Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਸਸਕੈਚਵਨ ਵਿੱਚ 11 ਲੋਕਾਂ ਦੀ ਜਾਨ ਲੈਣ ਵਾਲੇ ਦੂਜੇ ਮਸ਼ਕੂਕ ਦੀ ਗ੍ਰਿਫਤਾਰੀ ਪਿੱਛੋਂ ਹੋਈ ਮੌਤ

September 08, 2022 12:33 AM

ਸਸਕੈਚਵਨ, 7 ਸਤੰਬਰ (ਪੋਸਟ ਬਿਊਰੋ) : ਸਸਕੈਚਵਨ ਵਿੱਚ ਛੁਰੇਬਾਜ਼ੀ ਕਰਕੇ 11 ਲੋਕਾਂ ਨੂੰ ਮੌਤ ਦੇ ਘਾਟ ਉਤਾਰਨ ਤੇ 19 ਹੋਰਨਾਂ ਨੂੰ ਜ਼ਖ਼ਮੀ ਕਰਨ ਵਾਲੇ ਮਸ਼ਕੂਕ ਦੀ ਗ੍ਰਿਫਤਾਰੀ ਤੋਂ ਬਾਅਦ ਮੌਤ ਹੋ ਗਈ। 30 ਸਾਲਾ ਮੁੱਖ ਮਸ਼ਕੂਕ ਮਾਈਲਜ਼ ਸੈਂਡਰਸਨ ਨੂੰ ਬੁੱਧਵਾਰ ਦੁਪਹਿਰ ਨੂੰ ਆਰਸੀਐਮਪੀ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ ਸੀ।
ਆਰਸੀਐਮਪੀ ਦੀ ਅਸਿਸਟੈਂਟ ਕਮਿਸ਼ਨਰ ਰੌਂਡਾ ਬਲੈਕਮੋਰ ਨੇ ਦੱਸਿਆ ਕਿ ਗ੍ਰਿਫਤਾਰੀ ਤੋਂ ਕੁੱਝ ਦੇਰ ਬਾਅਦ ਹੀ ਸੈਂਡਰਸਨ ਨੂੰ ਮੈਡੀਕਲ ਪ੍ਰੌਬਲਮ ਹੋ ਗਈ ਤੇ ਪੈਰਾਮੈਡਿਕਸ ਵੱਲੋਂ ਉਸ ਨੂੰ ਫੌਰਨ ਹਸਪਤਾਲ ਪਹੁੰਚਾ ਦਿੱਤਾ ਗਿਆ।ਬੁੱਧਵਾਰ ਸ਼ਾਮ ਨੂੰ ਰੇਜਾਈਨਾ ਵਿੱਚ ਨਿਊਜ਼ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਲੈਕਮੋਰ ਨੇ ਆਖਿਆ ਕਿ ਹਸਪਤਾਲ ਵਿੱਚ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਪੈਰਾਮੈਡਿਕਸ ਦੇ ਆਉਣ ਤੋਂ ਪਹਿਲਾਂ ਮਾਊਂਟੀਜ਼ ਵੱਲੋਂ ਉਸ ਨੂੰ ਮੌਕੇ ਉੱਤੇ ਹੀ ਮੈਡੀਕਲ ਸਹਾਇਤਾ ਮੁਹੱਈਆ ਕਰਵਾਈ ਗਈ।
ਜਾਣਕਾਰ ਸੂਤਰ ਨੇ ਦੱਸਿਆ ਕਿ ਸੈਂਡਰਸਨ ਦੀ ਮੌਤ ਉਸ ਦੇ ਪਹਿਲਾਂ ਤੋਂ ਹੀ ਜ਼ਖ਼ਮੀ ਹੋਣ ਕਾਰਨ ਹੋਈ। ਬਲੈਕਮੋਰ ਨੇ ਆਖਿਆ ਕਿ ਉਹ ਸੈਂਡਰਸਨ ਦੀ ਮੌਤ ਸਬੰਧੀ ਹੋਰ ਜਾਣਕਾਰੀ ਨਹੀਂ ਦੇ ਸਕਦੀ ਕਿਉਂਕਿ ਅਜੇ ਤੱਕ ਲਾਸ਼ ਦਾ ਪੋਸਟਮਾਰਟਮ ਨਹੀਂ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸੈਂਡਰਸਨ ਬੁੱਧਵਾਰ ਨੂੰ 3:30 ਵਜੇ ਰੌਸਦਰਨ, ਸਸਕੈਚਵਨ ਨੇੜੇ ਮਿਲਿਆ। ਇਸ ਸਬੰਧ ਵਿੱਚ ਐਤਵਾਰ ਸਵੇਰ ਤੋਂ ਹੀ ਐਲਰਟ ਜਾਰੀ ਕੀਤਾ ਗਿਆ ਸੀ।
ਪੁਲਿਸ ਨੂੰ ਕਿਸੇ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਕਿ ਇੱਕ ਵਿਅਕਤੀ ਨੂੰ ਚਾਕੂ ਦੇ ਨਾਲ ਵਾਕਾਅ, ਸਸਕੈਚਵਨ ਨੇੜੇ ਵੇਖਿਆ ਗਿਆ ਹੈ। ਇਹ ਵੀ ਦੱਸਿਆ ਗਿਆ ਕਿ ਇਹ ਵਿਅਕਤੀ ਚੋਰੀ ਦੀ ਚਿੱਟੇ ਰੰਗ ਦੀ 2008 ਮਾਡਲ ਦੀ ਸੈ਼ਵਰਲੇ ਐਵਲਾਂਸ਼ ਵਿੱਚ ਟਰੈਵਲ ਕਰ ਰਿਹਾ ਸੀ।ਗ੍ਰਿਫਤਾਰੀ ਤੋਂ ਕੁੱਝ ਦੇਰ ਬਾਅਦ ਹੀ ਸੋਸ਼ਲ ਮੀਡੀਆ ਉੱਤੇ ਸਾਂਝੀ ਕੀਤੀ ਗਈ ਇੱਕ ਵੀਡੀਓ ਵਿੱਚ ਹਾਈਵੇਅ 11 ਉੱਤੇ ਇੱਕ ਖੱਡ ਵਿੱਚ ਚਿੱਟੇ ਰੰਗ ਦਾ ਟਰੱਕ ਨਜ਼ਰ ਆ ਰਿਹਾ ਹੈ ਤੇ ਉਸ ਨੂੰ ਸਾਰੇ ਪਾਸਿਆਂ ਤੋਂ ਆਰਸੀਐਮਪੀ ਕਰੂਜ਼ਰਜ਼ ਵੱਲੋਂ ਘੇਰਾ ਪਾਇਆ ਗਿਆ ਹੈ ਤੇ ਇੱਕ ਹੈਲੀਕਾਪਟਰ ਵੀ ਉੱਪਰ ਘੁੰਮਦਾ ਨਜ਼ਰ ਆ ਰਿਹਾ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ