Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਟੋਰਾਂਟੋ/ਜੀਟੀਏ

ਫਾਦਰ ਟੌਬਿਨ ਸੀਨੀਅਰਜ਼ ਕਲੱਬ ਨੇ ਭਾਰਤ ਦਾ ਸੁਤੰਤਰਤਾ ਦਿਵਸ ਅਤੇ ਤੀਆਂ ਦਾ ਤਿਉਹਾਰ ਮਨਾਇਆ

August 19, 2022 12:42 AM

ਪਿਛਲੇ ਦਿਨੀਂ ਫਾਦਰ ਟੌਬਿਨ ਸੀਨੀਅਰਜ਼ ਕਲੱਬ ਵੱਲੋਂ ਭਾਰਤ ਦਾ ਸੁਤੰਤਰਤਾ ਦਿਵਸ ਅਤੇ ਬੀਬੀਆਂ ਲਈ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਬੜੇ ਹੀ ਸਤਿਕਾਰ ਨਾਲ ਤਿਰੰਗਾ ਝੰਡਾ ਲਹਿਰਾਇਆ ਗਿਆ। ਮੁੱਖ ਤੌਰ `ਤੇ ਪ੍ਰਿੰਸੀਪਲ ਰਾਮ ਸਿੰਘ ਕੁਲਾਰ, ਬੀਬੀ ਬਲਵੀਰ ਕੌਰ ਸੋਹੀ (ਸਕੂਲ ਟਰੱਸਟੀ), ਸ: ਹਰਕੀਰਤ ਸਿੰਘ (ਸਿਟੀ ਕੌਂਸਲਰ) ਅਤੇ ਕੁਝ ਹੋਰ ਬੁਲਾਰਿਆਂ ਨੇ ਸ਼ਮੂਲੀਅਤ ਕੀਤੀ। ਸ: ਕਰਤਾਰ ਸਿੰਘ ਚਾਹਲ ਨੇ ਵਿਸਤ੍ਰਿਤ ਰੂਪ ਵਿਚ ਭਾਰਤ ਦੀ ਆਜ਼ਾਦੀ ਦੇ ਸੰਘਰਸ਼ ਅਤੇ ਆਜ਼ਾਦ ਭਾਰਤ ਦੀਆਂ ਪ੍ਰਸ਼ਾਸਨਿਕ ਤਰੁੱਟੀਆਂ ਬਾਰੇ ਲੰਬੀ ਜਾਣਕਾਰੀ ਸਰੋਤਿਆਂ ਨਾਲ ਸਾਂਝੀ ਕੀਤੀ। ਸਮੇਂ ਦੀ ਘਾਟ ਕਾਰਨ ਸ: ਰਾਮ ਸਿੰਘ ਕੁਲਾਰ ਨੇ ਕੁੰਜੀਵਤ ਭਾਸ਼ਣ ਵਿਚ ਗਾਗਰ ਵਿੱਚ ਸਾਗਰ ਬੰਦ ਕਰਦਿਆਂ ਲੋਕਾਂ ਦੀ ਇਕਾਗਰਤਾ ਬਣਾਈ ਰੱਖੀ। ਸੰਖੇਪ ਸਮੇਂ ਵਿੱਚ ਇਹ ਸਮਾਗਮ ਸਮਾਪਤ ਹੋਇਆ।
ਇਸ ਮੌਕੇ ਚਾਹ, ਸਮੋਸੇ, ਮਠਿਆਈਆਂ ਤੇ ਕੋਲਡ ਡਰਿੰਕਸ ਦਾ ਖੁੱਲ੍ਹਾ ਲੰਗਰ ਚੱਲ ਰਿਹਾ ਸੀ। ਚਾਹ ਦਾ ਪ੍ਰਬੰਧ ਹਰ ਵਾਰ ਦੀ ਤਰ੍ਹਾਂ ਬੀਬੀ ਭਜਨ ਕੌਰ ਢਡਵਾਲ ਦੇ ਪਰਿਵਾਰ ਵਲੋਂ ਕੀਤਾ ਗਿਆ ਸੀ। ਸ: ਅਮਰਜੀਤ ਸਿੰਘ ਬੋਪਾਰਾਏ, ਹਰੀ ਸਿੰਘ ਗਿੱਲ, ਗੁਰਮੀਤ ਸਿੰਘ ਸੰਧੂ, ਟਹਿਲ ਸਿੰਘ ਮੁੰਡੀ, ਗੁਰਮੇਲ ਸਿੰਘ ਗਿੱਲ, ਮਲਕੀਤ ਸਿੰਘ ਸੰਧੂ ਨੇ ਲਗਾਤਾਰ ਚਾਹ ਪਾਣੀ ਦੀ ਸੇਵਾ ਨਿਭਾਈ। ਸ: ਇਕਬਾਲ ਸਿੰਘ ਘੋਲੀਆ (ਸੀਨੀਅਰ ਮੀਤ ਪ੍ਰਧਾਨ) ਅਤੇ ਰਣਜੀਤ ਸਿੰਘ ਤੱਗੜ (ਸਾਬਕਾ ਪ੍ਰਧਾਨ) ਨੇ ਸਾਰੇ ਪ੍ਰਬੰਧਾਂ ਦੀ ਦੇਖ ਰੇਖ ਕੀਤੀ।
ਇਸ ਉਪਰੰਤ ਤੀਆਂ ਦਾ ਪਿੜ ਜੰਮ ਚੁੱਕਿਆ ਸੀ। ਸਾਰੇ ਏਰੀਆ ਦੀਆਂ ਬੀਬੀਆਂ ਭੈਣਾਂ ਬੱਚਿਆਂ ਨੇ ਗਿੱਧੇ ਵਿੱਚ ਸ਼ਮੂਲੀਅਤ ਕੀਤੀ। ਜਿਵੇਂ-ਜਿਵੇਂ ਗਿੱਧੇ ਦੀ ਧਮਾਲ ਪੈਂਦੀ ਗਈ, ਬੀਬੀਆਂ ਦੀ ਗਿਣਤੀ ਵਿਚ ਵੀ ਲਗਾਤਾਰ ਵਾਧਾ ਹੁੰਦਾ ਗਿਆ। ਸ਼ਾਮ ਕਰੀਬ ਸਾਢੇ ਸੱਤ ਵਜੇ ਇਸ ਤੀਆਂ ਦੇ ਸਮਾਗਮ ਦੀ ਸਮਾਪਤੀ ਹੋਈ। ਇਸ ਸਫ਼ਲ ਸਮਾਗਮ ਦੀਆਂ ਯਾਦਾਂ ਦਿਲ ਵਿਚ ਸਮੋਏ ਬੀਬੀਆਂ ਰਵਾਂ-ਰਵੀਂ ਘਰਾਂ ਨੂੰ ਰਵਾਨਾ ਹੋਈਆਂ। ਇਸ ਆਸ ਨਾਲ ਕਿ ਅਗਲੇ ਸਾਲ ਇਸ ਤੋਂ ਵੀ ਵਧੀਆ ਸਮਾਗਮ ਹੋਵੇਗਾ। ਤੀਆਂ ਦੇ ਸਮਾਗਮ ਦੀ ਸਫ਼ਲਤਾ ਵਿਚ ਬੀਬੀਆਂ ਦਾ ਵੱਡਾ ਯੋਗਦਾਨ ਸੀ।

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ