Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਭਾਰਤ

ਮੁਕੁਲ ਰੋਹਤਗੀ ਦੇਸ਼ ਦੇ ਅਟਾਰਨੀ ਜਨਰਲ ਨਿਯੁਕਤ

September 15, 2022 02:36 AM

ਨਵੀਂ ਦਿੱਲੀ, 15 ਸਤੰਬਰ (ਪੋਸਟ ਬਿਊਰੋ): ਮੁਕੁਲ ਰੋਹਤਗੀ ਨੂੰ ਦੇਸ਼ ਦਾ 14ਵਾਂ ਅਟਾਰਨੀ ਜਨਰਲ ਨਿਯੁਕਤ ਕੀਤਾ ਗਿਆ ਹੈ। ਉਹ 1 ਅਕਤੂਬਰ ਤੋਂ ਆਪਣਾ ਕਾਰਜਕਾਲ ਸ਼ੁਰੂ ਕਰਨਗੇ। ਰੋਹਤਗੀ ਕੇਕੇ ਵੇਣੂਗੋਪਾਲ ਦੀ ਥਾਂ ਲੈਣਗੇ ਜਿਨ੍ਹਾਂ ਦਾ ਕਾਰਜਕਾਲ 30 ਸਤੰਬਰ ਨੂੰ ਖਤਮ ਹੋ ਰਿਹਾ ਹੈ। ਰੋਹਤਗੀ ਨੂੰ ਇਸ ਤੋਂ ਪਹਿਲਾਂ ਜੂਨ 2014 ਵਿੱਚ ਵੀ ਅਟਾਰਨੀ ਜਨਰਲ ਨਿਯੁਕਤ ਕੀਤਾ ਗਿਆ ਸੀ ਅਤੇ ਜੂਨ 2017 ਤੱਕ ਸੇਵਾ ਕੀਤੀ ਸੀ। ਵੇਣੂਗੋਪਾਲ ਨੇ ਹਾਲ ਹੀ ਵਿੱਚ ਸੁਪਰੀਮ ਕੋਰਟ ਨੂੰ ਸੰਕੇਤ ਦਿੱਤਾ ਸੀ ਕਿ ਉਹ 30 ਸਤੰਬਰ ਤੋਂ ਬਾਅਦ ਅਹੁਦੇ ‘ਤੇ ਨਹੀਂ ਰਹਿਣਗੇ। ਇਸ ਸਾਲ ਜੂਨ ਦੇ ਅੰਤ ਵਿੱਚ, ਏ.ਜੀ. ਵੇਣੂਗੋਪਾਲ ਦਾ ਕਾਰਜਕਾਲ ਤਿੰਨ ਮਹੀਨਿਆਂ ਲਈ ਵਧਾ ਦਿੱਤਾ ਗਿਆ ਸੀ।ਇਸ ਐਕਸਟੈਂਸ਼ਨ ਦੀ ਮਿਆਦ 30 ਸਤੰਬਰ ਨੂੰ ਖਤਮ ਹੋਣ ਵਾਲੀ ਹੈ।ਜ਼ਿਕਰਯੋਗ ਹੈ ਕਿ ਅਟਾਰਨੀ ਜਨਰਲ ਦੇਸ਼ ਦਾ ਚੋਟੀ ਦਾ ਕਾਨੂੰਨ ਅਧਿਕਾਰੀ ਅਤੇ ਕੇਂਦਰ ਸਰਕਾਰ ਦਾ ਮੁੱਖ ਕਾਨੂੰਨੀ ਸਲਾਹਕਾਰ ਹੁੰਦਾ ਹੈ। ਜੋ ਸੁਪਰੀਮ ਕੋਰਟ ਵਿੱਚ ਅਹਿਮ ਮਾਮਲਿਆਂ ਵਿੱਚ ਕੇਂਦਰ ਸਰਕਾਰ ਦੀ ਨੁਮਾਇੰਦਗੀ ਕਰਦੇ ਹਨ। ਅਟਾਰਨੀ ਜਨਰਲ ਸਰਕਾਰ ਦਾ ਪਹਿਲਾ ਕਾਨੂੰਨ ਅਧਿਕਾਰੀ ਹੁੰਦਾ ਹੈ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼