Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਭਾਜਪਾ ਨੇਤਾ ਸ਼ਾਹਨਵਾਜ਼ ਹੁਸੈਨ ਖਿਲਾਫ ਬਲਾਤਕਾਰ ਦਾ ਕੇਸ ਦਰਜ ਕਰਨ ਦੇ ਹੁਕਮ

August 18, 2022 10:21 PM

* ਅਦਾਲਤ ਨੇ ਜਾਂਚ ਲਈ ਸਮਾਂ ਸੀਮਾ ਵੀ ਤੈਅ ਕੀਤੀ


ਨਵੀਂ ਦਿੱਲੀ, 18 ਅਗਸਤ, (ਪੋਸਟ ਬਿਊਰੋ)- ਦਿੱਲੀ ਹਾਈ ਕੋਰਟ ਨੇ ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਸ਼ਾਹਨਵਾਜ਼ ਹੁਸੈਨ ਦੇ ਖਿਲਾਫ ਬਲਾਤਕਾਰ ਦਾ ਕੇਸ ਦਰਜ ਕਰਨ ਦਾ ਹੁਕਮ ਦਿੱਤਾ ਹੈ। ਇਹ ਹੁਕਮ 2018 ਵਿੱਚ ਭਾਜਪਾ ਨੇਤਾ ਉੱਤੇ ਲੱਗੇ ਦੋਸ਼ਾਂ ਕਾਰਨਦਿੱਤਾ ਗਿਆ ਹੈ। ਹਾਈਕੋਰਟ ਨੇ ਪੁਲਿਸ ਨੂੰ ਤਿੰਨ ਮਹੀਨਿਆਂ ਵਿੱਚ ਜਾਂਚ ਪੂਰੀ ਕਰਕੇ ਹੇਠਲੀ ਅਦਾਲਤ ਨੂੰ ਰਿਪੋਰਟ ਸੌਂਪਣ ਲਈ ਕਿਹਾ ਹੈ।ਜਸਟਿਸ ਆਸ਼ਾ ਮੇਨਨ ਨੇ ਸੁਣਵਾਈ ਦੌਰਾਨ ਦਿੱਲੀ ਪੁਲਿਸ ਨੂੰ ਫਟਕਾਰ ਲਾਈ ਤੇ ਕਿਹਾ ਕਿ ਪੁਲਿਸ ਦਾ ਵਿਹਾਰ ਢਿੱਲਾ ਹੈ।
ਦੂਸਰੇ ਪਾਸੇ ਸੁਪਰੀਮ ਕੋਰਟ ਵਿੱਚ ਦਾਇਰ ਅਪੀਲ ਵਿੱਚ ਭਾਜਪਾ ਨੇਤਾ ਨੇ ਕਿਹਾ ਕਿ ਇਸ ਕੇਸ ਉੱਤੇ ਜਲਦੀ ਸੁਣਵਾਈ ਹੋਣੀ ਚਾਹੀਦੀ ਹੈ, ਪਰ ਅਦਾਲਤ ਨੇ ਇਸ ਤੋਂ ਨਾਂਹ ਕਰ ਦਿੱਤੀ ਹੈ। ਪੀੜਤਾ ਨੇ ਜਨਵਰੀ 2018 ਵਿੱਚ ਹੇਠਲੀ ਅਦਾਲਤ ਵਿੱਚਅਰਜ਼ੀ ਪੇਸ਼ ਕਰ ਕੇ ਸ਼ਾਹਨਵਾਜ਼ ਹੁਸੈਨ ਦੇ ਖਿਲਾਫਬਲਾਤਕਾਰ ਕੇਸ ਦਰਜ ਕਰਨ ਦੀ ਅਪੀਲ ਕੀਤੀ ਸੀ।ਉਸ ਨੇ ਦੱਸਿਆ ਸੀ ਕਿ ਭਾਜਪਾ ਨੇਤਾ ਨੇ ਛਤਰਪੁਰ ਫਾਰਮ ਹਾਊਸ ਉੱਤੇ ਉਸ ਨਾਲ ਬਲਾਤਕਾਰ ਕੀਤਾਅਤੇਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ। ਪੀੜਤਾ ਨੇ ਦਿੱਲੀ ਪੁਲਿਸ ਤੋਂ ਕੇਸ ਦਰਜ ਕਰਨ ਦੀ ਮੰਗ ਕੀਤੀ ਸੀ।
ਮੈਟਰੋਪੋਲਿਟਨ ਮੈਜਿਸਟਰੇਟ ਨੇ 12 ਜੁਲਾਈ 2018 ਨੂੰ ਸ਼ਾਹਨਵਾਜ਼ ਹੁਸੈਨ ਦੇ ਵਿਰੁੱਧ ਕੇਸਦਰਜ ਕਰਨ ਦਾ ਹੁਕਮ ਦਿੱਤਾ ਸੀ, ਪਰ ਸ਼ਾਹਨਵਾਜ਼ ਨੇ ਇਸ ਬਾਰੇ ਰਿਵੀਜ਼ਨ ਪਟੀਸ਼ਨ ਦਾਇਰ ਕਰ ਦਿੱਤੀ ਸੀ। ਇਸ ਅਪੀਲ ਰੱਦ ਹੋਣ ਪਿੱਛੋਂ ਭਾਜਪਾ ਨੇਤਾ ਨੇ ਦਿੱਲੀ ਹਾਈ ਕੋਰਟ ਪਹੁੰਚ ਕੀਤੀ, ਪਰ ਏਥੇ ਵੀ ਰਾਹਤ ਨਹੀਂ ਮਿਲੀ ਅਤੇਉਸਦੇ ਖਿਲਾਫ ਕੇਸ ਦਰਜ ਹੋ ਗਿਆ। ਅਦਾਲਤ ਨੇ ਕਿਹਾ ਕਿ ਕੇਸ ਸਿ਼ਕਾਇਤਵਿੱਚ ਦਰਜ ਅਪਰਾਧ ਦੀ ਜਾਂਚ ਦਾ ਆਧਾਰ ਹੈ। ਪੁਲਿਸ ਜਾਂਚ ਤੋਂ ਬਾਅਦ ਇਸ ਨਤੀਜੇ ਉੱਤੇ ਪਹੁੰਚ ਸਕਦੀ ਹੈ ਕਿ ਜੁਰਮ ਕੀਤਾ ਗਿਆ ਜਾਂ ਨਹੀਂ ਜਾਂ ਇਸ ਕੇਸ ਦੀ ਪੈਰਵੀ ਕਰਨੀ ਹੈ ਜਾਂ ਇਹ ਮੰਨਣਾ ਹੈ ਕਿ ਕੋਈ ਕੇਸ ਹੀ ਨਹੀਂ ਬਣਦਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ