Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਕੈਨੇਡਾ

ਜੀਐਸਟੀ ਛੋਟ ਵਿੱਚ ਵਾਧਾ ਕਰਨ ਦੀ ਤਿਆਰੀ ਕਰ ਰਹੀ ਹੈ ਲਿਬਰਲ ਸਰਕਾਰ

September 08, 2022 09:29 AM

ਵੈਨਕੂਵਰ, 8 ਸਤੰਬਰ (ਪੋਸਟ ਬਿਊਰੋ) : ਘੱਟ ਆਮਦਨ ਵਾਲੇ ਕੈਨੇਡੀਅਨਾਂ ਨੂੰ ਫੈਡਰਲ ਸਰਕਾਰ ਵੱਲੋਂ ਮਹਿੰਗਾਈ ਦੀ ਮਾਰ ਤੋਂ ਥੋੜ੍ਹੀ ਰਾਹਤ ਦੇਣ ਦਾ ਫੈਸਲਾ ਕੀਤਾ ਗਿਆ ਹੈ। ਫੈਡਰਲ ਸਰਕਾਰ ਵੱਲੋਂ ਆਰਜ਼ੀ ਤੌਰ ਉੱਤੇ ਜੀਐਸਟੀ ਛੋਟ ਵਾਲੇ ਚੈੱਕਾਂ ਦੀ ਰਕਮ ਵਿੱਚ ਵਾਧਾ ਕੀਤਾ ਜਾ ਰਿਹਾ ਹੈ।
ਅੱਜ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਵੈਨਕੂਵਰ ਵਿੱਚ ਲਿਬਰਲ ਕੈਬਨਿਟ ਰਟਰੀਟ ਵਿੱਚ ਕਿਫਾਇਤੀਪਣ ਨੂੰ ਸੰਬੋਧਨ ਕਰਨ ਲਈ ਤਿੰਨ ਨੁਕਾਤੀ ਯੋਜਨਾ ਦਾ ਐਲਾਨ ਕੀਤਾ ਜਾਵੇਗਾ।ਪਾਰਲੀਆਮੈਂਟ ਦੇ ਸਾਲ ਦੇ ਅੰਤ ਵਿੱਚ ਹੋਣ ਵਾਲੇ ਸੈਸ਼ਨ ਤੋਂ ਪਹਿਲਾਂ ਕੈਬਨਿਟ ਮੰਤਰੀ ਇੱਥੇ ਇੱਕਠੇ ਹੋਏ ਹਨ। ਇਨ੍ਹਾਂ ਕੈਬਨਿਟ ਮੰਤਰੀਆਂ ਵੱਲੋਂ ਅਰਥਚਾਰੇ ਤੇ ਰਹਿਣੀ-ਸਹਿਣੀ ਉੱਤੇ ਆਉਣ ਵਾਲੇ ਖਰਚੇ ਦੇ ਸਬੰਧ ਵਿੱਚ ਮੁੱਖ ਤੌਰ ਉੱਤੇ ਚਰਚਾ ਕੀਤੀ ਜਾਵੇਗੀ।
ਇਸ ਯੋਜਨਾ ਤੋਂ ਜਾਣੂ ਦੋ ਫੈਡਰਲ ਸੂਤਰਾਂ ਨੇ ਦੱਸਿਆ ਕਿ ਆਉਣ ਵਾਲੇ ਛੇ ਮਹੀਨਿਆਂ ਲਈ ਜੀਐਸਟੀ ਅਦਾਇਗੀਆਂ ਨੂੰ ਦੁੱਗਣਾ ਕੀਤਾ ਜਾਵੇਗਾ। ਇਸ ਨਾਲ ਆਪਣਾ ਕਿਰਾਇਆ ਦੇਣ ਲਈ ਸੰਘਰਸ਼ ਕਰ ਰਹੇ ਕੈਨੇਡੀਅਨਾਂ ਨੂੰ ਥੋੜ੍ਹੀ ਮਦਦ ਮਿਲੇਗੀ ਤੇ ਇਸ ਦੌਰਾਨ ਨੈਸ਼ਨਲ ਡੈਂਟਲ ਕੇਅਰ ਪ੍ਰੋਗਰਾਮ ਵੱਲ ਪਹਿਲਾ ਕਦਮ ਵੀ ਵਧਾਇਆ ਜਾਵੇਗਾ। ਜਿ਼ਕਰਯੋਗ ਹੈ ਕਿ ਐਨਡੀਪੀ ਦੀਆਂ ਇਹੋ ਦੋ ਮੁੱਖ ਮੰਗਾਂ ਸਨ ਜਿਹੜੀਆਂ ਲਿਬਰਲਾਂ ਨਾਲ ਕੀਤੇ ਗਏ ਸਮਝੌਤੇ ਸਮੇਂ ਉਨ੍ਹਾਂ ਵੱਲੋਂ ਕੀਤੀਆਂ ਗਈਆਂ ਸਨ।
ਐਨਡੀਪੀ ਆਗੂ ਜਗਮੀਤ ਸਿੰਘ ਨੇ ਇਹ ਸਪਸ਼ਟ ਕਰ ਦਿੱਤਾ ਸੀ ਕਿ ਉਨ੍ਹਾਂ ਦੇ ਤਰਜੀਹੀ ਮੁੱਦਿਆਂ ਦਾ ਜੇ ਲਿਬਰਲਾਂ ਵੱਲੋਂ ਖਿਆਲ ਨਹੀਂ ਰੱਖਿਆ ਜਾਵੇਗਾ ਤਾਂ ਦੋਵਾਂ ਪਾਰਟੀਆਂ ਦਰਮਿਆਨ ਕੀਤਾ ਗਿਆ ਸਮਝੌਤਾ ਖ਼ਤਮ ਹੋ ਜਾਵੇਗਾ। ਕੈਨੇਡਾ ਚਾਈਲਡ ਬੈਨੇਫਿਟ ਨੂੰ ਸਰਕਾਰ ਵੱਲੋਂ ਅੱਜ ਐਲਾਨੀ ਜਾਣ ਵਾਲੀ ਯੋਜਨਾ ਵਿੱਚ ਸ਼ਾਮਲ ਕੀਤੇ ਜਾਣ ਦੀ ਕੋਈ ਸੰਭਾਵਨਾ ਨਹੀਂ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ