Welcome to Canadian Punjabi Post
Follow us on

19

September 2024
ਬ੍ਰੈਕਿੰਗ ਖ਼ਬਰਾਂ :
ਲਾਰੇਂਸ ਹਾਈਟਸ ਵਿੱਚ ਗੋਲੀ ਲੱਗਣ ਕਾਰਨ ਇੱਕ ਵਿਅਕਤੀ ਹਸਪਤਾਲ ਦਾਖਲਨਾਰਥ ਯਾਰਕ ਵਿੱਚ ਚੱਲੀ ਗੋਲੀ, ਦੋ ਨੌਜਵਾਨਾਂ ਦੀ ਮੌਤਸਕਾਰਬੋਰੋ ਵਿੱਚ ਲੱਗੀ ਅੱਗ ਵਿਚ ਝੁਲਸਿਆ ਵਿਅਕਤੀ, ਮੌਤਭਾਰਤ ਨੇ ਏਸ਼ੀਅਨ ਚੈਂਪੀਅਨਜ਼ ਹਾਕੀ ਟਰਾਫੀ ਦਾ 5ਵੀਂ ਵਾਰ ਜਿੱਤਿਆ ਖਿਤਾਬ, ਚੀਨ ਨੂੰ 1-0 ਨਾਲ ਹਰਾਇਆਭਗਵੰਤ ਮਾਨ ਸਰਕਾਰ ਦੀਆਂ ਨਿਵੇਸ਼ ਪੱਖੀਆਂ ਨੀਤੀਆਂ ਨੂੰ ਵੱਡਾ ਹੁਲਾਰਾ, ਵਿਕਾਸ ਅਥਾਰਟੀਆਂ ਨੇ ਇਕ ਦਿਨ ਵਿੱਚ ਕਮਾਏ 2945 ਕਰੋੜ ਰੁਪਏ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ 'ਪੰਜਾਬ ਪੰਚਾਇਤੀ ਰਾਜ ਬਿੱਲ' ਨੂੰ ਦਿੱਤੀ ਮਨਜ਼ੂਰੀਪੰਜਾਬ ਪੁਲਿਸ ਨੇ 4 ਕਿਲੋ 580 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਨੂੰ ਕੀਤਾ ਗ੍ਰਿਫ਼ਤਾਰਸੀ.ਬੀ.ਐੱਸ.ਈ. ਵੱਲੋਂ 9ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਭਲਕ ਤੋਂ, ਇਸ ਵਾਰ ਜਨਮ ਤਾਰੀਖ ਭਰਨ ਵੇਲੇ ਵਰਤਣੀ ਪਵੇਗੀ ਸਾਵਧਾਨੀ
 
ਟੋਰਾਂਟੋ/ਜੀਟੀਏ

ਡੌਨ ਮਿਨੇਕਰ ਸੀਨੀਅਰਜ਼ ਕਲੱਬ ਨੇ ਕੈਨੇਡਾ ਡੇ ਮਨਾਇਆ

August 19, 2022 12:43 AM

 

 

ਪਿਛਲੇ ਦੋ ਸਾਲ ਕਰੋਨਾ ਦੀ ਮਹਾਮਾਰੀ ਕਾਰਨ ਸਾਰੀਆਂ ਸਰਗਰਮੀਆਂ ਬੰਦ ਰਹੀਆਂ। ਹੁਣ ਇਸ ਬਿਮਾਰੀ ਦੇ ਘਟਣ ਕਾਰਨ ਇਸ ਸਾਲ ਸਰਗਰਮੀਆਂ ਸ਼ੁਰੂ ਹੋਈਆਂ ਹਨ। ਮਿਤੀ 14 ਅਗਸਤ, 2022 ਨੂੰ ਡੌਨ ਮਿਨੇਕਰ ਸੀਨੀਅਰਜ਼ ਕਲੱਬ ਨੇ ਕੈਨੇਡਾ ਡੇਅ ਅਤੇ ਤੀਆਂ ਦਾ ਮੇਲਾ ਮਨਾਇਆ। ਦੋ ਵਜੇ ਕੈਨੇਡਾ ਦਾ ਅਤੇ ਇੰਡੀਆ ਦਾ ਕੌਮੀ ਗੀਤ ਗਾਇਆ ਗਿਆ। ਉਸ ਤੋਂ ਬਾਅਦ ਮਨੋਰੰਜਨ ਦਾ ਪ੍ਰੋਗਰਾਮ ਸ਼ੁਰੂ ਹੋਇਆ। ਇਸ ਵਿਚ ਸਾਡੇ ਐੱਮਪੀ ਮਨਿੰਦਰ ਸਿੰਘ ਸਿੱਧੂ, 9-10 ਵਾਰਡ ਦੇ ਕੌਂਸਲਰ ਹਰਕੀਰਤ ਸਿੰਘ, 9-10 ਵਾਰਡ ਦੇ ਸਕੂਲ ਟਰੱਸਟੀ ਦੇ ਉਮੀਦਵਾਰ, ਬਰੈਪਟਨ ਸੀਨੀਅਰ ਸਿਟੀਜ਼ਨ ਕੌਂਸਲ ਦੇ ਪ੍ਰਧਾਨ ਸ਼੍ਰੀਮਤੀ ਮਰਨਾਂ ਐਡਮ, ਐਮਪੀਪੀ ਸ਼ਾਰਮੇਨ ਵਿਲੀਅਮ ਦੀ ਸੈਕਟਰੀ, ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬ ਦੇ ਪ੍ਰਧਾਨ ਜੰਗੀਰ ਸਿੰਘ ਸਹਿੰਬੀ ਉਚੇਚੇ ਤੌਰ ਤੇ ਪਹੁੰਚੇ। ਇਨ੍ਹਾਂ ਸਾਰਿਆਂ ਦਾ ਸਨਮਾਨ ਕੀਤਾ ਗਿਆ। ਸ: ਜੰਗੀਰ ਸਿੰਘ ਸਹਿੰਬੀ ਨੇ ਐਸੋਸੀਏਸ਼ਨ ਦੀਆਂ ਪ੍ਰਾਪਤੀਆਂ ਤੇ ਬਜ਼ੁਰਗਾਂ ਦੀਆਂ ਫਿਊਨਰਲ ਸੇਵਾਵਾਂ ਬਾਰੇ ਚਾਨਣਾ ਪਾਇਆ। ਬੱਚਿਆਂ ਔਰਤਾਂ ਅਤੇ ਬਜ਼ੁਰਗਾਂ ਦੀਆਂ ਖੇਡਾਂ ਕਰਵਾਈਆਂ ਗਈਆਂ। ਜੇਤੂਆਂ ਨੂੰ ਇਨਾਮ ਦਿੱਤੇ ਗਏ। ਖਾਣ ਪੀਣ ਦਾ ਲੰਗਰ ਵੀ ਲਗਾਇਆ ਗਿਆ।

 
ਜਸਵੰਤ ਕੌਰ ਜੱਸੀ ਦੇ ਉਦਮ ਨਾਲ ਬਾਅਦ ਵਿੱਚ ਤੀਆਂ ਮਨਾਈਆਂ ਗਈਆਂ। ਔਰਤਾਂ ਨੇ ਖੂਬ ਗਿੱਧਾ ਪਾਇਆ। ਡੌਨ ਮਿਨੇਕਰ ਸੀਨੀਅਰਜ਼ ਕਲੱਬ ਦੇ ਸਾਰੇ ਮੈਂਬਰਾਂ ਨੇ ਪੂਰਾ ਸਾਥ ਦਿੱਤਾ। ਇਸ ਕਲੱਬ ਦੇ ਮੈਂਬਰਾਂ ਦੀ ਜਨਰਲ ਮੀਟਿੰਗ ਐਤਵਾਰ 21 ਅਗਸਤ ਨੂੰ ਰਿਵਰਸਟੋਨ ਕਮਿਊਨਿਟੀ ਸੈਂਟਰ ਵਿਚ 12 ਵਜੇ ਤੋਂ 2 ਵਜੇ ਤੱਕ ਹੋਵੇਗੀ। ਇਸ ਮੀਟਿੰਗ ਵਿੱਚ ਨਵੀਂ ਕਮੇਟੀ ਦੀ ਚੋਣ ਕੀਤੀ ਜਾਵੇਗੀ ਕਲੱਬ ਦੇ ਰਜਿਸਟਰਡ ਮੈਂਬਰਾਂ ਨੂੰ ਇਸ ਮੀਟਿੰਗ ਵਿਚ ਪਹੁੰਚਣ ਦੀ ਬੇਨਤੀ ਕੀਤੀ ਜਾਂਦੀ ਹੈ। ਇਹ ਰਿਵਰਸਟੋਨ ਡੌਨ ਮਿਨੇਕਰ ਦੇ ਅੰਤ ਵਿਚ 195 ਡੌਨ ਮਿਨੇਕਰ ਡਰਾਈਵ `ਤੇ ਸਥਿਤ ਹੈ। ਹੋਰ ਸੰਪਰਕ ਲਈ ਪ੍ਰਧਾਨ ਅਮਰੀਕ ਸਿੰਘ ਕੁਮਰੀਆਂ ਨਾਲ 647-998-7253 `ਤੇ ਸੰਪਰਕ ਕੀਤਾ ਜਾ ਸਕਦਾ ਹੈ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਨਾਰਥ ਯਾਰਕ ਵਿੱਚ ਚੱਲੀ ਗੋਲੀ, ਦੋ ਨੌਜਵਾਨਾਂ ਦੀ ਮੌਤ ਸਕਾਰਬੋਰੋ ਵਿੱਚ ਲੱਗੀ ਅੱਗ ਵਿਚ ਝੁਲਸਿਆ ਵਿਅਕਤੀ, ਮੌਤ ਕਾਊਂਸਲਰ ਨਿਕ ਰੂਲਰ ਹੋਣਗੇ ਸ਼ਹਿਰ ਦੇ ਨਵੇਂ ਫਾਇਰ ਚੀਫ ਬਰੈਂਪਟਨ ਦੇ ਮੌਸਮ `ਤੇ ਇੱਕ ਨਜ਼ਰ, ਅੱਜ ਧੁੱਪ ਨਿਕਲੀ ਰਹੇਗੀ ਈਟੋਬਿਕੋਕ ਵਿੱਚ ਵਾਹਨ ਪਲਟਣ ਕਾਰਨ 1 ਵਿਅਕਤੀ ਜਖ਼ਮੀ ਓਂਟਾਰੀਓ ਫਾਰਮਾਸਿਸਟਾਂ ਦੇ ਕਾਰਜ ਖੇਤਰ ਨੂੰ ਹੋਰ ਵਧਾਉਣ `ਤੇ ਕੀਤਾ ਜਾ ਰਿਹਾ ਵਿਚਾਰ ਮਿਸੀਸਾਗਾ ਵਿੱਚ ਕਾਰ `ਚ ਔਰਤ ਨੂੰ ਲੱਗੀ ਗੋਲੀ, ਪੁਲਿਸ ਨੇ ਸ਼ੱਕੀ ਵਾਹਨ ਦੀਆਂ ਤਸਵੀਰਾਂ ਕੀਤੀਆਂ ਜਾਰੀ ਟੋਰਾਂਟੋ ਦਾ ਨਵਾਂ ਪਾਰਕ ਲੇਸਲੀ ਲੁਕਆਊਟ ਲੋਕਾਂ ਲਈ ਖੁੱਲ੍ਹਿਆ, ਮੇਅਰ ਓਲੀਵੀਆ ਚਾਓ ਨੇ ਕੀਤਾ ਉਦਘਾਟਨ ਕਿੰਗਸਟਨ, ਓਂਟਾਰੀਓ ਵਿਚ ਇੱਕ ਕੈਂਪ ਵਿਚ ਚਾਕੂ ਨਾਲ ਹਮਲਾ, 2 ਲੋਕਾਂ ਦੀ ਮੌਤ, ਤੀਸਰੇ ਦੀ ਹਾਲਤ ਗੰਭੀਰ, ਮੁਲਜ਼ਮ ਗ੍ਰਿਫ਼ਤਾਰ ਬਾਇਵਰਡ ਮਾਰਕੀਟ ਵਿੱਚ ਦੇਰ ਰਾਤ ਛੁਰੇਬਾਜ਼ੀ ਦੌਰਾਨ ਇੱਕ ਵਿਅਕਤੀ ਦੀ ਮੌਤ