Welcome to Canadian Punjabi Post
Follow us on

03

October 2022
ਕੈਨੇਡਾ

ਪਾਰਲੀਆਮੈਂਟ ਦੇ ਸਪੈਸ਼ਲ ਸੈਸ਼ਨ ਵਿੱਚ ਟਰੂਡੋ ਤੇ ਐਮਪੀਜ਼ ਨੇ ਮਹਾਰਾਣੀ ਐਲਿਜ਼ਾਬੈੱਥ ਨੂੰ ਦਿੱਤੀ ਸ਼ਰਧਾਂਜਲੀ

September 16, 2022 12:21 AM

ਓਟਵਾ, 15 ਸਤੰਬਰ (ਪੋਸਟ ਬਿਊਰੋ) : ਮਹਾਰਾਣੀ ਐਲਿਜ਼ਾਬੈੱਥ ਦੀ ਯਾਦ ਵਿੱਚ ਰੱਖੇ ਗਏ ਸਪੈਸ਼ਲ ਸੈਸ਼ਨ ਵਿੱਚ ਹਿੱਸਾ ਲੈਣ ਲਈ ਵੀਰਵਾਰ ਨੂੰ ਸ਼ਡਿਊਲ ਤੋਂ ਪਹਿਲਾਂ ਹੀ ਮੈਂਬਰ ਪਾਰਲੀਆਮੈਂਟ ਓਟਵਾ ਪਰਤੇ। ਇਸ ਸੋਗ ਸੈਸ਼ਨ ਵਿੱਚ ਬਹੁਤੇ ਐਮਪੀਜ਼ ਨੇ ਕਾਲੇ ਰੰਗ ਦੇ ਕੱਪੜੇ ਪਾ ਕੇ ਹਿੱਸਾ ਲਿਆ।ਇਸ ਦੌਰਾਨ ਬਾਦਸ਼ਾਹ ਚਾਰਲਸ ਦੇ ਰਾਜਗੱਦੀ ਸਾਂਭਣ ਉੱਤੇ ਖੁਸ਼ੀ ਦਾ ਇਜ਼ਹਾਰ ਵੀ ਕੀਤਾ ਗਿਆ।
ਸੋਮਵਾਰ ਨੂੰ ਮਹਾਰਾਣੀ ਦੀ ਯਾਦ ਵਿੱਚ ਕੌਮੀ ਪੱਧਰ ਉੱਤੇ ਕਰਵਾਏ ਜਾ ਰਹੇ ਯਾਦਗਾਰੀ ਸਮਾਰੋਹ ਤੋਂ ਪਹਿਲਾਂ ਹਾਊਸ ਆਫ ਕਾਮਨਜ਼ ਵਿੱਚ ਐਮਪੀਜ਼ ਨੂੰ ਮਹਾਰਾਣੀ ਨੂੰ ਸ਼ਰਧਾਂਜਲੀ ਅਦਾ ਕਰਨ ਦਾ ਇਤਿਹਾਸਕ ਮੌਕਾ ਦਿੱਤਾ ਗਿਆ। ਇਸ ਮੌਕੇ ਕਈ ਐਮਪੀਜ਼ ਵੱਲੋਂ ਮਹਾਰਾਣੀ ਨੂੰ ਭਾਸ਼ਣ ਦੇ ਕੇ ਸ਼ਰਧਾਂਜਲੀ ਦਿੱਤੀ ਗਈ ਤੇ ਐਮਪੀਜ਼ ਵੱਲੋਂ ਇਸ ਸੈਸ਼ਨ ਨੂੰ ਦੂਜੇ ਦਿਨ ਭਾਵ ਸ਼ੁੱਕਰਵਾਰ ਨੂੰ ਜਾਰੀ ਰੱਖਣ ਉੱਤੇ ਵੀ ਸਹਿਮਤੀ ਪ੍ਰਗਟਾਈ ਗਈ। ਇਸ ਤੋਂ ਮਤਲਬ ਇਹ ਹੈ ਕਿ ਐਮਪੀਜ਼ ਵੱਲੋਂ ਆਪਣੇ ਭਾਸ਼ਣਾਂ ਵਿੱਚ ਮਹਾਰਾਣੀ ਨੂੰ ਸ਼ਰਧਾਂਜਲੀ ਦੇਣ ਦਾ ਇਹ ਸਿਲਸਿਲਾ ਸ਼ੁੱਕਰਵਾਰ ਨੂੰ ਵੀ ਜਾਰੀ ਰਹੇਗਾ।
ਵੀਰਵਾਰ ਸਵੇਰੇ ਸ਼ੁਰੂ ਹੋਏ ਇਸ ਸੈਸ਼ਨ ਵਿੱਚ ਸੱਭ ਤੋਂ ਪਹਿਲਾਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮਹਾਰਾਣੀ ਐਲਿਜ਼ਾਬੈੱਥ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਤੋਂ ਬਾਅਦ ਕੰਜ਼ਰਵੇਟਿਵ ਆਗੂ ਪਿਏਰ ਪੌਲੀਏਵਰ ਨੇ ਹਾਊਸ ਆਫ ਕਾਮਨਜ਼ ਵਿੱਚ ਆਪਣੀ ਨਵੀਂ ਪਾਰੀ ਦੀ ਸ਼ੁਰੂਆਤ ਮਹਾਰਾਣੀ ਨੂੰ ਸ਼ਰਧਾਂਜਲੀ ਦੇ ਕੇ ਕੀਤੀ।ਇਨ੍ਹਾਂ ਤੋਂ ਇਲਾਵਾ ਬਲਾਕ ਕਿਊਬਿਕੁਆ ਆਗੂ ਯਵੇਸ ਫਰੈਂਕੌਇਸ ਬਲੈਂਸ਼ੇ, ਐਨਡੀਪੀ ਆਗੂ ਜਗਮੀਤ ਸਿੰਘ, ਗ੍ਰੀਨ ਪਾਰਟੀ ਐਮਪੀ ਮਾਈਕ ਮੌਰਿਸ ਨੇ ਵੀ ਮਹਾਰਾਣੀ ਨੂੰ ਸ਼ਰਧਾਂਜਲੀ ਦਿੱਤੀ। ਜਦੋਂ ਹਰ ਪਾਰਟੀ ਦੇ ਆਗੂ ਵੱਲੋਂ ਮਹਾਰਾਣੀ ਨੂੰ ਸ਼ਰਧਾਂਜਲੀ ਦੇ ਦਿੱਤੀ ਗਈ ਤਾਂ ਚੇਂਬਰ ਵਿੱਚ ਕੁੱਝ ਪਲ ਦਾ ਮੌਨ ਧਾਰਿਆ ਗਿਆ। ਇਸ ਤੋਂ ਬਾਅਦ 10-10 ਮਿੰਟ ਲਈ ਐਮਪੀਜ਼ ਆ ਕੇ ਮਹਾਰਾਣੀ ਨੂੰ ਚੇਤੇ ਕਰਕੇ ਸ਼ਰਧਾਂਜਲੀ ਦਿੰਦੇ ਰਹੇ।

 

 

Have something to say? Post your comment
ਹੋਰ ਕੈਨੇਡਾ ਖ਼ਬਰਾਂ
ਪੌਲੀਏਵਰ ਦੇ ਕਹਿਣ ਉੱਤੇ ਡਾਇਗਲੌਨ ਦੇ ਬਾਨੀ ਨੂੰ ਨਹੀਂ ਕੀਤਾ ਗਿਆ ਚਾਰਜ : ਆਰਸੀਐਮਪੀ ਪਹਿਲੀ ਅਕਤੂਬਰ ਤੋਂ ਕੈਨੇਡਾ ਵਿੱਚ ਕੋਵਿਡ-19 ਸਬੰਧੀ ਬਾਰਡਰ ਤੇ ਟਰੈਵਲ ਮਾਪਦੰਡ ਹੋਣਗੇ ਖ਼ਤਮ ਬਾਰਡਰ ਮਾਪਦੰਡਾਂ ਤੋਂ ਪਾਬੰਦੀਆਂ ਹਟਾਉਣ ਦਾ ਅੱਜ ਹੋ ਸਕਦਾ ਹੈ ਐਲਾਨ ਲਿਬਰਲਾਂ ਦੇ ਜੀਐਸਟੀ ਛੋਟ ਪਲੈਨ ਦਾ ਸਮਰਥਨ ਕਰੇਗਾ ਕੰਜ਼ਰਵੇਟਿਵ ਕਾਕਸ : ਸ਼ੀਅਰ 30 ਸਤੰਬਰ ਤੱਕ ਵੈਕਸੀਨ ਸਬੰਧੀ ਨਿਯਮਾਂ ਨੂੰ ਖ਼ਤਮ ਕਰਨ ਦੇ ਪੱਖ ਵਿੱਚ ਹਨ ਟਰੂਡੋ ਬੱਚਿਆਂ ਨੂੰ ਐਕਸਪਾਇਰ ਹੋਈ ਦਵਾਈ ਦੇਣ ਤੋਂ ਵਰਜ ਰਹੇ ਹਨ ਡਾਕਟਰ ਕੰਜ਼ਰਵੇਟਿਵਾਂ ਤੇ ਐਨਡੀਪੀ ਲਈ ਸਮਾਂ ਸਾਜ਼ਗਾਰ, ਲਿਬਰਲਾਂ ਨੂੰ ਨੀਂਦ ਤੋਂ ਜਾਗਣ ਦੀ ਲੋੜ : ਨੈਨੋਜ਼ ਵੈਕਸੀਨ ਬਾਰੇ ਬਾਰਡਰ ਨਿਯਮਾਂ ਨੂੰ ਖ਼ਤਮ ਕਰਨ ਦੀ ਤਿਆਰੀ ਕਰ ਰਿਹਾ ਹੈ ਕੈਨੇਡਾ ਕੈਨੇਡੀਅਨਾਂ ਉੱਤੇ ਮਹਿੰਗਾਈ ਦੀ ਪੈ ਰਹੀ ਮਾਰ ਦੇ ਮੁੱਦੇ ਉੱਤੇ ਪੌਲੀਏਵਰ ਨੇ ਸਰਕਾਰ ਨੂੰ ਘੇਰਿਆ 3 ਸਾਲਾ ਬੱਚੇ ਲਈ ਐਂਬਰ ਐਲਰਟ ਜਾਰੀ