Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਕੇਂਦਰ ਸਰਕਾਰ ਰੋਹਿੰਗਿਆ ਸ਼ਰਨਾਰਥੀਆਂ ਨੂੰ ਫਲੈਟ ਦੇਣ ਤੋਂ ਮੁੱਕਰੀ

August 18, 2022 04:29 PM

ਨਵੀਂ ਦਿੱਲੀ, 18 ਅਗਸਤ (ਪੋਸਟ ਬਿਊਰੋ)- ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵੱਲੋਂ ਦਿੱਲੀ ਦੇ ਮਦਨਪੁਰ ਖਾਦਰ ਵਿੱਚ ਰਹਿੰਦੇ ਰੋਹਿੰਗਿਆ ਸ਼ਰਨਾਰਥੀਆਂ ਨੂੰ ਬੱਕਰਵਾਲਾ ਇਲਾਕੇ ਵਿੱਚ ਈ ਡਬਲਿਯੂ ਐਸ ਫਲੈਟ ਦੇਣ ਦੇ ਟਵੀਟ ਮਗਰੋਂ ਗ੍ਰਹਿ ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਸ਼ਰਨਾਰਥੀਆਂ ਨੂੰ ਪੱਛਮੀ ਦਿੱਲੀ ਦੇ ਇਸ ਹਿੱਸੇ ਵਿੱਚ ਕੋਈ ਫਲੈਟ ਨਹੀਂ ਦਿੱਤਾ ਜਾ ਰਿਹਾ। ਗ੍ਰਹਿ ਮੰਤਰਾਲੇ ਨੇ ਅਜਿਹੇ ਨਿਰਦੇਸ਼ ਤੋਂ ਇਨਕਾਰ ਕੀਤਾ ਤੇ ਸਾਫਕਿਹਾ ਕਿ ਇਨ੍ਹਾਂ ਗੈਰ ਕਾਨੂੰਨੀ ਵਿਦੇਸ਼ੀਆਂ ਨੂੰ ਕਾਨੂੰਨ ਅਨੁਸਾਰ ਉਨ੍ਹਾਂ ਦੇ ਦੇਸ਼ ਨਿਕਾਲੇ ਤਕ ਨਜ਼ਰਬੰਦੀ ਕੇਂਦਰ ਵਿੱਚ ਰੱਖਿਆ ਜਾਵੇਗਾ।
ਇਸ ਤੋਂ ਪਹਿਲਾਂ ਮਕਾਨ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰੀ ਹਰਦੀਪ ਸਿੰਘ ਪੁਰੀ ਨੇ ਸ਼ਰਨਾਰਥੀਆਂ ਨੂੰ ਫਲੈਟ ਦੇਣ ਬਾਰੇ ਟਵੀਟ ਕੀਤਾ ਸੀ। ਪਿੱਛੋਂ ਕੇਂਦਰ ਸਰਕਾਰ ਨੇ ਕਿਹਾ ਕਿ ਅਜਿਹੀ ਤਜਵੀਜ਼ ਨਹੀਂ ਹੈ। ਰੋਹਿੰਗਿਆ ਪਰਵਾਸੀਆਂ ਨੂੰ ਨਵੀਂ ਥਾਂ ਉੱਤੇਭੇਜਣ ਦੀ ਤਜਵੀਜ਼ਬਾਰੇ ਗ੍ਰਹਿ ਮੰਤਰਾਲੇ ਨੇ ਕਿਹਾ ਕਿ ਉਨ੍ਹਾਂ ਦਿੱਲੀ ਸਰਕਾਰ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਉਹ ਮੌਜੂਦਾ ਸਥਾਨ ਉੱਤੇ ਹੀ ਰਹਿਣ।
ਕੇਂਦਰੀ ਮੰਤਰੀ ਪੁਰੀ ਨੇ ਟਵੀਟ ਕੀਤਾ ਸੀ ਕਿ ਮਦਨਪੁਰ ਖਾਦਰ ਖੇਤਰ ਵਿੱਚ ਤੰਬੂਆਂ ਵਿੱਚ ਰਹਿੰਦੇ ਲਗਭਗ 1100 ਰੋਹਿੰਗਿਆ ਸ਼ਰਨਾਰਥੀਆਂ ਨੂੰ ਬੁਨਿਆਦੀ ਸਹੂਲਤਾਂ ਵਾਲੇ ਫਲੈਟ ਅਤੇ ਚੌਵੀ ਘੰਟੇ ਸੁਰੱਖਿਆ ਦੇਣ ਦੀ ਯੋਜਨਾ ਬਣਾਈ ਜਾ ਰਹੀ ਹੈ। ਉਨ੍ਹਾ ਨੇ ਕਿਹਾ ਸੀ ਕਿ ‘‘ਭਾਰਤ ਯੂ ਐੱਨ ਓ ਦੀ ਸ਼ਰਨਾਰਥੀਆਂ ਬਾਰੇ ਸੰਧੀ 1951 ਦਾ ਸਤਿਕਾਰ ਕਰਦਾ ਅਤੇ ਉਸ ਦਾ ਪਾਲਣ ਕਰਦਾ ਹੈ। ਨਸਲ ਜਾਂ ਧਰਮ ਦੀ ਪ੍ਰਵਾਹ ਕੀਤੇ ਬਿਨਾਂ ਪਨਾਹ ਦੇਂਦਾ ਹੈ।'' ਪੁਰੀ ਮੁਤਾਬਕ ਕੇਂਦਰ ਨੇ ਚੀਫ ਸੈਕਟਰੀ ਨੂੰ ਰੂਪ-ਰੇਖਾ ਤਿਆਰ ਕਰਨ ਨੂੰ ਕਿਹਾ ਸੀ। ਇਸ ਪਿੱਛੋਂ ਨਵੀਂ ਦਿੱਲੀ ਮਿਊਂਸੀਪਲ ਕੌਂਸਲ (ਐਨ ਡੀ ਐਮ ਸੀ) ਨੂੰ ਬਾਹਰਲੀ ਦਿੱਲੀ ਦੇ ਬੱਕਰਵਾਲਾ ਪਿੰਡ ਵਿਚਲੇ ਖਾਲੀ ਫਲੈਟ ਤਿਆਰ ਕਰਨ ਨੂੰ ਕਿਹਾ ਸੀ। ਐਨ ਡੀ ਐਮ ਸੀ ਅਧਿਕਾਰੀਆਂ ਨੇ ਦੱਸਿਆ ਕਿ ਪਿੰਡ ਵਿੱਚ 250 ਫਲੈਟ ਹਨ ਤੇ ਮਦਨਪੁਰ ਖਾਦਰ ਕੈਂਪਾਂ ਵਿਚਲੇ 1100 ਰੋਹਿੰਗਿਆ ਨੂੰ ਉਥੇ ਭੇਜਿਆ ਜਾ ਸਕਦਾ ਹੈ। ਵਰਨਣ ਯੋਗ ਹੈ ਕਿ ਐਨ ਡੀ ਐਮ ਸੀ ਕੇਂਦਰ ਸਰਕਾਰ ਦੇ ਅਧੀਨ ਹੈ।
ਦਿੱਲੀ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸ਼ਰਨਾਰਥੀਆਂ ਨੂੰ ਤਬਦੀਲ ਕਰਨ ਦਾ ਵਿਰੋਧ ਕਰਦੇ ਹੋਏ ਕਿਹਾ ਸੀ ਕਿ ਦਿੱਲੀ ਦੇ ਲੋਕ ਇਸ ਸੋਚ ਨੂੰ ਰੱਦ ਕਰ ਦੇਣਗੇ। ਉਨ੍ਹਾਂ ਇਸ ਨੂੰ ਦੇਸ਼ ਦੀ ਸੁਰੱਖਿਆ ਅਤੇ ਦਿੱਲੀ ਲਈ ਵੱਡਾ ਖਤਰਾ ਦੱਸਿਆ ਸੀ। ਆਮ ਆਦਮੀ ਪਾਰਟੀ ਦੇ ਬੁਲਾਰੇ ਸੌਰਭ ਭਾਰਦਵਾਜ ਨੇ ਦੋਸ਼ ਲਾਇਆ ਸੀ ਕਿ ਦੇਸ਼ ਦੀ ਸੁਰੱਖਿਆ ਨਾਲ ਖੇਡਣ ਦੀ ਭਾਜਪਾ ਦੀ ਵੱਡੀ ਸਾਜ਼ਿਸ਼ ਦਾ ਪਰਦਾ ਫਾਸ਼ ਹੋ ਗਿਆ ਹੈ। ਭਾਜਪਾ ਨੇ ਕਿਹਾ ਕਿ ਗੈਰ ਕਾਨੂੰਨੀ ਪਰਵਾਸੀ ਕੌਮੀ ਸੁਰੱਖਿਆ ਲਈ ਖਤਰਾ ਹਨ ਅਤੇ ਮੋਦੀ ਸਰਕਾਰ ਕਦੇ ਵੀ ਇਸ ਬਾਰੇ ਸਮਝੌਤਾ ਨਹੀਂ ਕਰੇਗੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼