Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਗੁਰਦੁਆਰਾ ਬੰਗਲਾ ਸਾਹਿਬ ਰੋਹਤਕ ਵਿੱਚ ਝੜੱਪ, ਗੋਲੀਆਂ ਚੱਲੀਆਂ, ਦੋ ਨੌਜਵਾਨ ਜ਼ਖਮੀ

August 18, 2022 10:21 PM

ਰੋਹਤਕ, 18 ਅਗਸਤ, (ਪੋਸਟ ਬਿਊਰੋ)- ਹਰਿਆਣਾ ਦੇ ਇਸ ਸ਼ਹਿਰ ਦੇ ਮਾਤਾ ਦਰਵਾਜ਼ੇ ਨੇੜਲੇਗੁਰਦੁਆਰਾ ਬੰਗਲਾ ਸਾਹਿਬ ਵਿੱਚਕੱਲ੍ਹ ਦੇਰ ਰਾਤ ਦੋ ਧਿਰਾਂ ਵਿਚਾਲੇ ਮਾਮੂਲੀ ਝਗੜਾ ਵਧਣ ਪਿੱਛੋਂ ਦੋਵਾਂ ਪਾਸਿਆਂ ਤੋਂ ਤਲਵਾਰਾਂ ਚੱਲੀਆਂ ਤੇ ਇਸ ਮੌਕੇ ਹੋਈ ਫਾਇਰਿੰਗ ਵਿੱਚਇੱਕ ਵਿਅਕਤੀ ਨੂੰ ਗੋਲੀ ਲੱਗੀ ਅਤੇਇੱਕ ਹੋਰ ਜ਼ਖ਼ਮੀ ਹੋ ਗਿਆ।
ਮਿਲੀ ਜਾਣਕਾਰੀ ਅਨੁਸਾਰ ਰਾਤ ਸਮੇਂ ਗੁਰਦੁਆਰੇ ਵਿੱਚ ਸ਼ਬਦ ਕੀਰਤਨ ਨਾਲ ਲੰਗਰ ਚੱਲ ਰਿਹਾ ਸੀ ਤਾਂ ਦੋਵੇਂ ਧਿਰਾਂ ਮੱਥਾ ਟੇਕਣ ਆਈਆਂ ਸਨ। ਜ਼ਖਮੀ ਪੱਖ ਦੇ ਨੌਜਵਾਨ ਨੇ ਦੱਸਿਆ ਕਿ ਅਸੀਂ ਗੁਰਦੁਆਰਾ ਸਾਹਿਬ ਆਏ ਤਾਂ ਕਿਸੇ ਗੱਲ ਬਾਰੇ ਅਚਾਨਕ ਬਹਿਸ ਹੋ ਗਈ ਅਤੇ ਪੰਜ ਜਣਿਆਂ ਨੇ ਹਮਲਾ ਕਰ ਦਿੱਤਾ ਅਤੇ ਪਿਸਤੌਲ ਨਾਲ ਫਾਇਰ ਕੀਤੇ, ਜਿਸ ਕਾਰਨ ਮੇਰੇ ਭਰਾ ਦੇ ਪੇਟ ਵਿੱਚ ਸੱਟ ਲੱਗੀ। ਪੁਲਿਸ ਨੇ ਗੋਲੀਬਾਰੀ ਦੇ ਮੁੱਖਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।ਡੀ ਐੱਸ ਪੀ ਰਵਿੰਦਰ ਕੁਮਾਰ ਨੇ ਦੱਸਿਆ ਕਿ ਸੁਖਬੀਰ ਰਾਠੌਰ ਨਾਂ ਦੇ ਵਿਅਕਤੀ ਨੇ ਪੁਲਿਸ ਨੂੰਦੱਸਿਆ ਸੀ ਕਿ ਦੋਸ਼ੀ ਸੁਖਬੀਰ ਉਰਫ਼ ਜੱਸੀ ਨੇ ਸਾਥੀਆਂ ਨਾਲ ਮਿਲ ਕੇ ਫਾਇਰਿੰਗ ਕੀਤੀ ਤੇ ਤਲਵਾਰਾਂ ਨਾਲ ਹਮਲਾ ਕੀਤਾ ਸੀ, ਜਿਸ ਵਿੱਚ ਬਲਦੇਵ ਦੇ ਪੇਟ ਵਿੱਚ ਗੋਲੀ ਲੱਗੀ ਤੇ ਜਸਪਾਲ ਸਿੰਘ ਜ਼ਖ਼ਮੀ ਹੋਇਆ ਹੈ। ਮੁੱਢਲੀ ਜਾਂਚਤੋਂ ਪਤਾ ਲੱਗਾ ਕਿ ਇਹ ਘਟਨਾ ਪੁਰਾਣੀ ਰੰਜਿਸ਼ ਕਾਰਨ ਵਾਪਰੀ ਸੀ। ਇਸ ਕੇਸ ਵਿੱਚਮੁੱਖਦੋਸ਼ੀ ਸੁਖਬੀਰ ਉਰਫ਼ ਜੱਸੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼