Welcome to Canadian Punjabi Post
Follow us on

03

July 2025
 
ਕੈਨੇਡਾ

ਮਹਾਰਾਣੀ ਐਲਿਜ਼ਾਬੈੱਥ ਦੀ ਮੌਤ ਦਾ ਸੋਗ ਮਨਾਉਣ ਲਈ 19 ਸਤੰਬਰ ਨੂੰ ਹੋਵੇਗੀ ਫੈਡਰਲ ਛੁੱਟੀ

September 14, 2022 12:20 AM

ਓਟਵਾ, 13 ਸਤੰਬਰ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ 19 ਸਤੰਬਰ, ਜਿਸ ਦਿਨ ਮਹਾਰਾਣੀ ਐਲਿਜ਼ਾਬੈੱਥ ਦੋਇਮ ਦੀਆਂ ਅੰਤਿਮ ਰਸਮਾਂ ਨਿਭਾਈਆਂ ਜਾਣਗੀਆਂ, ਨੂੰ ਫੈਡਰਲ ਛੁੱਟੀ ਤੇ ਸੋਗ ਲਈ ਕੌਮੀ ਦਿਵਸ ਐਲਾਨਿਆ ਗਿਆ ਹੈ।
ਇੱਥੇ ਦੱਸਣਾ ਬਣਦਾ ਹੈ ਕਿ ਫੈਡਰਲ ਛੁੱਟੀ ਫੈਡਰਲ ਕਰਮਚਾਰੀਆਂ ਲਈ ਹੁੰਦੀ ਹੈ ਪਰ ਬਾਕੀ ਰਹਿੰਦੇ ਵਰਕਰਜ਼ ਲਈ ਛੁੱਟੀ ਦਾ ਐਲਾਨ ਕਰਨਾ ਜਾਂ ਨਾ ਕਰਨਾ ਪ੍ਰੋਵਿੰਸ਼ੀਅਲ ਤੇ ਟੈਰੇਟੋਰੀਅਲ ਸਰਕਾਰਾਂ ਦੀ ਜਿ਼ੰਮੇਵਾਰੀ ਹੁੰਦੀ ਹੈ।ਲੇਬਰ ਮੰਤਰੀ ਦੇ ਆਫਿਸ ਵੱਲੋਂ ਸਪਸ਼ਟ ਕੀਤਾ ਗਿਆ ਹੈ ਕਿ ਫੈਡਰਲ ਪੱਧਰ ਉੱਤੇ ਨਿਯੰਤਰਿਤ ਪ੍ਰਾਈਵੇਟ ਕੰਪਨੀਆਂ, ਜਿਵੇਂ ਕਿ ਏਅਰਲਾਈਨਜ਼ ਜਾਂ ਟੈਲੀਕਾਮਜ਼, ਨੂੰ ਆਪਣੇ ਕਰਮਚਾਰੀਆਂ ਨੂੰ ਛੁੱਟੀ ਦੇਣ ਲਈ ਹੱਲਾਸ਼ੇਰੀ ਦਿੱਤੀ ਜਾਂਦੀ ਹੈ ਪਰ ਇਹ ਲਾਜ਼ਮੀ ਨਹੀਂ ਹੈ।
ਟਰੂਡੋ ਨੇ ਆਖਿਆ ਕਿ ਹੋਰਨਾਂ ਸਾਰਿਆਂ ਲਈ ਉਨ੍ਹਾਂ ਦੀ ਸਰਕਾਰ ਪ੍ਰੋਵਿੰਸਾਂ ਤੇ ਟੈਰੇਟਰੀਜ਼ ਨਾਲ ਤਾਲਮੇਲ ਕਰ ਰਹੀ ਹੈ।ਮੰਗਲਵਾਰ ਸਵੇਰੇ ਨਿਊ ਬਰੰਜ਼ਵਿੱਕ ਵਿੱਚ ਮਹਿੰਗਾਈ ਸਬੰਧੀ ਆਪਣੀ ਯੋਜਨਾ ਦਾ ਖੁਲਾਸਾ ਕਰਦਿਆਂ ਟਰੂਡੋ ਨੇ ਆਖਿਆ ਕਿ ਅਸੀਂ ਸੋਮਵਾਰ ਨੂੰ ਫੈਡਰਲ ਛੁੱਟੀ ਕਰਨ ਦਾ ਮਨ ਬਣਾਇਆ ਹੈ। ਪਰ ਅਜੇ ਵੀ ਕੁੱਝ ਵੇਰਵਿਆਂ ਉੱਤੇ ਕੰਮ ਕੀਤਾ ਜਾਣਾ ਬਾਕੀ ਹੈ।ਇਸ ਤੋਂ ਪਹਿਲਾਂ ਸ਼ਨਿੱਚਰਵਾਰ ਨੂੰ ਬ੍ਰਿਟਿਸ਼ ਅਧਿਕਾਰੀ ਵੀ ਐਲਾਨ ਕਰ ਚੁੱਕੇ ਹਨ ਕਿ 19 ਸਤੰਬਰ ਨੂੰ ਮਹਾਰਾਣੀ ਨੂੰ ਵੈਸਟਮਿੰਸਟਰ ਐਬੇ ਵਿਖੇ ਅੰਤਿਮ ਵਿਦਾਇਗੀ ਦਿੱਤੀ ਜਾਵੇਗੀ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ