Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ
 
ਟੋਰਾਂਟੋ/ਜੀਟੀਏ

ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਬੱਚੇ ਦੀ ਹੋਈ ਮੌਤ

August 18, 2022 11:58 PM

ਟੋਰਾਂਟੋ, 18 ਅਗਸਤ (ਪੋਸਟ ਬਿਊਰੋ) : ਵੀਰਵਾਰ ਰਾਤ ਨੂੰ ਮਿਮਿਕੋ ਵਿੱਚ ਇੱਕ ਪਾਰਕਿੰਗ ਲੌਟ ਵਿੱਚ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਦੋ ਸਾਲਾ ਬੱਚੇ ਦੀ ਮੌਤ ਹੋ ਗਈ।
ਟੋਰਾਂਟੋ ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਰਾਤੀਂ 7:30 ਵਜੇ ਲੇਕ ਸ਼ੋਰ ਬੋਲੀਵੀਆਰਡ ਵੈਸਟ ਤੇ ਐਲਬਰਟ ਐਵਨਿਊ ਉੱਤੇ ਸਥਿਤ ਇੱਕ ਅਪਾਰਟਮੈਂਟ ਕਾਂਪਲੈਕਸ ਦੇ ਪਾਰਕਿੰਗ ਲੌਟ ਵਿੱਚ ਵਾਪਰਿਆ। ਬੱਚੇ ਨੂੰ ਜਾਨਲੇਵਾ ਸੱਟਾਂ ਲੱਗੀਆਂ ਤੇ ਜਦੋਂ ਤੱਕ ਮਦਦ ਕਰਨ ਲਈ ਲੋਕ ਬੱਚੇ ਤੱਕ ਪਹੁੰਚੇ ਤਾਂ ਉਸ ਦੀ ਹਾਲਤ ਕਾਫੀ ਵਿਗੜੀ ਹੋਈ ਸੀ।
ਬੱਚੇ ਨੂੰ ਨੇੜਲੇ ਟਰੌਮਾ ਸੈਂਟਰ ਲਿਜਾਇਆ ਗਿਆ ਜਿੱਥੇ ਬਾਅਦ ਵਿੱਚ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।ਟਵੀਟ ਕਰਕੇ ਪੁਲਿਸ ਨੇ ਦੱਸਿਆ ਕਿ ਗੱਡੀ ਦਾ ਡਰਾਈਵਰ ਮੌਕੇ ਉੱਤੇ ਹੀ ਮੌਜੂਦ ਰਿਹਾ।ਉਸ ਖਿਲਾਫ ਕਿਸੇ ਤਰ੍ਹਾਂ ਦੇ ਚਾਰਜਿਜ਼ ਲਾਏ ਗਏ ਹਨ ਜਾਂ ਨਹੀਂ ਇਸ ਬਾਰੇ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

 

 

 
Have something to say? Post your comment