Welcome to Canadian Punjabi Post
Follow us on

28

September 2022
ਬ੍ਰੈਕਿੰਗ ਖ਼ਬਰਾਂ :
ਮੁੱਖ ਮੰਤਰੀ ਵੱਲੋਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਚੇਅਰ ਸਥਾਪਤ ਕਰਨ ਦਾ ਐਲਾਨ 30 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਕਰੇਗਾ ਪੰਜਾਬ ਵਿਚ ਚੱਕਾ ਜਾਮਮੁੱਖ ਮੰਤਰੀ ਵੱਲੋਂ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹੋਰ ਕੌਮਾਂਤਰੀ ਉਡਾਨਾਂ ਸ਼ੁਰੂ ਕਰਨ ਦੀ ਮੰਗਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਦੇਣ ਦਾ ਐਲਾਨਵਿਧਾਨਸਭਾ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ: ਕਾਂਗਰਸ ਅਤੇ ਭਾਜਪਾ ਵੱਲੋਂ ਜਮਹੂਰੀ ਤਰੀਕੇ ਨਾਲ ਚੁਣੀ ਸਰਕਾਰ ਨੂੰ ਭੰਗ ਕਰਨ ਲਈ ਪਾਈ ਸਾਂਝ ਕਾਰਨ ਵਿਸ਼ਵਾਸ ਮਤਾ ਜ਼ਰੂਰੀਮੰਤਰੀ ਮੰਡਲ ਵੱਲੋਂ ਗ੍ਰਾਮ ਪੰਚਾਇਤਾਂ ਨੂੰ ਸਾਂਝੀ ਜ਼ਮੀਨ ਦੇ ਮਾਲਕੀ ਹੱਕ ਦੇਣ ਲਈ ਪੰਜਾਬ ਵਿਲੇਜ ਕਾਮਨ ਲੈਂਡਜ (ਰੈਗੂਲੇਸ਼ਨ) ਐਕਟ ਵਿੱਚ ਸੋਧ ਨੂੰ ਪ੍ਰਵਾਨਗੀਰੂਸ ਦੇ ਸਕੂਲ ਵਿਚ ਹੋਈ ਗੋਲੀਬਾਰੀ ਕਾਰਨ 13 ਹਲਾਕ, 21 ਜ਼ਖ਼ਮੀਈਰਾਨ ਵਿਚ ਹਿਜਾਬ ਖਿਲਾਫ਼ ਪ੍ਰਦਰਸ਼ਨ ਕਰ ਰਹੀ ਅਤੇ ਵਾਲ ਖੋਲ੍ਹਣ ਵਾਲੀ 20 ਸਾਲਾ ਲੜਕੀ ਨੂੰ ਪੁਲਿਸ ਨੇ ਮਾਰੀ ਗੋਲੀ
ਭਾਰਤ

ਐਕਸਟੌਰਸ਼ਨ ਮਾਮਲੇ ਵਿਚ ਜੈਕਲੀਨ ਤੋਂ 8 ਘੰਟੇ ਹੋਈ ਪੁੱਛਗਿੱਛ

September 14, 2022 05:14 PM

* ਜਵਾਬਾਂ ਤੋਂ ਸੰਤੁਸ਼ਟ ਨਹੀਂ ਦਿੱਲੀ ਪੁਲਿਸ, ਦੁਬਾਰਾ ਹੋ ਸਕਦੀ ਹੈ ਪੁੱਛਗਿੱਛ

ਨਵੀਂ ਦਿੱਲੀ, 14 ਸਤੰਬਰ (ਪੋਸਟ ਬਿਊਰੋ) - ਐਕਸਟੌਰਸ਼ਨ ਮਾਮਲੇ ਵਿਚ ਜੈਕਲੀਨ ਤੋਂ ਦਿੱਲੀ ਪੁਲਸ ਵਲੋਂ 8 ਘੰਟੇ ਪੁੱਛਗਿੱਛ ਕੀਤੀ ਗਈ। ਪਰ ਦਿੱਲੀ ਪੁਲਿਸ ਜੈਕਲੀਨ ਫਰਨਾਂਡੀਜ਼ ਅਤੇ ਪਿੰਕੀ ਇਰਾਨੀ ਦੇ ਜਵਾਬਾਂ ਤੋਂ ਸੰਤੁਸ਼ਟ ਨਹੀਂ ਹੈ।ਮੀਡੀਆ ਰਿਪੋਰਟਾਂ ਮੁਤਾਬਕ ਪੁਲਿਸ ਨੂੰ ਦੋਵਾਂ ਦੇ ਬਿਆਨਾਂ 'ਚ ਭਿੰਨਤਾ ਪਾਈ ਗਈ ਹੈ।ਇਹ ਫੈਸਲਾ ਕਰਨ ਤੋਂ ਪਹਿਲਾਂ ਕਿ ਜੈਕਲੀਨ ਨੂੰ ਦੁਬਾਰਾ ਕਦੋਂ ਬੁਲਾਇਆ ਜਾਵੇ, ਸੀਨੀਅਰ ਅਧਿਕਾਰੀ ਆਪਸ ਵਿੱਚ ਅਦਾਕਾਰਾ ਦੇ ਬਿਆਨਾਂ 'ਤੇ ਚਰਚਾ ਕਰਨਗੇ।
ਰਿਪੋਰਟਾਂ ਅਨੁਸਾਰ, ਪਹਿਲੇ ਦੌਰ ਦੀ ਪੁੱਛਗਿੱਛ ਦੌਰਾਨ, ਦਿੱਲੀ ਪੁਲਿਸ ਨੂੰ ਉਨ੍ਹਾਂ ਦੇ ਜਵਾਬਾਂ ਵਿੱਚ ਅੰਤਰ ਪਾਇਆ ਗਿਆ ਅਤੇ ਦੋਵਾਂ ਦੇ ਦੁਬਾਰਾ ਆਹਮੋ-ਸਾਹਮਣੇ ਹੋਣ ਦੀ ਸੰਭਾਵਨਾ ਹੈ।ਪਹਿਲਾਂ ਪਿੰਕੀ ਇਰਾਨੀ ਅਤੇ ਜੈਕਲੀਨ ਫਰਨਾਂਡੀਜ਼ ਦੇ ਬਿਆਨ ਵੱਖਰੇ ਤੌਰ 'ਤੇ ਦਰਜ ਕੀਤੇ ਗਏ ਸਨ, ਫਿਰ ਮਾਮਲੇ 'ਚ ਹੋਰ ਸਪੱਸ਼ਟਤਾ ਲਿਆਉਣ ਲਈ ਉਨ੍ਹਾਂ ਨੂੰ ਇਕੱਠਾ ਕੀਤਾ ਗਿਆ ਅਤੇ ਪੁੱਛਗਿੱਛ ਕੀਤੀ ਗਈ। ਜੈਕਲੀਨ ਤੋਂ ਕਰੀਬ 8 ਘੰਟੇ ਪੁੱਛਗਿੱਛ ਕੀਤੀ ਗਈ।
ਜੈਕਲੀਨ ਫਰਨਾਂਡੀਜ਼ ਕਥਿਤ ਠੱਗ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ ਐਕਸਟੌਰਸ਼ਨ ਮਾਮਲੇ ਦੇ ਸਬੰਧ ਵਿੱਚ ਬੁੱਧਵਾਰ ਨੂੰ ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਦੇ ਸਾਹਮਣੇ ਪੇਸ਼ ਹੋਈ।ਅਧਿਕਾਰੀਆਂ ਨੇ ਦੱਸਿਆ ਕਿ ਸ਼੍ਰੀਲੰਕਾਈ ਨਾਗਰਿਕ ਜੈਕਲੀਨ ਤੀਜੇ ਸੰਮਨ ਜਾਰੀ ਹੋਣ ਤੋਂ ਬਾਅਦ ਜਾਂਚ ਵਿੱਚ ਸ਼ਾਮਲ ਹੋਈ।
ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪਿੰਕੀ ਇਰਾਨੀ ਅਦਾਕਾਰਾ ਦੇ ਨਾਲ ਸੀ।ਇਹ ਇਰਾਨੀ ਹੀ ਸੀ ਜਿਸ ਨੇ ਕਥਿਤ ਤੌਰ 'ਤੇ ਫਰਨਾਂਡੀਜ਼ ਨੂੰ ਚੰਦਰਸ਼ੇਖਰ ਨਾਲ ਮਿਲਾਇਆ ਸੀ।ਤੁਹਾਨੂੰ ਦੱਸ ਦੇਈਏ ਕਿ 'ਹਾਊਸਫੁੱਲ 3' ਦੀ ਅਭਿਨੇਤਰੀ ਨੂੰ ਸੋਮਵਾਰ ਨੂੰ ਜਾਂਚ 'ਚ ਸ਼ਾਮਲ ਹੋਣ ਲਈ ਕਿਹਾ ਗਿਆ ਸੀ ਪਰ ਉਸ ਨੇ ਪਹਿਲਾਂ ਹੀ ਕੀਤੇ ਵਾਅਦੇ ਦਾ ਹਵਾਲਾ ਦਿੰਦੇ ਹੋਏ ਇਕ ਹੋਰ ਤਰੀਕ ਲਈ ਬੇਨਤੀ ਕੀਤੀ।
ਇਸ ਮਹੀਨੇ ਦੀ ਸ਼ੁਰੂਆਤ 'ਚ ਇਸ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਇਕ ਹੋਰ ਬਾਲੀਵੁੱਡ ਅਭਿਨੇਤਰੀ ਨੋਰਾ ਫਤੇਹੀ ਤੋਂ ਛੇ-ਸੱਤ ਘੰਟੇ ਪੁੱਛਗਿੱਛ ਕੀਤੀ ਸੀ ਅਤੇ ਉਸ ਦਾ ਬਿਆਨ ਦਰਜ ਕੀਤਾ ਗਿਆ ਸੀ। ਨੋਰਾ ਤੋਂ ਪਹਿਲਾਂ ਪੁੱਛਗਿੱਛ ਕੀਤੀ ਗਈ ਸੀ।

Have something to say? Post your comment
ਹੋਰ ਭਾਰਤ ਖ਼ਬਰਾਂ
ਵਿਦਿਆਰਥਣ ਨੇ ਊਬਰ ਆਟੋ ਡਰਾਈਵਰ 'ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਸਹਿਯੋਗੀ ਵਿਜੇ ਨਾਇਰ ਗ੍ਰਿਫ਼ਤਾਰ ਬਾਲੀਵੁੱਡ ਵਿਚ ਬੇਮਿਸਾਲ ਯੋਗਦਾਨ ਲਈ ਅਦਾਕਾਰਾ ਆਸ਼ਾ ਪਾਰੇਖ ਹੋਣਗੇ ‘ਦਾਦਾ ਸਾਹਿਬ ਫਾਲਕੇ ਪੁਰਸਕਾਰ’ ਨਾਲ ਸਨਮਾਨਿਤ ਹਰਿਆਣਾ ਦੇ ਮੁੱਖ ਮੰਤਰੀ ਖੱਟੜ ਦਾ ਐਲਾਨ: ਪਾਨੀਪਤ ਦੇ ਪਿੰਡ ਬਾਬਰਪੁਰ ਦਾ ਨਾਂ ਹੁਣ ‘ਗੁਰੂ ਨਾਨਕਪੁਰ’ ਹੋਵੇਗਾ ਭਾਰਤ ਸਰਕਾਰ ਵੱਲੋਂ 10 ਯੂਟਿਊਬ ਚੈਨਲ ਅਤੇ 45 ਵੀਡੀਓ `ਤੇ ਪਾਬੰਦੀ ਕੇਜਰੀਵਾਲ ਨੇ ਆਪਣੇ ਘਰ ਗੁਜਰਾਤ ਦੇ ਸਫ਼ਾਈ ਕਰਮਚਾਰੀ ਨੂੰ ਬੁਲਾਕੇ ਦੇ ਉਸ ਦੇ ਪਰਿਵਾਰ ਨਾਲ ਖਾਦਾ ਖਾਣਾ ਮਨੀ ਲਾਂਡਰਿੰਗ ਮਾਮਲੇ ਵਿਚ ਜੈਕਲੀਨ ਫਰਨਾਂਡੀਜ਼ ਨੂੰ ਮਿਲੀ ਅੰਤਰਿਮ ਜ਼ਮਾਨਤ ਕੁੱਲੂ ਵਿਚ ਟੈਂਪੂ ਟਰੈਵਲਰ ਖੱਡ ਵਿਚ ਡਿੱਗਣ ਕਾਰਨ 7 ਦੀ ਮੌਤ, 10 ਜ਼ਖਮੀ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵੱਡਾ ਐਲਾਨ, ਚੰਡੀਗੜ੍ਹ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ 'ਤੇ ਹੋਵੇਗਾ