Welcome to Canadian Punjabi Post
Follow us on

01

July 2025
 
ਪੰਜਾਬ

ਧੀ ਨੂੰ ਮਾਰ ਕੇ ਮਾਂ ਨੇ ਖ਼ੁਦਕੁਸ਼ੀ ਕੀਤੀ

August 18, 2022 04:27 PM

ਹੁਸ਼ਿਆਰਪੁਰ, 18 ਅਗਸਤ (ਪੋਸਟ ਬਿਊਰੋ)- ਇੱਥੇ ਇੱਕ ਔਰਤ ਨੇ ਆਪਣੀ 9 ਸਾਲਾ ਬੱਚੀ ਨੂੰ ਪਾਣੀ ਦੀ ਟੈਂਕੀ ਵਿੱਚ ਸੁੱਟ ਦਿੱਤਾ ਅਤੇ ਫਿਰ ਪੁੱਤ ਨੂੰ ਫਾਹੇ ਲਾ ਕੇ ਬਾਅਦ ਵਿੱਚ ਆਪ ਵੀ ਫਾਹਾ ਲੈ ਲਿਆ ਹੈ।ਇਸ ਘਟਨਾ ਵਿੱਚ ਕੁੜੀ ਦੀ ਮਾਂ ਅਤੇ ਕੁੜੀ ਦੀ ਮੌਤ ਹੋ ਗਈ ਪਰ ਮੁੰਡੇ ਨੇ ਕਿਸੇ ਤਰੀਕੇ ਨਾਲ ਆਪਣਾ ਬਚਾਅ ਕਰ ਲਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਮਾਡਲ ਟਾਊਨ ਦੇ ਪੁਲਸ ਅਧਿਕਾਰੀ ਵੀ ਮੌਕੇ ਉੱਤੇ ਪਹੁੰਚੇ।
ਮ੍ਰਿਤਕ ਮਹਿਲਾ ਦੇ ਪਤੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਪਿੰਡ ਮਿਰਜਾਪੁਰ ਦੇ ਵਸਨੀਕ ਹਨ ਅਤੇ ਇੱਥੇ ਹੁਸ਼ਿਆਰਪੁਰ ਦੇ ਫੋਕਲ ਪੁਆਇੰਟ ਵਿਖੇ ਰਹਿੰਦੇ ਹਨ। ਉਸ ਦੀ ਪਤਨੀ ਵਿਦਿਆ ਮਾਨਸਿਕ ਤੌਰ ਉੱਤੇ ਪ੍ਰੇਸ਼ਾਨ ਸੀ ਅਤੇ ਕੱਲ੍ਹ ਉਸ ਵੱਲੋਂ ਘਰ ਵਿੱਚ ਬੱਚਿਆਂ ਨੂੰ ਲੁਕਣਮੀਟੀ ਖੇਡਣ ਦੀ ਗੱਲ ਕਹਿ ਕੇ ਅੱਖਾਂ ਉੱਤੇ ਪੱਟੀ ਬੰਨ੍ਹ ਦਿੱਤੀ, ਜਿਸ ਤੋਂ ਬਾਅਦ ਉਸ ਵੱਲੋਂ ਪਹਿਲਾਂ ਆਪਣੀ ਕੁੜੀ, ਜੋ ਦੂਜੀ ਜਮਾਤ ਦੀ ਵਿਦਿਆਰਥਣ ਸੀ, ਨੂੰ ਪਾਣੀ ਵਾਲੀ ਟੈਂਕੀ ਵਿੱਚ ਹੱਥ ਬੰਨ੍ਹ ਕੇ ਡੋਬ ਦਿੱਤਾ, ਫਿਰ ਮੁੰਡੇ ਨੂੰ ਫਾਹਾ ਦੇ ਦਿੱਤਾ ਅਤੇ ਬਾਅਦ ਵਿੱਚ ਖ਼ੁਦਕੁਸ਼ੀ ਕਰ ਲਈ।ਉਸ ਨੇ ਦੱਸਿਆ ਕਿ ਮੁੰਡੇ ਨੇ ਆਪਣੇ ਆਪ ਨੂੰ ਕਿਸੇ ਤਰ੍ਹਾਂ ਨਾਲ ਬਚਾਅ ਲਿਆ ਪਰ ਉਸ ਦੀ ਬੇਟੀ ਅਤੇ ਪਤਨੀ ਦੀ ਮੌਤ ਹੋ ਗਈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ