Welcome to Canadian Punjabi Post
Follow us on

01

July 2025
 
ਪੰਜਾਬ

ਕਤਲ ਦੇ ਕੇਸ ਵਿੱਚ ਦੋਸ਼ੀ ਨੂੰ ਉਮਰ ਕੈਦ

August 18, 2022 04:25 PM

ਜਲੰਧਰ, 18 ਅਗਸਤ (ਪੋਸਟ ਬਿਊਰੋ)- ਅਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਦੀ ਅਦਾਲਤ ਨੇ ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੱਤੇ ਹਰਜੀਤ ਸਿੰਘ ਉਰਫ਼ ਸੋਨੂੰ ਪੁੱਤਰ ਸੁੱਚਾ ਸਿੰਘ ਵਾਸੀ ਤਲਵੰਡੀ ਸੰਢਾਵਾਲ, ਸ਼ਾਹਕੋਟ ਨੂੰ ਉਮਰ ਕੈਦ ਤੇ 50 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ।
ਪਤਾ ਲੱਗਾ ਹੈ ਕਿ ਇਸ ਦੋਸ਼ੀ ਦੇ ਖ਼ਿਲਾਫ਼ ਮਿਤੀ 21 ਅਪ੍ਰੈਲ 2015 ਨੂੰ ਥਾਣਾ ਸ਼ਾਹਕੋਟ ਵਿਖੇ ਮ੍ਰਿਤਕ ਦੀ ਪਤਨੀ ਰੇਖਾ ਰਾਣੀ ਪਤਨੀ ਸੰਦੀਪ ਕੁਮਾਰ ਉਰਫ ਸੀਪਾ ਵਾਸੀ ਸੰਢਾਵਾਲ, ਸ਼ਾਹਕੋਟ ਦੀ ਸ਼ਿਕਾਇਤ ਉੱਤੇ ਕੇਸ ਦਰਜ ਹੋਇਆ ਸੀ। ਰੇਖਾ ਰਾਣੀ ਨੇ ਕਿਹਾ ਸੀ ਕਿ ਉਹ ਘਰੇਲੂ ਕੰਮ ਕਰਦੀ ਹੈ ਤੇ ਉਸ ਦੇ ਵਿਆਹ ਨੂੰ ਅੱਠ ਸਾਲ ਹੋ ਗਏ ਹਨ। ਉਸ ਨੇ ਕਿਹਾ ਕਿ 20 ਅਪ੍ਰੈਲ 2015 ਨੂੰ ਉਹ ਆਪਣੇ ਪਤੀ ਅਤੇ ਲੜਕੇ ਨਾਲ ਪੇਕੇ ਘਰ ਜਲੰਧਰ ਤੋਂ ਆਪਣੇ ਘਰ ਚੱਲੀ ਸੀ ਤਾਂ ਉਨ੍ਹਾਂ ਦੀ ਗੱਡੀ ਨੂੰ ਉਸ ਦਾ ਪਤੀ ਚਲਾ ਰਿਹਾ ਸੀ। ਅਚਾਨਕ ਜਦੋਂ ਬੰਦ ਹੋ ਗਈ ਤਾਂ ਪਿਛਲੀ ਕਾਰ ਵਿੱਚੋਂ ਉਨ੍ਹਾਂ ਦੇ ਪਿੰਡ ਦੇ ਗੁਰਪ੍ਰੀਤ ਉਰਫ਼ ਗੋਪੀ, ਗੁਰਦੇਵ ਸਿੰਘ ਉਰਫ਼ ਦੇਬੀ ਅਤੇ ਰਣਜੀਤ ਸਿੰਘ ਨਿਕਲੇ ਅਤੇ ਉਨ੍ਹਾਂ ਨੇ ਉਸ ਦੇ ਪਤੀ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਦੋਂ ਉਸ ਨੇ ਰੌਲਾ ਪਾਇਆ ਤਾਂ ਓਥੇ ਉਸ ਦਾ ਜੇਠ ਕੁਲਦੀਪ ਸਿੰਘ ਤੇ ਦਿਓਰ ਜਸਵੀਰ ਸਿੰਘ ਆ ਗਏ ਤਾਂ ਦੋਸ਼ੀ ਭੱਜ ਗਏ, ਪਰ ਉਸ ਦੇ ਪਤੀ ਦੀ ਮੌਕੇ ਉੱਤੇ ਮੌਤ ਹੋ ਗਈ। ਕੱਲ੍ਹ ਅਦਾਲਤ ਨੇ ਇਸ ਕੇਸ ਵਿੱਚ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਦਾ ਹੁਕਮ ਦਿੱਤਾ ਹੈ। ਇਸ ਕੇਸਦੇ ਬਾਕੀ ਦੋਸ਼ੀਆਂ ਨੂੰ ਪਹਿਲਾਂ ਸਜ਼ਾ ਹੋ ਚੁੱਕੀ ਹੈ,ਪਰ ਉਕਤ ਦੋਸ਼ੀ ਭਗੌੜਾ ਹੋ ਗਿਆ ਤੇ ਬਾਅਦ ਵਿੱਚਉਸ ਨੂੰ ਕਾਬੂ ਕੀਤਾ ਗਿਆ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ