Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਕੈਨੇਡਾ

ਅਫੋਰਡੇਬਿਲਿਟੀ ਪੈਕੇਜ ਲਈ ਟਰੂਡੋ ਨੇ ਜਲਦ ਹੀ ਬਿੱਲ ਪਾਰਲੀਆਮੈਂਟ ਵਿੱਚ ਪੇਸ਼ ਕਰਨ ਦਾ ਕੀਤਾ ਵਾਅਦਾ

September 14, 2022 12:18 AM

ਓਟਵਾ, 13 ਸਤੰਬਰ (ਪੋਸਟ ਬਿਊਰੋ) : ਅਫੋਰਡੇਬਿਲਿਟੀ (ਸਮਰੱਥਾ) ਦੇ ਮੁੱਦੇ ਉੱਤੇ ਲਿਬਰਲਾਂ ਵੱਲੋਂ ਜਿਸ ਤਰ੍ਹਾਂ ਕੰਮ ਕੀਤਾ ਜਾ ਰਿਹਾ ਹੈ ਉਸ ਦਾ ਖੁਲਾਸਾ ਕਰਦਿਆਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨੈਸ਼ਨਲ ਡੈਂਟਲ ਕੇਅਰ ਪਲੈਨ ਦੇ ਪਹਿਲੇ ਪੜਾਅ ਨੂੰ ਲਾਗੂ ਕਰਨ, ਕਿਰਾਏਦਾਰਾਂ ਲਈ ਹਾਊਸਿੰਗ ਬੈਨੇਫਿਟ ਤੇ ਫੈਡਰਲ ਜੀਐਸਟੀ ਛੋਟ ਨੂੰ ਦੁੱਗਣਾ ਕਰਨ ਲਈ ਬਿੱਲ ਪਾਰਲੀਆਮੈਂਟ ਵਿੱਚ ਪੇਸ਼ ਕਰਨ ਦਾ ਵਾਅਦਾ ਕੀਤਾ।
ਮੰਗਲਵਾਰ ਨੂੰ ਨਿਊ ਬਰੰਜ਼ਵਿੱਕ ਵਿੱਚ ਲਿਬਰਲ ਕਾਕਸ ਦੇ ਰਟਰੀਟ ਸਮਾਰੋਹ ਦੌਰਾਨ ਪ੍ਰਧਾਨ ਮੰਤਰੀ ਟਰੂਡੋ ਨੇ ਘੱਟ ਆਮਦਨ ਵਾਲੇ ਪਰਿਵਾਰਾਂ ਲਈ ਤਿੰਨ ਨੁਕਾਤੀ ਯੋਜਨਾ ਦਾ ਐਲਾਨ ਕੀਤਾ। ਮਹਾਰਾਣੀ ਐਲਿਜ਼ਾਬੈੱਥ ਦੀ ਮੌਤ ਕਾਰਨ ਪਿਛਲੇ ਹਫਤੇ ਇਸ ਪਲੈਨ ਦੇ ਐਲਾਨ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ। ਜਿ਼ਕਰਯੋਗ ਹੈ ਕਿ ਐਨਡੀਪੀ ਨਾਲ ਹੋਏ ਸਮਝੌਤੇ ਤਹਿਤ ਸਰਕਾਰ ਇਹ ਸਾਲ ਮੁੱਕਣ ਤੋਂ ਪਹਿਲਾਂ ਪਹਿਲਾਂ ਇਸ ਤਰ੍ਹਾਂ ਦੇ ਪਲੈਨ ਨੂੰ ਅਮਲੀ ਜਾਮਾ ਪਹਿਨਾਉਣਾ ਚਾਹੁੰਦੀ ਸੀ।
ਉਨ੍ਹਾਂ ਆਖਿਆ ਕਿ ਇਹ ਮਾਪਦੰਡ ਮੱਧ ਵਰਗੀ ਤੇ ਮਿਹਨਤਕਸ਼ ਲੋਕਾਂ ਲਈ ਲਿਆਂਦੇ ਜਾ ਰਹੇ ਹਨ ਜਦਕਿ ਆਰਥਿਕ ਪੱਖ ਦੀ ਜਿ਼ੰਮੇਵਾਰੀ ਨਿਭਾਉਣੀ ਅਸੀਂ ਜਾਰੀ ਰੱਖਾਂਗੇ।ਉਨ੍ਹਾਂ ਆਖਿਆ ਕਿ ਪਾਰਲੀਆਮੈਂਟ ਦੀ ਕਾਰਵਾਈ ਜਦੋਂ ਸ਼ੁਰੂ ਹੋਵੇਗੀ ਉਦੋਂ ਸੱਭ ਤੋਂ ਪਹਿਲਾਂ ਇਹੋ ਬਿੱਲ ਪੇਸ਼ ਕੀਤਾ ਜਾਵੇਗਾ।
ਮੰਗਲਵਾਰ ਦੁਪਹਿਰ ਨੂੰ ਐਨਡੀਪੀ ਆਗੂ ਜਗਮੀਤ ਸਿੰਘ ਨੇ ਇਸ ਪਲੈਨ ਦਾ ਕ੍ਰੈਡਿਟ ਆਪ ਲੈਂਦਿਆਂ ਆਖਿਆ ਕਿ ਜੇ ਸਾਰਾ ਕੁੱਝ ਲਿਬਰਲਾਂ ਦੇ ਸਹਾਰੇ ਛੱਡ ਦਿੱਤਾ ਜਾਂਦਾ ਤਾਂ ਉਨ੍ਹਾਂ ਵੱਲੋਂ ਇਸ ਪਾਸੇ ਗੰਭੀਰਤਾ ਨਾਲ ਕੁੱਝ ਨਹੀਂ ਸੀ ਕੀਤਾ ਜਾਣਾ। ਇਹ ਸੱਭ ਅਸੀਂ ਪਿੱਛੇ ਪੈ ਪੈ ਕੇ ਕਰਵਾਇਆ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ ਅੱਜ ਵਿਆਜ਼ ਦਰਾਂ ਬਾਰੇ ਐਲਾਨ ਕਰੇਗਾ ਬੈਂਕ ਆਫ ਕੈਨੇਡਾ ਅਮੀਰ ਤੇ ਕਾਰਪੋਰੇਟ ਕੈਨੇਡਾ ਉੱਤੇ ਨਵੇਂ ਟੈਕਸ ਲਾਉਣ ਤੋਂ ਫਰੀਲੈਂਡ ਨੇ ਨਹੀਂ ਕੀਤਾ ਇਨਕਾਰ ਕੈਨੇਡਾ ਦੀ ਏਆਈ ਸਮਰੱਥਾ ਵਧਾਉਣ ਲਈ ਲਿਬਰਲ ਸਰਕਾਰ ਖਰਚੇਗੀ 2·4 ਬਿਲੀਅਨ ਡਾਲਰ ਲਿਬਰਲਾਂ ਉੱਤੇ ਕੰਜ਼ਰਵੇਟਿਵਾਂ ਦੀ ਲੀਡ ਘਟੀ, ਐਨਡੀਪੀ ਦੇ ਸਮਰਥਨ ਵਿੱਚ ਆਈ ਗਿਰਾਵਟ : ਨੈਨੋਜ਼ ਨੈਕਸਸ ਦੀ ਐਪਲੀਕੇਸ਼ਨ ਫੀਸ 50 ਡਾਲਰ ਦੀ ਥਾਂ ਹੋਵੇਗੀ 120 ਡਾਲਰ