Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਟੋਰਾਂਟੋ/ਜੀਟੀਏ

ਲਿਚੇ ਵੱਲੋਂ ਸਾਰੇ ਸਕੂਲ ਬੋਰਡਜ਼ ਨੂੰ ਮਹਾਰਾਣੀ ਦੇ ਯਾਦਗਾਰੀ ਸਮਾਰੋਹ ਵਿੱਚ ਹਿੱਸਾ ਲੈਣ ਦੀ ਕੀਤੀ ਗਈ ਤਾਕੀਦ

September 16, 2022 12:18 AM

ਓਨਟਾਰੀਓ, 15 ਸਤੰਬਰ (ਪੋਸਟ ਬਿਊਰੋ) : ਯੌਰਕ ਰੀਜਨ ਡਿਸਟ੍ਰਿਕਟ ਸਕੂਲ ਬੋਰਡ ਵੱਲੋਂ ਮਹਾਰਾਣੀ ਐਲਿਜ਼ਾਬੈੱਥ ਨੂੰ ਸ਼ਰਧਾਂਜਲੀ ਦੇਣ ਦੇ ਵਿਸ਼ੇ ਨੂੰ ਅੱਖੋਂ ਪਰੋਖੇ ਕਰਨ ਲਈ ਜਾਰੀ ਕੀਤੇ ਗਏ ਨਿਰਦੇਸ਼ ਤੋਂ ਬਾਅਦ ਓਟਟਾਰੀਓ ਦੇ ਸਿੱਖਿਆ ਮੰਤਰੀ ਸਟੀਫਨ ਲਿਚੇ ਨੇ ਸਾਰੇ ਸਕੂਲ ਬੋਰਡਜ਼ ਨੂੰ ਇਹ ਹੁਕਮ ਦਿੱਤਾ ਹੈ ਕਿ ਮਹਾਰਾਣੀ ਦੀ ਮੌਤ ਸਬੰਧੀ ਯਾਦਗਾਰੀ ਸਮਾਰੋਹ ਵਿੱਚ ਹਿੱਸਾ ਲਿਆ ਜਾਵੇ।
ਵੀਰਵਾਰ ਨੂੰ ਜਾਰੀ ਕੀਤੇ ਗਏ ਇੱਕ ਬਿਆਨ ਵਿੱਚ ਲਿਚੇ ਨੇ ਆਖਿਆ ਕਿ 25 ਸਾਲ ਦੀ ਉਮਰ ਵਿੱਚ ਰਾਜਗੱਦੀ ਸਾਂਭਣ ਵਾਲੀ ਮਹਾਰਾਣੀ ਐਲਿਜ਼ਾਬੈੱਥ ਨੇ ਆਪਣੀ ਸਾਰੀ ਜਿ਼ੰਦਗੀ ਸਾਡੇ ਦੇਸ਼ ਤੇ ਕਾਮਨਵੈਲਥ ਦੀ ਸੇਵਾ ਕਰਨ ਨੂੰ ਸਮਰਪਿਤ ਕਰ ਦਿੱਤੀ। ਉਨ੍ਹਾਂ ਦੀ ਮੌਤ ਕਾਰਨ ਪਏ ਘਾਟੇ ਨੂੰ ਪੂਰੀ ਦੁਨੀਆ ਮਹਿਸੂਸ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਅਸੀਂ ਇਸ ਸਬੰਧ ਵਿੱਚ ਜਾਰੀ ਨਿਰਦੇਸ਼ਾਂ ਵਿੱਚ ਇਹ ਸਪਸ਼ਟ ਕਰ ਦਿੱਤਾ ਹੈ ਕਿ ਪ੍ਰੋਵਿੰਸ ਦੇ ਸਾਰੇ ਸਕੂਲਾਂ ਨੂੰ ਮਹਾਰਾਣੀ ਨੂੰ ਸ਼ਰਧਾਂਜਲੀ ਦੇਣ ਲਈ ਰੱਖੇ ਜਾ ਰਹੇ ਯਾਦਗਾਰੀ ਸਮਾਰੋਹ ਵਿੱਚ ਹਿੱਸਾ ਲੈਣਾ ਹੋਵੇਗਾ।
ਲਿਚੇ ਦੇ ਬੁਲਾਰੇ ਨੇ ਵੀਰਵਾਰ ਨੂੰ ਦੱਸਿਆ ਕਿ ਸਿੱਖਿਆ ਮੰਤਰੀ ਵੱਲੋਂ ਸਾਰੇ ਸਕੂਲ ਬੋਰਡ ਦੇ ਚੇਅਰਜ਼, ਡਾਇਰੈਕਟਰਜ਼ ਤੇ ਬੋਰਡ ਲੀਡਰਜ਼ ਨਾਲ ਗੱਲ ਕਰ ਲਈ ਗਈ ਹੈ ਤੇ ਸਾਰੇ ਸਕੂਲਾਂ ਨੂੰ 19 ਸਤੰਬਰ ਨੂੰ ਮਹਾਰਾਣੀ ਦੇ ਅੰਤਿਮ ਸਸਕਾਰ ਵਾਲੇ ਦਿਨ, ਦੁਪਹਿਰੇ 1:00 ਵਜੇ ਮੌਨ ਧਾਰ ਕੇ ਸ਼ਰਧਾਂਜਲੀ ਦੇਣ ਦੀ ਹਦਾਇਤ ਦਿੱਤੀ ਗਈ ਹੈ। ਇਹ ਵੀ ਆਖਿਆ ਗਿਆ ਹੈ ਕਿ ਜਿਹੜੇ ਵਿਦਿਆਰਥੀ ਇਸ ਸਮਾਰੋਹ ਵਿੱਚ ਹਿੱਸਾ ਨਹੀਂ ਲੈਣਾ ਚਾਹੁੰਦੇ ਉਹ ਨਾ ਲੈਣ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ ਮੇਅਰ ਚਾਓ ਨੇ ਗਰਮੀ ਰਾਹਤ ਰਣਨੀਤੀ ਦੀ ਸਮੀਖਿਆ ਦੀ ਕੀਤੀ ਮੰਗ ਟੋਰਾਂਟੋ ਦੇ ਦੋ ਵਿਅਕਤੀਆਂ ਸਣੇ ਤਿੰਨ `ਤੇ ਈਨੋਵੇਸ਼ਨ ਘੁਟਾਲੇ ਵਿਚ 3 ਲੱਖ ਡਾਲਰ ਦੀ ਧੋਖਾਧੜੀ ਦੇ ਲੱਗੇ ਦੋਸ਼ ਦਿਲਜੀਤ ਦੋਸਾਂਝ 'ਤੇ ਟੋਰਾਂਟੋ ਮੈਟਰੋਪੋਲੀਟਨ ਯੂਨੀਵਰਸਿਟੀ ਸ਼ੁਰੂ ਕਰੇਗੀ ਕੋਰਸ