Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਲਖੀਮਪੁਰ ਖੀਰੀ 'ਚ ਦਰੱਖਤ ਨਾਲ ਲਟਕਦੀਆਂ ਮਿਲੀਆਂ ਦੋ ਦਲਿਤ ਲੜਕੀਆਂ ਦੀਆਂ ਲਾਸ਼ਾਂ, ਦੋ ਵਿਅਕਤੀ ਹਿਰਾਸਤ 'ਚ, ਮਾਂ ਨੇ ਲਗਾਏ ਗੰਭੀਰ ਦੋਸ਼

September 15, 2022 02:34 AM

ਲਖੀਮਪੁਰ, 15 ਸਤੰਬਰ (ਪੋਸਟ ਬਿਊਰੋ): ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ 'ਚ ਬੁੱਧਵਾਰ ਨੂੰ ਦੋ ਭੈਣਾਂ ਦੀਆਂ ਲਾਸ਼ਾਂ ਦਰੱਖਤ ਨਾਲ ਲਟਕਦੀਆਂ ਮਿਲੀਆਂ। ਜਿਨ੍ਹਾਂ ਦੀਆਂ ਲਾਸ਼ਾਂ ਮਿਲੀਆਂ ਹਨ, ਉਹ ਦੋਵੇਂ ਸਕੀਆਂ ਭੈਣਾਂ ਹਨ। ਇਸ ਮਾਮਲੇ 'ਚ ਮ੍ਰਿਤਕਾਂ ਦੀ ਮਾਂ ਨੇ ਅਗਵਾ ਕਰਨ ਤੋਂ ਬਾਅਦ ਬਲਾਤਕਾਰ ਅਤੇ ਕਤਲ ਕਰਨ ਦਾ ਦੋਸ਼ ਲਗਾਇਆ ਹੈ। ਜਦਕਿ ਪੁਲਿਸ ਨੇ ਮ੍ਰਿਤਕਾਂਵਾਂ ਦੀ ਮਾਂ ਦੀ ਸਿ਼ਕਾਇਤ 'ਤੇ ਇੱਕ ਨਾਮੀ ਅਤੇ ਤਿੰਨ ਅਣਪਛਾਤੇ ਲੋਕਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਇਹ ਪੂਰੀ ਘਟਨਾ ਨਿਘਾਸਨ ਕੋਤਵਾਲੀ ਖੇਤਰ ਦੇ ਤਮੋਲਿਨਪੁਰਵਾ ਪਿੰਡ ਦੀ ਹੈ।
ਇਸ ਮਾਮਲੇ ਵਿੱਚ ਏਡੀਜੀ ਲਾਅ ਐਂਡ ਆਰਡਰ ਪ੍ਰਸ਼ਾਂਤ ਕੁਮਾਰ ਦਾ ਬਿਆਨ ਆਇਆ ਹੈ। ਇਸ ਦੇ ਨਾਲ ਹੀ ਆਈਜੀ ਲਖਨਊ ਰੇਂਜ ਨੇ ਵੀ ਇਸ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਦਕਿ ਇਸ ਮਾਮਲੇ 'ਚ ਪੀੜਤਾ ਦੀ ਮਾਂ ਨੇ ਗੰਭੀਰ ਦੋਸ਼ ਲਗਾਏ ਹਨ। ਇਸ ਘਟਨਾ ਵਿੱਚ ਪੁਲਿਸ ਨੇ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਵੀ ਲਿਆ ਹੈ।
ਇਸ ਦੇ ਨਾਲ ਹੀ ਲਖਨਊ ਰੇਂਜ ਦੇ ਆਈਜੀ ਲਕਸ਼ਮੀ ਸਿੰਘ ਇਸ ਘਟਨਾ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਕਿਹਾ, "ਲੱਖੀਮਪੁਰ ਖੇੜੀ ਵਿੱਚ ਇੱਕ ਪਿੰਡ ਦੇ ਬਾਹਰ ਇੱਕ ਖੇਤ ਵਿੱਚ ਦੋ ਲੜਕੀਆਂ ਦੀਆਂ ਲਾਸ਼ਾਂ ਇੱਕ ਦਰੱਖਤ ਨਾਲ ਲਟਕਦੀਆਂ ਮਿਲੀਆਂ ਹਨ। ਲਾਸ਼ਾਂ 'ਤੇ ਕੋਈ ਸੱਟ ਦੇ ਨਿਸ਼ਾਨ ਨਹੀਂ ਮਿਲੇ ਹਨ। ਬਾਕੀ ਗੱਲਾਂ ਦਾ ਪੋਸਟਮਾਰਟਮ ਤੋਂ ਬਾਅਦ ਪਤਾ ਲੱਗੇਗਾ, ਜਾਂਚ ਜਾਰੀ ਹੈ।"
ਲਖੀਮਪੁਰ ਦੇ ਡੀਐਮ ਮਹਿੰਦਰ ਬਹਾਦਰ ਸਿੰਘ ਨੇ ਇਸ ਘਟਨਾ ਦੀ ਜਾਣਕਾਰੀ ਏਬੀਪੀ ਨੂੰ ਫ਼ੋਨ 'ਤੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦੋਵਾਂ ਲੜਕੀਆਂ ਦੇ ਪੋਸਟਮਾਰਟਮ ਤੋਂ ਬਾਅਦ ਕਤਲ ਦੇ ਕਾਰਨਾਂ ਦਾ ਪਤਾ ਲੱਗੇਗਾ। ਉਨ੍ਹਾਂ ਦੱਸਿਆ ਕਿ ਵੀਰਵਾਰ ਸਵੇਰੇ ਦੋਵੇਂ ਲੜਕੀਆਂ ਦਾ ਪੋਸਟਮਾਰਟਮ ਕੀਤਾ ਜਾਵੇਗਾ।ਇਸ ਦੇ ਨਾਲ ਹੀ ਇਸ ਘਟਨਾ ਨੂੰ ਲੈ ਕੇ ਯੂਪੀ ਦੇ ਏਡੀਜੀ ਲਾਅ ਐਂਡ ਆਰਡਰ ਪ੍ਰਸ਼ਾਂਤ ਕੁਮਾਰ ਦਾ ਬਿਆਨ ਵੀ ਆਇਆ ਹੈ। ਉਨ੍ਹਾਂ ਦੱਸਿਆ ਕਿ ਲਖੀਮਪੁਰ 'ਚ ਦੋ ਭੈਣਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਘਰ ਤੋਂ ਕੁਝ ਦੂਰੀ 'ਤੇ ਦਰੱਖਤ ਨਾਲ ਲਟਕਦੀਆਂ ਮਿਲੀਆਂ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ