Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਭਾਰਤ

ਗੋਆ ਵਿਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਅੱਠ ਕਾਂਗਰਸੀ ਵਿਧਾਇਕ ਭਾਜਪਾ ਵਿਚ ਹੋਏ ਸ਼ਾਮਿਲ

September 14, 2022 04:33 AM

ਚੰਡੀਗੜ੍ਹ 14 ਸਤੰਬਰ (ਪੋਸਟ ਬਿਊਰੋ): ਕਾਂਗਰਸ ਪਾਰਟੀ ਆਪਣੇ ਬੁਰੇ ਦੌਰ ਵਿਚੋਂ ਗੁਜ਼ਰ ਰਹੀ ਹੈ। ਇਸਦੇ ਨਾਲ ਹੀ ਗੋਆ ਵਿਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਦਿਗੰਬਰ ਕਾਮਤ ਅਤੇ ਵਿਰੋਧੀ ਧਿਰ ਦੇ ਆਗੂ ਮਾਈਕਲ ਲੋਬੋ ਸਮੇਤ ਅੱਠ ਕਾਂਗਰਸੀ ਵਿਧਾਇਕ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਕਾਂਗਰਸ ਕੋਲ ਹੁਣ ਸਿਰਫ਼ ਤਿੰਨ ਵਿਧਾਇਕ ਰਹਿ ਗਏ ਹਨ।
ਦਰਅਸਲ, ਗੋਆ ਵਿੱਚ 40 ਵਿਧਾਨ ਸਭਾ ਸੀਟਾਂ ਹਨ ਅਤੇ ਇਸ ਸਾਲ ਫਰਵਰੀ ਵਿੱਚ ਚੋਣਾਂ ਹੋਈਆਂ ਸਨ। ਸੂਬੇ 'ਚ ਭਾਜਪਾ ਗਠਜੋੜ ਦੇ 25 ਵਿਧਾਇਕ ਹਨ, ਜਦਕਿ ਕਾਂਗਰਸ ਦੇ 11 ਵਿਧਾਇਕ ਹਨ। ਜਿਸ 'ਚੋਂ ਹੁਣ ਭਾਜਪਾ ਨੇ ਦਾਅਵਾ ਕੀਤਾ ਹੈ ਕਿ 11 'ਚੋਂ 8 ਭਾਜਪਾ 'ਚ ਸ਼ਾਮਲ ਹੋਣਗੇ।
ਵਿਰੋਧੀ ਧਿਰ ਦੇ ਨੇਤਾ ਮਾਈਕਲ ਲੋਬੋ ਨੇ ਅੱਜ ਕਾਂਗਰਸ ਵਿਧਾਇਕ ਦਲ ਦੀ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਕਾਂਗਰਸ ਵਿਧਾਇਕ ਦਲ ਦਾ ਭਾਜਪਾ ਵਿੱਚ ਰਲੇਵਾਂ ਕਰਨ ਦਾ ਫੈਸਲਾ ਲਿਆ ਗਿਆ। ਇਸ ਤੋਂ ਬਾਅਦ ਇਨ੍ਹਾਂ ਵਿਧਾਇਕਾਂ ਨੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨਾਲ ਵੀ ਮੁਲਾਕਾਤ ਕੀਤੀ
ਦਿਗੰਬਰ ਕਾਮਤ, ਮਾਈਕਲ ਲੋਬੋ, ਡੀ ਲੋਬੋ, ਰਾਜੇਸ਼ ਫਲਦੇਸਾਈ, ਕੇਦਾਰ ਨਾਇਕ, ਸੰਕਲਪ ਅਮੋਨਕਰ, ਅਲੈਕਸੋ ਸਿਕਵੇਰਾ ਅਤੇ ਰੁਡੋਲਫ ਫਰਨਾਂਡਿਸ ਉਨ੍ਹਾਂ ਵਿਧਾਇਕਾਂ ਵਿੱਚ ਸ਼ਾਮਲ ਹਨ ਜੋ ਕਾਂਗਰਸ ਤੋਂ ਭਾਜਪਾ ਵਿੱਚ ਸ਼ਾਮਲ ਹੋਏ ਹਨ। 40 ਸੀਟਾਂ ਵਾਲੀ ਗੋਆ ਵਿਧਾਨ ਸਭਾ ਵਿੱਚ ਭਾਜਪਾ ਦੇ 20 ਵਿਧਾਇਕ ਸਨ। ਇਸ ਦੇ ਨਾਲ ਹੀ ਭਾਜਪਾ ‘ਚ ਵਿਧਾਇਕਾਂ ਦੀ ਗਿਣਤੀ 28 ਹੋ ਗਈ ਹੈ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ