸਾਨ ਏਥੇ ਚੀਫ ਜੁਡੀਸ਼ਲ ਮੈਜਿਸਟਰੇਟ ਸਾਹਮਣੇ ਪੇਸ਼ ਹੋਏ, ਪਰ ਮੈਜਿਸਟਰੇਟ ਨੇ ਕਿਸਾਨਾਂ ਨੂੰ ਵਕੀਲ ਰਾਹੀਂ ਪੇਸ਼ ਹੋਣ ਲਈ ਕਿਹਾ ਹੈ।
ਵਰਨਣ ਯੋਗ ਹੈ ਕਿ ਜੁਰਮਾਨਾ 200 ਰੁਪਏ ਹੈ ਤੇ ਵਕੀਲ ਦੀ ਫੀਸ ਹਰ ਕਿਸਾਨ ਨੂੰ ਦਸ ਤੋਂ ਵੀਹ ਹਜ਼ਾਰ ਰੁਪਏ ਭਰਨੀ ਪਵੇਗੀ।ਇਸ ਇਲਾਕੇ ਦੇ ਲਗਭਗ 400-500 ਕਿਸਾਨਾਂ ਨੂੰ ਜੁਰਮਾਨਾ ਹੋਇਆ ਹੈ, ਜੋ ਬੋਰਡ ਨੂੰ ਖੁਦੇ ਵਸੂਲਣਾ ਚਾਹੀਦਾ ਸੀ, ਪਰ ਚੀਫ ਜੁਡੀਸ਼ਲ ਮੈਜਿਸਟਰੇਟ ਕੋਲ ਕੇਸ ਜਾਣ ਨਾਲ ਕਿਸਾਨਾਂ ਦੀ ਖੁੱਜਲ ਖੁਆਰੀ ਵੱਧ ਗਈ ਹੈ। ਇਸ ਸਬੰਧੀ ਕਿਸਾਨਾਂ ਵੱਲੋਂ ਐਡਵੋਕੇਟ ਗਿੱਲ ਨੇ ਮੁੱਖ ਮੰਤਰੀ ਪੰਜਾਬ ਨੂੰ ਅਪੀਲ ਕੀਤੀ ਹੈ ਕਿ ਉਹ ਇਸਵਿੱਚ ਦਖਲ ਦੇਣ ਤਾਂ ਜੋ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਜੁਰਮਾਨੇ ਵਸੂਲੇ ਜਾਣ ਨੂੰ ਯਕੀਨੀ ਬਣਾਇਆ ਜਾਵੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ