Welcome to Canadian Punjabi Post
Follow us on

01

July 2025
 
ਪੰਜਾਬ

ਹਵਾਲਾਤੀ ਦੀ ਪਿੱਠ ਉਤੇ ਗੈਂਗਸਟਰ ਲਿਖਣ ਦਾ ਦੋਸ਼

August 18, 2022 04:24 PM

ਫਿਰੋਜ਼ਪੁਰ, 18 ਅਗਸਤ (ਪੋਸਟ ਬਿਊਰੋ)- ਸਥਾਨਕ ਕੇਂਦਰੀ ਜੇਲ੍ਹ ਵਿੱਚ ਇੱਕ ਹਵਾਲਾਤੀ ਦੀ ਪਿੱਠ ਉੱਤੇ ਗੈਂਗਸਟਰ ਲਿਖੇ ਹੋਣ ਦੀ ਖਬਰ ਆਈ ਹੈ। ਇਹ ਸ਼ਬਦ ਕਿਸੇ ਗਰਮ ਚੀਜ਼ ਨਾਲ ਲਿਖਿਆ ਜਾਪਦਾ ਹੈ।
ਇਸ ਹਵਾਲਾਤੀ ਦੀ ਪਛਾਣ ਤਰਸੇਮ ਸਿੰਘ ਉਰਫ ਜੋਧਾ ਪਿੰਡ ਮਿਰਜ਼ਾਪੁਰ ਜ਼ਿਲ੍ਹਾ ਕਪੂਰਥਲਾ ਵਜੋਂ ਹੋਈ ਹੈ, ਜਿਸ ਨੂੰ ਕੱਲ੍ਹ ਕਪੂਰਥਲਾ ਦੀ ਅਦਾਲਤ ਪੇਸ਼ੀ ਲਈ ਭੇਜਿਆ ਗਿਆ ਸੀ। ਅਦਾਲਤ ਨੇਉਸ ਦਾ ਮੈਡੀਕਲ ਕਰਨ ਦੇ ਹੁਕਮ ਦਿੱਤੇ ਤਾਂ ਸਰਕਾਰੀ ਹਸਪਤਾਲ ਵਿੱਚ ਉਸ ਦੀ ਪਿੱਠ ਉੱਤੇ ਗੈਂਗਸਟਰ ਸ਼ਬਦ ਲਿਖੇ ਹੋਣ ਦਾ ਪਤਾ ਲੱਗਾ ਹੈ। ਮੈਡੀਕਲ ਸਟਾਫ ਵੱਲੋਂ ਪੁੱਛਣ ਉੱਤੇ ਹਵਾਲਾਤੀ ਨੇ ਦੱਸਿਆ ਕਿ ਇਹ ਸ਼ਬਦ ਫਿਰੋਜ਼ਪੁਰ ਜੇਲ੍ਹ ਦੇ ਅਫਸਰਾਂ ਨੇ ਗਰਮ ਸਰੀਏ ਨਾਲ ਉਸ ਦੀ ਪਿੱਠ ਉੱਤੇ ਲਿਖਿਆ ਹੈ। ਜੇਲ੍ਹ ਦੇ ਡੀ ਆਈ ਜੀ ਤਜਿੰਦਰ ਸਿੰਘ ਮੌੜ ਨੇ ਇਨ੍ਹਾਂ ਦੋਸ਼ਾਂ ਨੂੰ ਝੂਠ ਕਿਹਾ ਹੈ। ਉਨ੍ਹਾਂ ਦੱਸਿਆ ਕਿ ਬੀਤੀ 10 ਅਗਸਤ ਨੂੰ ਇਸ ਦਾ ਕੁਝ ਕੈਦੀਆਂ ਨਾਲ ਝਗੜਾ ਹੋਣ ਮਗਰੋਂ ਦੋਵਾਂਧਿਰਾਂ ਨੂੰ ਵੱਖ-ਵੱਖ ਬੈਰਕਾਂ ਵਿੱਚ ਬੰਦ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਹਵਾਲਾਤੀ ਨੇ ਆਪਣੇ ਕਿਸੇ ਸਾਥੀ ਕੋਲੋਂ ਇਹ ਸ਼ਬਦ ਲਿਖਵਾਏ ਹਨ ਤਾਂ ਜੋ ਜੇਲ੍ਹ ਅਧਿਕਾਰੀਆਂ ਨੂੰ ਬਦਨਾਮ ਕਰ ਸਕੇ। ਉਨ੍ਹਾਂ ਕਿਹਾ ਕਿ ਇਸ ਹਵਾਲਾਤੀ ਨੇ ਜੇਲ੍ਹ ਅਧਿਕਾਰੀਆਂ ਨੂੰ ਫਸਾਉਣ ਦੀ ਕੋਸ਼ਿਸ਼ ਕੀਤੀ ਹੈ। ਇਸ ਲਈ ਕਾਰਵਾਈ ਕਰਨ ਲਈ ਐਸ ਐਸ ਪੀ ਨੂੰ ਲਿਖਤੀ ਸ਼ਿਕਾਇਤ ਦਿੱਤੀ ਜਾ ਰਹੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ