Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਬਿਹਾਰ ਦੀ ਨਵੀਂ ਕੈਬਨਿਟ ਦੇ 72 ਫ਼ੀਸਦੀ ਮੈਂਬਰਾਂ ਵਿਰੁੱਧ ਅਪਰਾਧਕ ਮਾਮਲੇ

August 18, 2022 04:21 PM

ਨਵੀਂ ਦਿੱਲੀ, 18 ਅਗਸਤ (ਪੋਸਟ ਬਿਊਰੋ)- ਬਿਹਾਰ ਵਿੱਚ ਨਵੀਂ ਕੈਬਨਿਟ ਵਿੱਚ ਸ਼ਾਮਲ 72 ਫ਼ੀਸਦੀ ਮੰਤਰੀਆਂ ਨੇ ਆਪਣੇ ਖ਼ਿਲਾਫ਼ ਅਪਰਾਧਕ ਕੇਸ ਮੰਨੇ ਹਨ। ਇਹ ਜਾਣਕਾਰੀ ਗ਼ੈਰ-ਸਰਕਾਰੀ ਸੰਗਠਨ ‘ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮਜ਼' (ਏ ਡੀ ਆਰ) ਨੇ ਦਿੱਤੀ ਹੈ। ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਵਿਰੁੱਧ ਵੀ ਕੇਸ ਦਰਜ ਹਨ। ਭਾਰਤੀ ਜਨਤਾ ਪਾਰਟੀ ਛੱਡ ਕੇ ਰਾਸ਼ਟਰੀ ਜਨਤਾ ਦਲ ਨਾਲ ਸਰਕਾਰ ਬਣਾਉਣ ਵਾਲੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਕੱਲ੍ਹ 31 ਮੰਤਰੀਆਂ ਨੂੰ ਸ਼ਾਮਲ ਕਰ ਕੇ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਹੈ।
ਨਿਤੀਸ਼ ਕੁਮਾਰ ਮੰਤਰੀ ਮੰਡਲ ਦੇ ਵਾਧੇ ਤੋਂ ਬਾਅਦ ਏ ਡੀ ਆਰ ਅਤੇ ‘ਬਿਹਾਰ ਇਸੈਸ਼ਨ ਵਾਚ' ਨੇ 2020 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਮੁੱਖ ਮੰਤਰੀ ਸਮੇਤ 33 ਵਿੱਚੋਂ 32 ਮੰਤਰੀਆਂ ਵੱਲੋਂ ਦਾਇਰ ਕੀਤੇ ਐਫੀਡੇਵਿਟ ਵੇਖੇ ਅਤੇ ਇਸ ਦੇ ਬਾਅਦ ਏ ਡੀ ਆਰ ਦੀ ਰਿਪੋਰਟ ਅਨੁਸਾਰ ਜਨਤਾ ਦਲ (ਯੂਨਾਈਟਿਡ) ਦੇ ਆਗੂ ਅਤੇ ਕੈਬਨਿਟ ਮੰਤਰੀ ਅਸ਼ੋਕ ਚੌਧਰੀ ਨੂੰ ਐਫੀਡੇਵਿਟ ਪੇਸ਼ ਕਰਨ ਦੀ ਲੋੜ ਨਹੀਂ, ਕਿਉਂਕਿ ਉਹ ਵਿਧਾਨ ਪ੍ਰੀਸ਼ਦ ਦਾ ਨਾਮਜ਼ਦ ਮੈਂਬਰ ਹੈ, ਇਸ ਲਈ ਉਨ੍ਹਾਂ ਦੇ ਅਪਰਾਧਕ, ਵਿੱਤੀ ਅਤੇ ਹੋਰ ਜਾਣਕਾਰੀ ਜਨਤਕ ਨਹੀਂ ਹੈ।ਰਿਪੋਰਟ ਮੁਤਾਬਕ 23 ਮੰਤਰੀਆਂ (72 ਫ਼ੀਸਦੀ) ਨੇ ਆਪਣੇ ਖ਼ਿਲਾਫ਼ ਅਪਰਾਧਕ ਕੇਸ ਮੰਨੇ ਹਨ ਅਤੇ 17 ਮੰਤਰੀਆਂ (53 ਫ਼ੀਸਦੀ) ਨੇ ਆਪਣੇ ਖ਼ਿਲਾਫ਼ ਗੰਭੀਰ ਅਪਰਾਧਕ ਕੇਸ ਮੰਨੇ ਹਨ। ਇਸ ਦੇ ਨਾਲ ਹੀ 32 ਮੰਤਰੀਆਂ ਵਿੱਚੋਂ 27 (84) ਕਰੋੜਪਤੀ ਹਨ, ਜਿਨ੍ਹਾਂ ਵਿੱਚੋਂ ਸਭ ਤੋਂ ਵੱਧ ਜਾਇਦਾਦ ਵਾਲੇ ਮੰਤਰੀ ਸਮੀਰ ਕੁਮਾਰ ਮਹਾਸੇਠ ਹਨ, ਜੋ ਮਧੂਬਨੀ ਸੀਟ ਤੋਂ ਜਿੱਤੇ ਹਨ। ਸਮੀਰ ਦੀ ਜਾਇਦਾਦ 24.45 ਕਰੋੜ ਰੁਪਏ ਹੈ। ਸਭ ਤੋਂ ਘੱਟ ਜਾਇਦਾਦ ਵਾਲੇ ਮੰਤਰੀ ਮੁਰਾਰੀ ਪ੍ਰਸਾਦ ਗੌਤਮ ਦੀ ਜਾਇਦਾਦ 17.66 ਲੱਖ ਰੁਪਏ ਹੈ। ਏ ਡੀ ਆਰ ਅਨੁਸਾਰ, ਅੱਠ ਮੰਤਰੀਆਂ (25 ਪ੍ਰਤੀਸ਼ਤ) ਨੇ ਵਿੱਦਿਅਕ ਯੋਗਤਾ 8ਵੀਂ ਅਤੇ 12ਵੀਂ ਜਮਾਤ ਦੇ ਵਿਚਕਾਰ ਦੱਸੀਅਤੇ 24 ਮੰਤਰੀਆਂ (75 ਪ੍ਰਤੀਸ਼ਤ) ਦੀ ਵਿਦਿਅਕ ਯੋਗਤਾ ਗ੍ਰੈਜੂਏਸ਼ਨ ਜਾਂ ਇਸ ਤੋਂ ਉਪਰ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼