Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਮਹਾਰਾਣੀ ਐਲਿਜ਼ਾਬੈਥ -2 ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣਗੇ

September 14, 2022 05:26 PM

ਨਵੀਂ ਦਿੱਲੀ, 14 ਸਤੰਬਰ (ਪੋਸਟ ਬਿਊਰੋ) - ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਇੰਗਲੈਂਡ ਦੀ ਮਹਾਰਾਣੀ ਐਲਿਜ਼ਾਬੇਥ-2 ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਵੇਗੀ। ਰਾਸ਼ਟਰਪਤੀ 17 ਤੋਂ 19 ਸਤੰਬਰ ਤੱਕ ਲੰਡਨ ਵਿੱਚ ਹੋਣ ਵਾਲੇ ਮਹਾਰਾਣੀ ਦੇ ਅੰਤਿਮ ਸੰਸਕਾਰ ਵਿੱਚ ਭਾਰਤ ਸਰਕਾਰ ਦੀ ਤਰਫੋਂ ਸ਼ਰਧਾਂਜਲੀ ਦੇਣਗੇ। ਮਹਾਰਾਣੀ ਐਲਿਜ਼ਾਬੈਥ -2 ਦੀ ਮੌਤ 8 ਸਤੰਬਰ ਨੂੰ ਹੋਈ ਸੀ। ਰਾਸ਼ਟਰਪਤੀ, ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਸੀ ਅਤੇ ਵਿਦੇਸ਼ ਮੰਤਰੀ ਜੈਸ਼ੰਕਰ 12 ਸਤੰਬਰ ਨੂੰ ਬ੍ਰਿਟਿਸ਼ ਹਾਈ ਕਮਿਸ਼ਨ 'ਚ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਆਏ ਸਨ। ਦੱਸ ਦੇਈਏ ਕਿ ਭਾਰਤ ਨੇ ਐਤਵਾਰ 11 ਸਤੰਬਰ ਨੂੰ ਸਰਕਾਰੀ ਸੋਗ ਦਾ ਵੀ ਐਲਾਨ ਕੀਤਾ ਸੀ।
ਜਿ਼ਕਰਯੋਗ ਹੈ ਕਿ ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ-2 ਦੇ ਅੰਤਿਮ ਸੰਸਕਾਰ 'ਚ ਦੁਨੀਆ ਭਰ ਦੇ ਕਈ ਵੱਡੇ ਨੇਤਾਵਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।ਇਸ ਲਈ ਇਨ੍ਹਾਂ ਆਗੂਆਂ ਨੂੰ ਸੱਦਾ ਪੱਤਰ ਵੀ ਭੇਜੇ ਗਏ ਹਨ।ਇਸ ਦੇ ਨਾਲ ਹੀ ਇਨ੍ਹਾਂ ਆਗੂਆਂ ਨੂੰ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਬੱਸ ਸੇਵਾ ਲੈਣ ਲਈ ਕਿਹਾ ਗਿਆ ਹੈ।ਵਿਦੇਸ਼ੀ ਰਾਸ਼ਟਰਮੰਡਲ ਅਤੇ ਵਿਕਾਸ ਦਫਤਰ ਦੇ ਇੱਕ ਸੂਤਰ ਨੇ ਏਐਫਪੀ ਨਿਊਜ਼ ਏਜੰਸੀ ਨੂੰ ਦੱਸਿਆ ਕਿ ਅੰਤਿਮ ਸੰਸਕਾਰ ਵਿੱਚ ਲਗਭਗ 500 ਵਿਦੇਸ਼ੀ ਪਤਵੰਤਿਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ।ਇਸ ਦੇ ਲਈ ਅਧਿਕਾਰੀਆਂ ਵੱਲੋਂ ਵੱਡੇ ਪੱਧਰ 'ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਅੰਤਿਮ ਸੰਸਕਾਰ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਲੈ ਕੇ ਅਧਿਕਾਰੀ ਪਹਿਲਾਂ ਤੋਂ ਹੀ ਚੌਕਸ ਹਨ ਕਿ ਕੋਈ ਦਿੱਕਤ ਨਾ ਆਵੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ