Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਖੇਡਾਂ

ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਨੂੰ ਪੰਜ ਵਿਕਟਾਂ ਨਾਲ ਹਰਾਇਆ

August 28, 2022 04:34 PM

ਦੁਬਈ, 28 ਅਗਸਤ (ਪੋਸਟ ਬਿਊਰੋ): ਏਸ਼ੀਆ ਕੱਪ ਟੀ-20 ਕ੍ਰਿਕਟ ਟੂਰਨਾਮੈਂਟ ਵਿੱਚ ਐਤਵਾਰ ਨੂੰ ਭਾਰਤ ਤੇ ਪਾਕਿਸਤਾਨ ਵਿਚਾਲੇ ਖੇਡੇ ਗਏ ਰੋਮਾਂਚਕ ਮੁਕਾਬਲੇ ਦੌਰਾਨ ਭਾਰਤ ਨੇ ਪਾਕਿਸਤਾਨ ਨੂੰ ਪੰਜ ਵਿਕਟਾਂ ਨਾਲ ਹਰਾ ਦਿੱਤਾ। ਭਾਰਤੀ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਨੇ ਵਿਕਟਕੀਪਰ ਵਜੋਂ ਰਿਸ਼ਭ ਪੰਤ ਦੀ ਥਾਂ ਦਿਨੇਸ਼ ਕਾਰਤਿਕ ਨੂੰ ਟੀਮ ਵਿੱਚ ਸ਼ਾਮਲ ਕੀਤਾ। ਭਾਰਤੀ ਗੇਂਦਬਾਜ਼ਾਂ ਨੇ ਪਾਕਿਸਤਾਨ ਦੀ ਟੀਮ ਨੂੰ 19.5 ਓਵਰਾਂ ਵਿੱਚ 147 ਦੌੜਾਂ ’ਤੇ ਆਲ-ਆਊਟ ਕਰ ਦਿੱਤਾ। ਇਸ ਮਗਰੋਂ ਭਾਰਤੀ ਟੀਮ ਨੇ ਬੱਲੇਬਾਜ਼ੀ ਕਰਦਿਆਂ 19.4 ਓਵਰਾਂ ਵਿੱਚ ਪੰਜ ਵਿਕਟਾਂ ਗੁਆ ਕੇ 148 ਦੌੜਾਂ ਬਣਾਈਆਂ ਤੇ ਮੈਚ ਜਿੱਤ ਲਿਆ। ਪਾਕਿਸਤਾਨ ਦੀ ਟੀਮ ਤਰਫੋਂ ਕਪਤਾਨ ਬਾਬਰ ਆਜ਼ਮ ਨੇ 10 ਦੋੜਾਂ ਦਾ ਯੋਗਦਾਨ ਦਿੱਤਾ ਅਤੇ ਕਪਤਾਨ ਦੀ ਵਿਕਟ ਜਲਦੀ ਡਿੱਗਣ ਕਾਰਨ ਪਾਕਿਸਤਾਨ ਦੀ ਟੀਮ ਸਦਮੇ ਵਿੱਚੋਂ ਉਭਰ ਨਹੀਂ ਸਕੀ ਤੇ ਖਿਡਾਰੀ ਲਗਾਤਾਰ ਆਊਟ ਹੁੰਦੇ ਰਹੇ। ਟੀਮ ਲਈ ਮੁਹੰਮਦ ਰਿਜਵਾਨ ਨੇ ਸਭ ਤੋਂ ਵਧ 43 ਦੌੜਾਂ ਦਾ ਯੋਗਦਾਨ ਦਿੱਤਾ। ਟੀਮ ਇੰਡੀਆ ਦੇ ਖਿਡਾਰੀ ਭੁਵਨੇਸ਼ਵਰ ਕੁਮਾਰ ਨੇ ਪਾਕਿਸਤਾਨ ਟੀਮ ਦੇ ਚਾਰ ਤੇ ਹਾਰਦਿਕ ਪਾਂਡਿਆ ਨੇ ਤਿੰਨ ਖਿਡਾਰੀ ਆਊਟ ਕੀਤੇ।

 
Have something to say? Post your comment
ਹੋਰ ਖੇਡਾਂ ਖ਼ਬਰਾਂ
ਕੈਨੇਡਾ ਨੇ ਦੂਜੀ ਵਾਰ ਟੀ-20 ਵਿਸ਼ਵ ਕੱਪ ਲਈ ਕੀਤਾ ਕੁਆਲੀਫਾਈ ਫਲੋਰੀਡਾ ਪੈਂਥਰਜ਼ ਨੇ ਲਗਾਤਾਰ ਦੂਜੇ ਸਾਲ ਆਇਲਰਜ਼ ਨੂੰ ਹਰਾ ਕੇ ਸਟੈਨਲੀ ਕੱਪ ਜਿੱਤਿਆ ਤੈਰਾਕ ਮੈਕਿੰਟੋਸ਼ ਨੇ ਪੰਜ ਦਿਨਾਂ ਵਿੱਚ ਤੀਜਾ ਵਿਸ਼ਵ ਰਿਕਾਰਡ ਤੋੜਿਆ ਯੂਈਐੱਫਏ ਨੇਸ਼ਨਜ਼ ਲੀਗ ਦੇ ਫਾਈਨਲ `ਚ ਪੁਰਤਗਾਲ ਨੇ ਸਪੇਨ ਨੂੰ ਪੈਨਲਟੀ ਸ਼ੂਟਆਊਟ `ਚ ਹਰਾਇਆ ਇਰਾਨੀ ਤੇ ਪਾਓਲਿਨੀ ਨੇ ਫਰੈਂਚ ਓਪਨ ਦਾ ਮਹਿਲਾ ਡਬਲਜ਼ ਖਿਤਾਬ ਜਿੱਤਿਆ ਪੰਜ ਮੈਚਾਂ ਦੀ ਟੈਸਟ ਲੜੀ ਲਈ ਭਾਰਤੀ ਟੀਮ ਇੰਗਲੈਂਡ ਲਈ ਰਵਾਨਾ, ਪਹਿਲਾ ਮੈਚ 20 ਜੂਨ ਤੋਂ ਭਾਰਤ ਖ਼ਿਲਾਫ ਟੈਸਟ ਸੀਰੀਜ਼ ਲਈ ਇੰਗਲੈਂਡ ਟੀਮ ਦਾ ਹੋਇਆ ਐਲਾਨ ਅਲਕਾਰਾਜ਼, ਸਵਿਯਾਤੇਕ ਅਤੇ ਸਬਾਲੇਂਕਾ ਫ੍ਰੈਂਚ ਓਪਨ ਦੇ ਸੈਮੀਫਾਈਨਲ ’ਚ IPL: ਰਾਇਲ ਚੈਲੇਂਜਰਜ਼ ਬੰਗਲੂਰੂ ਨੇ ਪੰਜਾਬ ਕਿੰਗਜ਼ ਨੂੰ ਹਰਾਕੇ ਪਹਿਲਾ ਆਈਪੀਐੱਲ ਖਿਤਾਬ ਜਿੱਤਿਆ ਆਲਰਾਊਂਡਰ ਗਲੇਨ ਮੈਕਸਵੈੱਲ ਨੇ ਇੱਕ ਦਿਨਾ ਕ੍ਰਿਕਟ ਤੋਂ ਲਿਆ ਸੰਨਿਆਸ