Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਕਬੂਤਰਬਾਜ਼ੀ ਮਾਮਲੇ ਵਿਚ ਗਾਇਕ ਦਲੇਰ ਮਹਿੰਦੀ ਨੂੰ ਮਿਲੀ ਜ਼ਮਾਨਤ

September 15, 2022 06:42 PM

ਚੰਡੀਗੜ੍ਹ, 15 ਸਤੰਬਰ (ਪੋਸਟ ਬਿਊਰੋ): ਪੰਜਾਬ ਦੇ ਮਸ਼ਹੂਰ ਗਾਇਕ ਦਲੇਰ ਮਹਿੰਦੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਬੂਤਰਬਾਜ਼ੀ ਮਾਮਲੇ ‘ਚ ਵੱਡੀ ਰਾਹਤ ਦਿੱਤੀ ਹੈ . ਹਾਈਕੋਰਟ ਨੇ 2003 ਦੇ ਕਬੂਤਰਬਾਜ਼ੀ ਮਾਮਲੇ ‘ਚ ਦਲੇਰ ਮਹਿੰਦੀ ਨੂੰ ਜ਼ਮਾਨਤ ਦੇ ਦਿੱਤੀ ਹੈ . ਜਿਕਰਯੋਗ ਹੈ ਕਿ ਅਦਾਲਤ ਨੇ ਦਲੇਰ ਮਹਿੰਦੀ ਨੂੰ ਕਬੂਤਰਬਾਜ਼ੀ ਮਾਮਲੇ ‘ਚ 2 ਸਾਲ ਦੀ ਸਜ਼ਾ ਸੁਣਾਈ ਸੀ।
ਦੱਸ ਦੇਈਏ ਕਿ 2018 ਵਿੱਚ ਕਬੂਤਰਬਾਜ਼ੀ ਮਾਮਲੇ ‘ਚ ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਦੋਸ਼ੀ ਕਰਾਰ ਦੇ ਦਿੱਤਾ ਗਿਆ ਸੀ . 2003 ਦੇ ਇਸ ਕੇਸ ‘ਚ 15 ਸਾਲਾਂ ਬਾਅਦ 2018 ਵਿੱਚ ਜੇ. ਐੱਮ. ਆਈ. ਸੀ. ਪਟਿਆਲਾ ਨਿਧੀ ਸੈਣੀ ਦੀ ਅਦਾਲਤ ਨੇ ਦਲੇਰ ਮਹਿੰਦੀ ਨੂੰ ਇਹ ਸਜ਼ਾ ਸੁਣਾਈ ਸੀ ਹਾਲਾਂਕਿ ਦਲੇਰ ਮਹਿੰਦੀ ਨੂੰ ਜ਼ਮਾਨਤ ਵੀ ਦੇ ਦਿੱਤੀ ਗਈ ਸੀ ਕਿਉਂ ਕਿ ਸਜ਼ਾ 3 ਸਾਲ ਤੋਂ ਘੱਟ ਸੀ। ਇਸ ਮਾਮਲੇ ਵਿਚ ਬੁਲਬੁਲ ਮਹਿਤਾ ਨੂੰ ਬਰੀ ਕਰ ਦਿੱਤਾ ਗਿਆ ਸੀ ਜਦਕਿ ਸ਼ਮਸ਼ੇਰ ਸਿੰਘ ਤੇ ਧਿਆਨ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ।
ਸਾਲ 2003 ਵਿਚ ਥਾਣਾ ਸਦਰ ਪਟਿਆਲਾ ਦੀ ਪੁਲਿਸ ਨੇ ਪਿੰਡ ਬਲਬੇੜਾ ਹਲਕਾ ਸਨੌਰ ਦੇ ਰਹਿਣ ਵਾਲੇ ਬਖਸ਼ੀਸ਼ ਸਿੰਘ ਦੀ ਸ਼ਿਕਾਇਤ `ਤੇ ਦਲੇਰ ਮਹਿੰਦੀ, ਉਨ੍ਹਾਂ ਦੇ ਭਰਾ ਸ਼ਮਸ਼ੇਰ ਸਿੰਘ, ਧਿਆਨ ਸਿੰਘ ਤੇ ਬੁਲਬੁਲ ਮਹਿਤਾ ਖਿਲਾਫ ਮਾਮਲਾ ਦਰਜ ਕਰਵਾਇਆ ਸੀ। ਬਖਸ਼ੀਸ਼ ਸਿੰਘ ਦਾ ਕਹਿਣਾ ਸੀ ਕਿ ਦਲੇਰ ਮਹਿੰਦੀ ਨੇ ਉਸ ਤੋਂ ਵਿਦੇਸ਼ ਭੇਜਣ ਦੇ ਨਾਂ `ਤੇ 20 ਲੱਖ ਰੁਪਏ ਲਏ ਸਨ। ਇਸ ਮਗਰੋਂ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਗਿਆ ਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ ਗਏ ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ