Welcome to Canadian Punjabi Post
Follow us on

02

July 2025
 
ਭਾਰਤ

ਕੇਜਰੀਵਾਲ ਵੱਲੋਂ ਰਾਸ਼ਟਰੀ ਮਿਸ਼ਨ ‘ਮੇਕ ਇੰਡੀਆ ਨੰਬਰ-1’ ਸ਼ੁਰੂ

August 18, 2022 04:22 PM

ਨਵੀਂ ਦਿੱਲੀ, 18 ਅਗਸਤ (ਪੋਸਟ ਬਿਊਰੋ)- ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੱਲ੍ਹ ਤਾਲਕਟੋਰਾ ਸਟੇਡੀਅਮ ਵਿੱਚ ਰਾਸ਼ਟਰੀ ਮਿਸ਼ਨ ‘ਮੇਕ ਇੰਡੀਆ ਨੰਬਰ 1' ਸ਼ੁਰੂ ਕਰਦੇ ਹੋਏ ਕਿਹਾ ਕਿ ਦੇਸ਼ ਨੂੰ ਦੁਨੀਆ ਦਾ ਸਭ ਤੋਂ ਮਜ਼ਬੂਤ ਦੇਸ਼ ਬਣਾਉਣਾ ਸਾਡਾ ਮਿਸ਼ਨ ਹੈ। ਆਉ ਮਿਲ ਕੇ ਭਾਰਤ ਨੂੰ ਨੰਬਰ-1 ਬਣਾਈਏ। ਇਸ ਲਈ ਸਾਨੂੰ ਦੇਸ਼ ਵਿੱਚ ਸਾਰਿਆਂ ਲਈ ਚੰਗੀ ਅਤੇ ਮੁਫ਼ਤ ਸਿੱਖਿਆ ਤੇ ਸਿਹਤ ਸਹੂਲਤਾਂ, ਹਰ ਨੌਜਵਾਨ ਨੂੰ ਰੁਜ਼ਗਾਰ, ਹਰ ਔਰਤ ਨੂੰ ਸਨਮਾਨ ਅਤੇ ਸੁਰੱਖਿਆ ਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦੀ ਪੂਰੀ ਕੀਮਤਯਕੀਨੀ ਦੇਣੀ ਪਵੇਗੀ। ਮੈਂ ਦੇਸ਼ ਦੇ 130 ਕਰੋੜ ਲੋਕਾਂ ਨੂੰ ਇਸ ਰਾਸ਼ਟਰੀ ਮਿਸ਼ਨ ਨਾਲ ਜੁੜਨ ਦੀ ਅਪੀਲ ਕਰਦਾ ਹਾਂ। ਇਹ ਕਿਸੇ ਪਾਰਟੀ ਦਾ ਮਿਸ਼ਨ ਨਹੀਂ ਹੈ। ਭਾਜਪਾ ਅਤੇ ਕਾਂਗਰਸ ਸਮੇਤ ਦੇਸ਼ ਦੀਆਂ ਸਾਰੀਆਂ ਪਾਰਟੀਆਂ ਦੇ ਲੋਕਾਂ ਨੂੰ ਇਕੱਠੇ ਹੋਣਾ ਚਾਹੀਦਾ ਹੈ।
ਕੇਜਰੀਵਾਲ ਨੇ ਕਿਹਾ ਕਿ ਭਾਰਤ ਦੁਨੀਆ ਦੀ ਅਗਵਾਈ ਕਰ ਸਕਦਾ ਹੈ, ਪਰ ਸ਼ਰਤ ਹੈ ਕਿ ਦੇਸ਼ ਦੇ 130 ਕਰੋੜ ਲੋਕਾਂ ਨੂੰ ਆਪ ਵਾਗਡੋਰ ਸੰਭਾਲਣੀ ਪਵੇਗੀ। ਜੇ ਇਨ੍ਹਾਂ ਪਾਰਟੀਆਂ ਅਤੇ ਲੀਡਰਾਂ ਦੇ ਭਰੋਸੇ ਦੇਸ਼ ਛੱਡ ਦਿੱਤਾ ਜਾਵੇ ਤਾਂ ਭਾਰਤ ਹੋਰ 75 ਸਾਲ ਪਿੱਛੇ ਚਲਾ ਜਾਵੇਗਾ। ਉਨ੍ਹਾਂ ਵਿੱਚੋਂ ਕੁਝ ਨੂੰ ਸਿਰਫ਼ ਅਪਣਾ ਪਰਵਾਰ ਪਿਆਰਾ ਹੈ ਅਤੇ ਕੁਝ ਨੂੰ ਆਪਣੇ ਦੋਸਤ। ਕਿਸੇ ਨੇ ਦੇਸ਼ ਨੂੰ ਲੁੱਟਣਾ ਹੈ। ਮੈਂ ਦੇਸ਼ ਦੇ ਹਰ ਕੋਨੇ ਵਿੱਚ ਜਾਵਾਂਗਾ ਅਤੇ ਲੋਕਾਂ ਨੂੰ ਜੋੜਾਂਗਾ। ਜਦੋਂ 130 ਕਰੋੜ ਲੋਕ ਇਸ ਮਿਸ਼ਨ ਨਾਲ ਜੁੜ ਜਾਂਦੇ ਹਨ ਤਾਂ ਭਾਰਤ ਨੂੰ ਸਰਬੋਤਮ ਅਤੇ ਸਭ ਤੋਂ ਸ਼ਕਤੀਸ਼ਾਲੀ ਰਾਸ਼ਟਰ ਬਣਨ ਤੋਂ ਕੋਈ ਨਹੀਂ ਰੋਕ ਸਕਦਾ। ਉਨ੍ਹਾਂ ਕਿਹਾ ਕਿ ਇੱਕ ਸਮਾਂ ਸੀ ਜਦੋਂ ਭਾਰਤ ਦਾ ਡੰਕਾ ਪੂਰੀ ਦੁਨੀਆਂ ਵਿੱਚ ਗੂੰਜਦਾ ਸੀ। ਅਸੀਂ ਭਾਰਤ ਨੂੰ ਮੁੜ ਦੁਨੀਆ ਦਾ ਨੰਬਰ ਇੱਕ ਦੇਸ਼ ਬਣਾਉਣਾ ਹੈ। ਅੱਜ ਅਸੀਂ ਇੱਕ ਰਾਸ਼ਟਰੀ ਮਿਸ਼ਨ ਸ਼ੁਰੂ ਕਰਨ ਜਾ ਰਹੇ ਹਾਂ। ਇਸ ਮਿਸ਼ਨ ਦਾ ਨਾਂ ‘‘ਮੇਕ ਇੰਡੀਆ ਨੰਬਰ-1'' ਹੈ। ਦੇਸ਼ ਦੇ 130 ਕਰੋੜ ਲੋਕਾਂ ਨੂੰ ਇਸ ਮਿਸ਼ਨ ਨਾਲ ਜੋੜਨਾ ਹੈ।
ਕੇਜਰੀਵਾਲ ਨੇ ਕਿਹਾ ਕਿ ਆਜ਼ਾਦੀ ਦੇ 75 ਸਾਲ ਹੋ ਗਏ ਹਨ। ਭਾਰਤ ਨੇ ਇਨ੍ਹਾਂ 75 ਸਾਲਾਂ ਵਿੱਚ ਬਹੁਤ ਕੁਝ ਹਾਸਲ ਕੀਤਾ ਹੈ, ਪਰ ਲੋਕਾਂ ਦੇ ਅੰਦਰ ਗੁੱਸਾ ਅਤੇ ਸਵਾਲ ਹੈ ਕਿ ਇਨ੍ਹਾਂ 75 ਸਾਲਾਂ ਅੰਦਰ ਕਈ ਛੋਟੇ ਦੇਸ਼ ਸਾਡੇ ਤੋਂ ਬਾਅਦ ਆਜ਼ਾਦ ਹੋਏ ਅਤੇ ਸਾਡੇ ਤੋਂ ਅੱਗੇ ਨਿਕਲ ਗਏ ਤਾਂ ਭਾਰਤ ਕਿੳਂੁ ਪਿੱਛੇ ਰਹਿ ਗਿਆ? ਸਿੰਗਾਪੁਰ ਭਾਰਤ ਤੋਂ 15 ਸਾਲਾਂ ਬਾਅਦ ਆਜ਼ਾਦ ਹੋਇਆ ਤੇ ਸਾਡੇ ਤੋਂ ਅੱਗੇ ਨਿਕਲ ਗਿਆ ਹੈ। ਜਪਾਨ ਵਿੱਚ ਹੀਰੋਸੀਮਾ ਅਤੇ ਨਾਗਾਸਾਕੀ ਉੱਤੇਐਟਮ ਬੰਬ ਡਿੱਗੇ ਸਨ, ਪਰ ਉਹ ਸਾਡੇ ਤੋਂ ਅੱਗੇ ਹੈ। ਹਿਟਲਰ ਤੋਂ ਬਾਅਦ ਦੂਜੇ ਵਿਸ਼ਵ ਯੁੱਧ ਵਿੱਚ ਤਹਿਸ ਨਹਿਸ ਹੋਣ ਵਾਲਾ ਜਰਮਨੀ ਸਾਡੇ ਤੋਂ ਅੱਗੇ ਨਿਕਲ ਗਿਆ ਹੈ। ਅਸੀਂ ਪਿੱਛੇ ਕਿਉਂ ਰਹਿ ਗਏ?

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ