Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਕੈਨੇਡਾ

ਸਸਕੈਚਵਨ ਵਿੱਚ ਵਾਪਰੀ ਛੁਰੇਬਾਜ਼ੀ ਦੀ ਘਟਨਾ ਉੱਤੇ ਟਰੂਡੋ ਨੇ ਪ੍ਰਗਟਾਇਆ ਦੁੱਖ

September 05, 2022 11:20 PM

ਸਸਕੈਚਵਨ, 5 ਸਤੰਬਰ (ਪੋਸਟ ਬਿਊਰੋ) : ਸਸਕੈਚਵਨ ਵਿੱਚ ਵਾਪਰੀ ਛੁਰੇਬਾਜ਼ੀ ਦੀ ਘਟਨਾ ਦੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਸਖ਼ਤ ਨਿਖੇਧੀ ਕੀਤੀ ਗਈ ਹੈ। ਉਨ੍ਹਾਂ ਆਖਿਆ ਕਿ ਇਹ ਘਟਨਾ ਦਿਲ ਦਹਿਲਾ ਦੇਣ ਵਾਲੀ ਸੀ। ਇਸ ਦੌਰਾਨ ਇੱਕ ਮਸ਼ਕੂਕ ਦੀ ਲਾਸ਼ ਮਿਲ ਚੁੱਕੀ ਹੈ ਤੇ ਦੂਜੇ ਦੀ ਭਾਲ ਕੀਤੀ ਜਾ ਰਹੀ ਹੈ।
ਸੋਮਵਾਰ ਨੂੰ ਓਟਵਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੂਡੋ ਨੇ ਆਖਿਆ ਕਿ ਇਸ ਘਟਨਾ ਵਿੱਚ ਆਪਣੇ ਪਿਆਰਿਆਂ ਤੇ ਨਜ਼ਦੀਕੀਆਂ ਨੂੰ ਗੰਵਾਉਣ ਵਾਲਿਆਂ ਦੀ ਦੁੱਖ ਦੀ ਘੜੀ ਵਿੱਚ ਉਹ ਵੀ ਸ਼ਾਮਲ ਹਨ।ਜਿਹੜੇ ਲੋਕ ਜ਼ਖ਼ਮੀ ਹੋਏ ਹਨ ਉਨ੍ਹਾਂ ਦੇ ਦਰਦ ਨੂੰ ਵੀ ਉਹ ਮਹਿਸੂਸ ਕਰ ਸਕਦੇ ਹਨ।ਇਸ ਤਰ੍ਹਾਂ ਦੀ ਜਾਂ ਕਿਸੇ ਵੀ ਤਰ੍ਹਾਂ ਦੀ ਹਿੰਸਾ ਦੀ ਸਾਡੇ ਦੇਸ਼ ਵਿੱਚ ਕੋਈ ਥਾਂ ਨਹੀਂ ਹੈ।ਉਨ੍ਹਾਂ ਸਾਰਿਆਂ ਨੂੰ ਸਾਵਧਾਨ ਰਹਿਣ ਤੇ ਅਧਿਕਾਰੀਆਂ ਤੋਂ ਮਿਲਣ ਵਾਲੀ ਅਪਡੇਟ ਵੱਲ ਧਿਆਨ ਦੇਣ ਲਈ ਆਖਿਆ।ਉਨ੍ਹਾਂ ਆਖਿਆ ਕਿ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੇਣ ਜਾਂ ਮਦਦ ਲਈ 911 ਉੱਤੇ ਕਾਲ ਕੀਤਾ ਜਾਵੇ।
ਜਿ਼ਕਰਯੋਗ ਹੈ ਕਿ ਛੁਰੇਬਾਜ਼ੀ ਦੀ ਇਹ ਘਟਨਾ ਐਤਵਾਰ ਨੂੰ ਸਸਕੈਚਵਨ ਦੇ ਜੇਮਜ਼ ਸਮਿੱਥ ਕ੍ਰੀ ਨੇਸ਼ਨ ਤੇ ਵੈਲਡਨ ਪਿੰਡ ਵਿੱਚ ਵਾਪਰੀ। ਇਸ ਵਿੱਚ ਛੁਰੇਬਾਜ਼ੀ ਰਾਹੀਂ ਦੋ ਮਸ਼ਕੂਕਾਂ ਨੇ 10 ਵਿਅਕਤੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਤੇ 18 ਹੋਰਨਾਂ ਨੂੰ ਜ਼ਖ਼ਮੀ ਕਰ ਦਿੱਤਾ। ਸੋਮਵਾਰ ਨੂੰ ਪੁਲਿਸ ਨੂੰ ਇੱਕ ਮਸ਼ਕੂਕ, 31 ਸਾਲਾ ਡੈਮੀਅਨ ਸੈਂਡਰਸਨ ਦੀ ਲਾਸ਼ ਜੇਮਜ਼ ਸਮਿੱਥ ਕ੍ਰੀ ਨੇਸ਼ਨ ਤੋਂ ਹੀ ਮਿਲੀ, ਜਦਕਿ ਦੂਜਾ ਮਸ਼ਕੂਕ 30 ਸਾਲਾ ਮਾਈਲਜ਼ ਸੈਂਡਰਸਨ ਅਜੇ ਵੀ ਫਰਾਰ ਹੈ। ਪੁਲਿਸ ਅਨੁਸਾਰ ਉਹ ਜ਼ਖ਼ਮੀ ਤੇ ਖਤਰਨਾਕ ਹੋ ਸਕਦਾ ਹੈ।
ਟਰੂਡੋ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਵੱਲੋਂ ਜੇਮਜ਼ ਸਮਿੱਥ ਕ੍ਰੀ ਨੇਸ਼ਨ ਦੇ ਅਧਿਕਾਰੀਆਂ ਤੇ ਸਸਕੈਚਵਨ ਦੇ ਪ੍ਰੀਮੀਅਰ ਸਕੌਟ ਮੋਅ ਨਾਲ ਗੱਲਬਾਤ ਕੀਤੀ ਗਈ ਹੈ।ਉਨ੍ਹਾਂ ਇਹ ਭਰੋਸਾ ਵੀ ਦਿਵਾਇਆ ਕਿ ਅਜਿਹੇ ਮੌਕੇ ਫੈਡਰਲ ਸਰਕਾਰ ਹਰ ਤਰ੍ਹਾਂ ਦੀ ਮਦਦ ਕਰਨ ਲਈ ਤਿਆਰ ਹੈ। ਇਸ ਘਟਨਾ ਤੋਂ ਬਾਅਦ ਓਟਵਾ ਵਿੱਚ ਪਾਰਲੀਆਮੈਂਟ ਹਿੱਲ ਦੇ ਪੀਸ ਟਾਵਰ ਤੇ ਸਸਕੈਚਵਨ ਵਿੱਚ ਸਥਿਤ ਫੈਡਰਲ ਬਿਲਡਿੰਗਾਂ ਉੱਤੇ ਝੰਡੇ ਅੱਧੇ ਝੁਕੇ ਰੱਖੇ ਜਾਣ ਦਾ ਟਰੂਡੋ ਵੱਲੋਂ ਐਲਾਨ ਕੀਤਾ ਗਿਆ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ ਅੱਜ ਵਿਆਜ਼ ਦਰਾਂ ਬਾਰੇ ਐਲਾਨ ਕਰੇਗਾ ਬੈਂਕ ਆਫ ਕੈਨੇਡਾ ਅਮੀਰ ਤੇ ਕਾਰਪੋਰੇਟ ਕੈਨੇਡਾ ਉੱਤੇ ਨਵੇਂ ਟੈਕਸ ਲਾਉਣ ਤੋਂ ਫਰੀਲੈਂਡ ਨੇ ਨਹੀਂ ਕੀਤਾ ਇਨਕਾਰ