Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਬਕਾਏ ਨਾ ਦੇ ਰਹੇ 13 ਰਾਜਾਂ ਦੀਆਂ ਪਾਵਰ ਐਕਸਚੇਂਜਾਂ ਉੱਤੇ ਪਾਬੰਦੀ ਲਾਈ ਗਈ

August 18, 2022 10:20 PM

ਨਵੀਂ ਦਿੱਲੀ, 18 ਅਗਸਤ, (ਪੋਸਟ ਬਿਊਰੋ)- ਪਾਵਰ ਪਲਾਂਟਾਂ ਦੇ ਬਕਾਏ ਕਲੀਅਰ ਹੋਣ ਤੱਕ ਭਾਰਤ ਦੇ 13 ਰਾਜਾਂ ਨੂੰ ਪਾਵਰ ਐਕਸਚੇਂਜ ਪਲੇਟਫਾਰਮਾਂ ਉੱਤੇਬਿਜਲੀ ਲੈਣ ਅਤੇ ਵੇਚਣ ਤੋਂ ਰੋਕਣ ਨਾਲ ਇਨ੍ਹਾਂ ਰਾਜਾਂ ਵਿੱਚ ਹਨੇਰਾ ਛਾ ਸਕਦਾ ਹੈ। ਇਨ੍ਹਾਂ ਰਾਜਾਂਵਿੱਚ ਤਾਮਿਲਨਾਡੂ, ਤੇਲੰਗਾਨਾ, ਮੱਧ ਪ੍ਰਦੇਸ਼, ਮਨੀਪੁਰ, ਮਿਜ਼ੋਰਮ, ਝਾਰਖੰਡ, ਬਿਹਾਰ, ਜੰਮੂ ਕਸ਼ਮੀਰ, ਰਾਜਸਥਾਨ, ਆਂਧਰਾ ਪ੍ਰਦੇਸ਼, ਮਹਾਰਾਸ਼ਟਰ, ਕਰਨਾਟਕ ਅਤੇ ਛੱਤੀਸਗੜ੍ਹ ਸ਼ਾਮਲ ਹਨ।
ਪਤਾ ਲੱਗਾ ਹੈ ਕਿ ਭਾਰਤ ਸਰਕਾਰ ਦੀ ਪਾਵਰ ਸਿਸਟਮ ਆਪ੍ਰੇਸ਼ਨ ਕਾਰਪੋਰੇਸ਼ਨ ਲਿਮਿਟਿਡ ਨੇ ਦੇਸ਼ ਵਿੱਚਲੀਆਂ ਤਿੰਨ ਪਾਵਰ ਐਕਸਚੇਂਜਾਂ: ਇੰਡੀਅਨ ਐਨਰਜੀ ਐਕਸਚੇਂਜ, ਪਾਵਰ ਐਕਸਚੇਂਜ ਆਫ ਇੰਡੀਆ ਤੇ ਹਿੰਦੁਸਤਾਨ ਪਾਵਰ ਐਕਸਚੇਂਜ (ਜੈਨਕੋਸ) ਨੂੰ 27 ਡਿਸਟ੍ਰੀਬਿਊਸ਼ਨ ਕੰਪਨੀਆਂ (ਡਿਸਕਾਮ) ਵੱਲੋਂ ਪਾਵਰ ਵਪਾਰ ਨੂੰ ਸੀਮਤ ਕਰਨ ਨੂੰ ਕਹਿ ਦਿੱਤਾ ਹੈ। ਸੂਤਰਾਂ ਮੁਤਾਬਕ ਜਿਹੜੇ ਰਾਜਾਂ ਵੱਲ ਬਕਾਏ ਹਨ, ਇਸ ਕਦਮ ਨਾਲ ਉਨ੍ਹਾ ਰਾਜਾਂ ਦੇ ਬਿਜਲੀ ਕੱਟ ਹੋਰ ਆਮ ਹੋ ਸਕਦੇ ਹਨ।ਜੈਨਕੋਸ ਵੱਲ ਰਾਜਾਂ ਦੀਆਂ ਡਿਸਕਾਮ ਦਾ ਕੁੱਲ ਬਕਾਇਆ 5,085 ਕਰੋੜ ਰੁਪਏ ਬਣਦਾ ਹੈ।
ਇਹ ਪਹਿਲੀ ਵਾਰ ਹੈ ਕਿ ਇੱਕ ਦਰਜਨ ਤੋਂ ਵੱਧ ਰਾਜਾਂ ਵਿੱਚਇੱਕੋ ਸਮੇਂ ਪਾਬੰਦੀ ਲਾਈ ਗਈ ਹੈ। ਇਹ ਬਿਜਲੀ ਮੰਤਰਾਲੇ ਵੱਲੋਂ ਡਿਸਕੌਮ ਅਤੇ ਜੈਨਕੋਸ ਦੇ ਬਕਾਏ ਦਾ ਭੁਗਤਾਨ ਨਾ ਕਰਨ ਲਈ ਬਣਾਏ ਨਿਯਮਾਂ ਕਾਰਨ ਲੱਗੀ ਹੈ। ਨਵੇਂ ਲੇਟ ਪੇਮੈਂਟ ਸਰਚਾਰਜ ਨਿਯਮਾਂ ਹੇਠਪਾਵਰ ਐਕਸਚੇਂਜਾਂ ਵੱਲੋਂ ਡਿਸਕਾਮ ਉੱਤੇ ਪਾਬੰਦੀ ਲਾਉਂਦੇ ਹਨ ਕਿ ਜੇ ਉਹ ਸੱਤ ਮਹੀਨਿਆਂ ਤੋਂ ਵੱਧ ਸਮਾਂ ਜੈਨਕੋਸ ਦੇ ਬਕਾਏ ਦਾ ਭੁਗਤਾਨ ਨਾ ਕਰਨ, ਇਨ੍ਹਾ ਰਾਜਾਂ ਵਿੱਚ ਡਿਸਕਾਮ ਦੇ ਨਵੇਂ ਬਿਜਲੀ (ਦੇਰੀ ਭੁਗਤਾਨ ਸਰਚਾਰਜ) ਨਿਯਮਾਂ ਹੇਠ ਕਾਰਵਾਈ ਹੋ ਸਕਦੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼