Welcome to Canadian Punjabi Post
Follow us on

01

May 2024
ਬ੍ਰੈਕਿੰਗ ਖ਼ਬਰਾਂ :
ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ
 
ਪੰਜਾਬ

ਦਲਿਤ ਗ੍ਰੰਥੀ ਨਾਲ ਬਦਸਲੂਕੀ, ਸਫ਼ਾਈ ਕਮਿਸ਼ਨ ਦੇ ਮੁਖੀ ਨੇ ਨੋਟਿਸ ਲਿਆ

August 18, 2022 10:22 PM

ਫ਼ਤਹਿਗੜ੍ਹ ਸਾਹਿਬ, 18 ਅਗਸਤ, (ਪੋਸਟ ਬਿਊਰੋ)- ਮਾਲੇਰਕੋਟਲਾ ਨੇੜੇ ਇੱਕ ਗ੍ਰੰਥੀ ਦੇ ਨਾਲ ਸ਼ਰਮਸਾਰ ਕਰਨ ਵਾਲੀ ਘਟਨਾ ਵਾਪਰਨ ਮਗਰੋਂ ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਤੇ ਸੈਂਟਰਲ ਵਾਲਮੀਕਿ ਸਭਾ ਇੰਡੀਆ ਦੇ ਕੌਮੀ ਪ੍ਰਧਾਨ ਗੇਜਾ ਰਾਮ ਨੇ ਇਸ ਦਾ ਸਖ਼ਤ ਨੋਟਿਸ ਲਿਆ ਹੈ।
ਪੀੜਤ ਗ੍ਰੰਥੀ ਹਰਦੇਵ ਸਿੰਘ ਅੱਜ ਸਰਹਿੰਦ ਵਿਖੇ ਪ੍ਰਧਾਨ ਗੇਜਾ ਰਾਮ ਦੇ ਘਰ ਉੱਤੇ ਉਨ੍ਹਾਂ ਨੂੰ ਮਿਲੇ ਤੇ ਘਟਨਾ ਦੀ ਸਿ਼ਕਾਇਤ ਕੀਤੀ। ਪਤਾ ਲੱਗਾ ਹੈ ਕਿ ਗ੍ਰੰਥੀ ਦਾ ਮੂੰਹ ਕਾਲਾ ਕਰਨ ਤੇ ਉਸ ਨੂੰ ਪਿਸ਼ਾਬ ਪਿਆਉਣ ਦੀ ਕੋਸ਼ਿਸ਼ ਵੀ ਹੋਈ ਸੀ। ਸੀਨੀਅਰ ਭਾਜਪਾ ਨੇਤਾ ਗੇਜਾ ਰਾਮ ਨੇ ਕਿਹਾ ਕਿ ਇਸ ਘਟਨਾ ਨੇ ਅੱਜ ਤੋਂ 200-300 ਸਾਲ ਪੁਰਾਣਾ ਸਮਾਂ ਯਾਦ ਕਰਵਾ ਦਿੱਤਾ ਹੈ। ਉਨ੍ਹਾ ਕਿਹਾਕਿ ਕਹਿਣ ਨੂੰ ਸਮਾਜਤੋਂ ਵਿਤਕਰਾ ਖ਼ਤਮ ਹੋਇਆ ਹੈ, ਪਰ ਸੱਚ ਸਭ ਦੇ ਸਾਹਮਣੇ ਹੈ। ਚੇਅਰਮੈਨ ਨੇ ਕਿਹਾ ਕਿ ਵਾਲਮੀਕਿ ਸਮਾਜ ਨਾਲ ਸਬੰਧਤ ਹਰਦੇਵ ਸਿੰਘ ਨੂੰ ਪਹਿਲਾਂ ਪਿੰਡ ਦੇ ਗੁਰਦੁਆਰਾ ਸਾਹਿਬ ਦੀ ਸੇਵਾ ਤੋਂ ਹਟਾਇਆ ਅਤੇ ਫਿਰ ਕੋਠੀ ਦੇ ਮਹੂਰਤ ਮੌਕੇ ਅਰਦਾਸ ਕਰਨ ਬਹਾਨੇ ਸੱਦ ਕੇ ਜ਼ਲੀਲ ਕੀਤਾ ਗਿਆ ਹੈ।
ਗ੍ਰੰਥੀ ਹਰਦੇਵ ਸਿੰਘ ਨੇ ਦੱਸਿਆ ਕਿ ਉਸ ਨੂੰ ਪਹਿਲਾਂ ਕੁੱਟਿਆ ਅਤੇ ਫਿਰ ਮੂੰਹ ਕਾਲਾ ਕੀਤਾ ਗਿਆ ਅਤੇ ਜਾਤੀ ਸੂਚਕ ਸ਼ਬਦ ਬੋਲੇ ਗਏ ਤੇ ਪਿਸ਼ਾਬ ਪਿਆਾਉਣ ਦੀ ਕੋਸ਼ਿਸ਼ ਕੀਤੀ ਗਈ। ਉਸ ਦੇ ਭਰਾ ਗੁਰਚਰਨ ਸਿੰਘ ਨੇ ਦੱਸਿਆ ਕਿ ਉਸ ਦੇ ਵੀ ਕੱਪੜੇ ਲਾਹ ਕੇ ਵੀਡੀਓ ਬਣਾਈ ਗਈ। ਫ਼ਤਹਿਗੜ੍ਹ ਸਾਹਿਬ ਵਿੱਚ ਇੱਕ ਸਮਾਗਮਲਈ ਏਥੇ ਆਏ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਉਕਤ ਗ੍ਰੰਥੀ ਨਾਲ ਵਾਪਰੀ ਘਟਨਾ ਬਾਰੇ ਪੱਤਰਕਾਰਾਂ ਨੇ ਪੁੱਛਿਆ ਤਾਂ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਦੀ ਪੂਰੀ ਜਾਣਕਾਰੀ ਨਹੀਂ, ਕਿਉਂਕਿ ਉਹ ਸਵੇਰ ਦੇ ਇਕ ਧਾਰਮਿਕ ਸਮਾਗਮ ਵਿੱਚ ਰੁੱਝੇ ਹੋਏ ਸਨ, ਫਿਰ ਵੀ ਉਨ੍ਹਾਂ ਕਿਹਾ ਕਿ ਇਹ ਮਾੜੀ ਗੱਲ ਹੋਈ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪਰਮਜੀਤ ਸਿੰਘ ਸਰੋਆ ਸਮੇਤ ਹੋਰ ਮੁਲਾਜ਼ਮ ਹੋਏ ਸੇਵਾ ਮੁਕਤ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਪੂਰਨ ਤੌਰ `ਤੇ ਪਾਬੰਦੀ ਮਜ਼ਦੂਰ ਦਿਵਸ ਮੌਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਜ਼ਿਲ੍ਹੇ ਵਿੱਚ 11 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ "ਸ੍ਰੀ ਗੁਰੂ ਤੇਗ ਬਹਾਦਰ ਜੀ" ਦਾ ਪ੍ਰਕਾਸ਼ ਪੁਰਬ ਰਕਬਾ ਭਵਨ ਵਿਖੇ ਮਨਾਇਆ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ ਡੀ.ਪੀ.ਆਰ.ਓ. ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੈ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ