Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

38 ਸਾਲ ਬਾਅਦ ਫੌਜੀ ਜਵਾਨ ਦੀ ਲਾਸ਼ ਨੂੰ ਪਿੰਡ ਦੀ ਮਿੱਟੀ ਮਿਲੀ

August 18, 2022 04:34 PM

ਹਲਦਾਨੀ, 18 ਅਗਸਤ (ਪੋਸਟ ਬਿਊਰੋ)- 38 ਸਾਲ ਪਹਿਲਾਂ ਆਪਰੇਸ਼ਨ ਮੇਘਦੂਤ ਵਿੱਚ ਸਿਆਚਿਨ ਦੀਆਂ ਬਰਫਾਨੀ ਪਹਾੜੀਆਂ ਵਿੱਚ ਗੁਆਚ ਗਏ ਉਤਰਾਖੰਡ ਦੇ ਹਲਦਾਨੀ ਦੇ ਜਵਾਨ ਲਾਂਸ ਨਾਇਕ ਚੰਦਰਸ਼ੇਖਰ ਨੂੰ ਕੱਲ੍ਹ ਆਪਣੇ ਪਿੰਡ ਦੀ ਮਿੱਟੀ ਨਸੀਬ ਹੋਈ।ਰੱਖਿਆ ਮੰਤਰਾਲੇ ਦੇ ਬੁਲਾਰੇ ਨੇ ਦੱਸਿਆ ਕਿ ਜਵਾਨਾਂ ਦਾ ਇੱਕ ਪੈਟਰੋਲ ਪਾਰਟੀ ਮੇਜਰ ਨਵੀਨ ਦੀ ਅਗਵਾਈ ਵਿੱਚ ਬੀਤੇ ਹਫਤੇ ਸ਼ੰਕਰ ਟਾਪ ਵੱਲ ਜਾ ਰਹੀ ਸੀ ਤਾਂ ਰਸਤੇ ਵਿੱਚ ਉਨ੍ਹਾਂ ਨੂੰ ਬਰਫ ਦੇ ਹੇਠਾਂ ਇੱਕ ਸ਼ੈੱਡ ਨਜ਼ਰ ਆਇਆ, ਜੋ ਕਿਸੇ ਬਰਫੀਲੇ ਤੂਫਾਨ ਵਿੱਚ ਨਸ਼ਟ ਹੋ ਗਿਆ ਸੀ।
ਮੇਜਰ ਨਵੀਨ ਅਤੇ ਸਾਥੀਆਂ ਨੇ ਸ਼ੈੱਡ ਦੇ ਨੇੜਲਾਖੇਤਰ ਫੋਲਿਆ। ਥੋੜ੍ਹੀਪੁਟਾਈ ਕੀਤੀ ਤਾਂ ਉਥੇ ਇੱਕ ਜਵਾਨ ਦੀ ਮ੍ਰਿਤਕ ਦੇਹ ਮਿਲੀ ਅਤੇ ਫੌਜੀ ਡਿਸਕ ਅਤੇ ਕੁਝ ਪਾਟੇ ਕੱਪੜੇ ਮਿਲੇ। ਉਸ ਫੌਜੀ ਡਿਸਕ ਉੱਤੇਜਵਾਨ ਦਾ ਨਾਂਅ ਅਤੇ ਨੰਬਰ ਲਿਖਿਆ ਸੀ, ਜਿਸ ਨਾਲ ਪਛਾਣ ਹੋਈ ਕਿ ਉਹ ਚੰਦਰਸ਼ੇਖਰ ਹੈ। ਉਨ੍ਹਾਂ ਨੇ ਉਚ ਅਧਿਕਾਰੀਆਂ ਨੂੰ ਸੂਚਿਤ ਕਰ ਕੇ ਮ੍ਰਿਤਕ ਦੇਹ ਨੂੰ ਪੂਰੇ ਸਨਮਾਨ ਨਾਲ ਬੇਸ ਕੈਂਪ ਲਿਆਂਦਾ। ਦੁਨੀਆ ਦੇ ਸਭ ਤੋਂ ਔਖੇ ਅਤੇ ਉਚੇ ਜੰਗੀ ਸਥਾਨ ਸਿਆਚਿਨ ਗਲੇਸ਼ੀਅਰ ਨੂੰ ਬਚਾਉਣ ਲਈ 1984 ਵਿੱਚ ਭਾਰਤੀ ਫੌਜਾਂ ਨੇ ਆਪਰੇਸ਼ਨ ਮੇਘਦੂਤ ਚਲਾਇਆ ਸੀ। ਉਸ ਆਪਰੇਸ਼ਨ ਵਿੱਚ 19 ਕੁਮਾਊਂ ਰੈਜੀਮੈਂਟ ਦੇ 20 ਜਵਾਨਾਂ ਦਾ ਗਸ਼ਤੀ ਦਲ ਸ਼ੰਕਰ ਟਾਪ ਵੱਲ ਵਧਦੇ ਹੋਏ ਬਰਫੀਲੇ ਤੂਫਾਨ ਦੀ ਲਪੇਟ ਵਿੱਚਆ ਗਿਆ ਸੀ। ਇਸ ਪਿੱਛੋਂ 12 ਜਵਾਨਾਂ ਦੀਆਂ ਮ੍ਰਿਤਕ ਦੇਹਾਂ ਮਿਲੀਆਂ ਸਨ। ਬਾਕੀ ਉਥੇ ਬਰਫ ਵਿੱਚ ਦੱਬੇ ਗਏ ਸਨ। ਇਨ੍ਹਾਂ ਵਿੱਚ ਲਾਂਸ ਨਾਇਕ ਚੰਦਰਸ਼ੇਖਰ ਸਿੰਘ ਵੀ ਸ਼ਾਮਲ ਸਨ। ਲਾਂਸ ਨਾਇਕ ਚੰਦਰਸ਼ੇਖਰ ਦੀ ਮ੍ਰਿਤਕ ਦੇਹ ਕੱਲ੍ਹ ਹਲਦਾਨੀ ਵਿੱਚ ਉਨ੍ਹਾਂ ਦੇ ਘਰ ਲਿਆਂਦੀ ਗਈ। ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਧਾਮੀ ਨੇ ਸ਼ਰਧਾਂਜਲੀ ਦਿੱਤੀ। ਇਸ ਦੇ ਬਾਅਦ ਸਰਕਾਰੀ ਅਤੇ ਫੌਜੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼