Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਕੈਨੇਡਾ

ਬੈਂਕ ਆਫ ਕੈਨੇਡਾ ਨੇ ਵਿਆਜ਼ ਦਰਾਂ ਵਿੱਚ ਮੁੜ ਕੀਤਾ ਵਾਧਾ

September 08, 2022 12:40 AM

ਓਟਵਾ, 7 ਸਤੰਬਰ (ਪੋਸਟ ਬਿਊਰੋ) : ਬੈਂਕ ਆਫ ਕੈਨੇਡਾ ਵੱਲੋਂ ਵਿਆਜ਼ ਦਰਾਂ ਵਿੱਚ 75 ਬੇਸਿਸ ਅੰਕਾਂ ਦਾ ਵਾਧਾ ਕੀਤਾ ਗਿਆ ਹੈ। ਇਸ ਨਾਲ ਬੈਂਕ ਦਾ ਪਾਲਿਸੀ ਰੇਟ 2·5 ਫੀ ਸਦੀ ਤੋਂ ਵੱਧ ਕੇ 3·25 ਫੀ ਸਦੀ ਹੋ ਗਿਆ ਹੈ। ਮਾਰਚ ਤੋਂ ਲੈ ਕੇ ਹੁਣ ਤੱਕ ਬੈਂਕ ਆਪਣੇ ਪਾਲਿਸੀ ਰੇਟ ਵਿੱਚ 300 ਬੇਸਿਸ ਅੰਕਾਂ ਦਾ ਵਾਧਾ ਕਰ ਚੁੱਕਿਆ ਹੈ। ਮਹਿੰਗਾਈ ਦਰ ਨੂੰ ਦੋ ਫੀ ਸਦੀ ਦੇ ਟੀਚੇ ਤੱਕ ਲਿਆਉਣ ਲਈ ਬੈਂਕ ਵੱਲੋਂ ਇਹ ਕੋਸਿ਼ਸ਼ ਕੀਤੀ ਜਾ ਰਹੀ ਹੈ।
ਗਲੋਬਲ ਪੱਧਰ ਉੱਤੇ ਮਹਿੰਗਾਈ ਵਿੱਚ ਹੋ ਰਹੇ ਵਾਧੇ ਲਈ ਬੈਂਕ ਰੂਸ ਵੱਲੋਂ ਯੂਕਰੇਨ ਉੱਤੇ ਮੜ੍ਹੀ ਗਈ ਜੰਗ, ਚੀਨ ਵਿੱਚ ਕੋਵਿਡ-19 ਲਾਕਡਾਊਨਜ਼ ਤੇ ਹੋਰ ਵਸਤਾਂ ਦੀਆਂ ਅਸਥਿਰ ਕੀਮਤਾਂ ਨੂੰ ਜਿ਼ੰਮੇਵਾਰ ਮੰਨਦਾ ਹੈ। ਜੁਲਾਈ ਵਿੱਚ ਸਟੈਟੇਸਟਿਕਸ ਕੈਨੇਡਾ ਵੱਲੋਂ ਰਿਪੋਰਟ ਕੀਤੀ ਗਈ ਮਹਿੰਗਾਈ 7·6 ਫੀ ਸਦੀ ਸੀ, ਜੋ ਕਿ ਜੂਨ ਵਿੱਚ 8·1 ਫੀ ਸਦੀ ਉੱਤੇ ਪਹੁੰਚ ਚੁੱਕੀ ਦਰ ਨਾਲੋਂ ਘੱਟ ਸੀ।ਮਹਿੰਗਾਈ ਵਿੱਚ ਇਹ ਕਮੀ ਗੈਸ ਦੀਆਂ ਕੀਮਤਾਂ ਵਿੱਚ ਆਈ ਗਿਰਾਵਟ ਸਦਕਾ ਆਈ ਦੱਸੀ ਗਈ ਜਦਕਿ ਖਾਣੇ ਤੇ ਸੇਵਾਵਾਂ ਦੀਆਂ ਕੀਮਤਾਂ ਵਿੱਚ ਵਾਧਾ ਜਾਰੀ ਰਿਹਾ।
ਇਸ ਦੌਰਾਨ ਬੈਂਕ ਆਫ ਕੈਨੇਡਾ ਨੇ ਆਖਿਆ ਕਿ ਮਹਿੰਗਾਈ ਵਿੱਚ ਇਹ ਵਾਧਾ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਨਾਲ ਵੱਧ ਰਹੀਆਂ ਕੀਮਤਾਂ ਦੀ ਸਥਿਤੀ ਮਜ਼ਬੂਤ ਹੋਣ ਦਾ ਖਦਸ਼ਾ ਵੀ ਬਣਿਆ ਹੋਇਆ ਹੈ।ਬੈਂਕ ਨੇ ਮਹਿੰਗਾਈ ਨੂੰ ਹੋਰ ਹੇਠਾਂ ਆਪਣੇ ਦੋ ਫੀ ਸਦੀ ਦੇ ਟੀਚੇ ਤੱਕ ਲਿਆਉਣ ਲਈ ਆਉਣ ਵਾਲੇ ਦਿਨਾਂ ਵਿੱਚ ਪਾਲਿਸੀ ਰੇਟ ਵਿੱਚ ਹੋਰ ਵਾਧਾ ਹੋ ਸਕਦਾ ਹੈ।ਯੂਨੀਵਰਸਿਟੀ ਆਫ ਓਟਵਾ ਵਿੱਚ ਇੰਸਟੀਚਿਊਟ ਆਫ ਫਿਸਕਲ ਸਟੱਡੀਜ਼ ਤੇ ਡੈਮੋਕ੍ਰੈਸੀ ਦੇ ਪ੍ਰੈਜ਼ੀਡੈਂਟ ਤੇ ਸੀਈਓ ਕੈਵਿਨ ਪੇਜ ਨੇ ਆਖਿਆ ਕਿ ਬੈਂਕ ਨੇ ਅਗਾਂਹ ਵੀ ਵਿਆਜ਼ ਦਰਾਂ ਵਿੱਚ ਵਾਧਾ ਕਰਨ ਲਈ ਪਹਿਲਾਂ ਹੀ ਰਾਹ ਪੱਧਰਾ ਕਰ ਲਿਆ ਹੈ। ਉਨ੍ਹਾਂ ਆਖਿਆ ਕਿ ਸੰਭਾਵੀ ਤੌਰ ਉੱਤੇ ਬੈਂਕ ਆਪਣੀ ਪਾਲਿਸੀ ਦਰ 4 ਫੀ ਸਦੀ ਤੱਕ ਲਿਆਵੇਗਾ।
ਵੈਨਕੂਵਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਪ੍ਰਧਾਨ ਮੰਤਰੀ ਤੇ ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਨੇ ਆਖਿਆ ਕਿ ਸਰਕਾਰ ਸੰਤੁਲਿਤ ਤੇ ਸਾਵਧਾਨੀ ਵਾਲੀ ਪਹੁੰਚ ਅਪਨਾਉਣਾ ਚਾਹੁੰਦੀ ਹੈ,ਜਿਵੇਂ ਕਿ ਅਸੀਂ ਹੁਣ ਤੱਕ ਕਰਦੇ ਆਏ ਹਾਂ। ਇੱਥੇ ਸਾਰੇ ਫੈਡਰਲ ਕੈਬਨਿਟ ਮੰਤਰੀ ਰਟਰੀਟ ਲਈ ਇੱਕਠੇ ਹੋਏ ਹਨ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ ਅੱਜ ਵਿਆਜ਼ ਦਰਾਂ ਬਾਰੇ ਐਲਾਨ ਕਰੇਗਾ ਬੈਂਕ ਆਫ ਕੈਨੇਡਾ ਅਮੀਰ ਤੇ ਕਾਰਪੋਰੇਟ ਕੈਨੇਡਾ ਉੱਤੇ ਨਵੇਂ ਟੈਕਸ ਲਾਉਣ ਤੋਂ ਫਰੀਲੈਂਡ ਨੇ ਨਹੀਂ ਕੀਤਾ ਇਨਕਾਰ